ਅੰਮ੍ਰਿਤਸਰ (ਦੀਪਕ)- ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਚਾਰਾਜੋਈ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਗਈ ਪੰਜ ਮੈਂਬਰੀ ਉੱਚ ਪੱਧਰੀ ਕਮੇਟੀ ਦੀ ਹੋਈ ਇਕੱਤਰਤਾ ਦੌਰਾਨ ਸਰਕਾਰ ਨਾਲ ਜਲਦ ਬੈਠਕ ਹੋਣ ਦੀ ਆਸ ਪ੍ਰਗਟਾਉਂਦਿਆਂ ਯਤਨ ਨਿਰੰਤਰ ਜਾਰੀ ਰੱਖਣ ਦੀ ਵਚਨਬੱਧਤਾ ਪ੍ਰਗਟਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਕਮਲਦੀਪ ਕੌਰ ਰਾਜੋਆਣਾ ਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ :ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਵੱਡਾ ਹਾਦਸਾ, ਪੰਜਾਬ ਰੋਡਵੇਜ਼ ਦੀ ਬੱਸ ਦੇ ਉੱਡੇ ਪਰਖੱਚੇ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਪੰਜ ਮੈਂਬਰੀ ਕਮੇਟੀ ਦੀ ਹੁਣ ਤੱਕ ਦੀ ਕਾਰਵਾਈ ਦਾ ਮੁਲਾਂਕਣ ਕਰਦਿਆਂ ਇਹ ਮਹਿਸੂਸ ਕੀਤਾ ਗਿਆ ਹੈ ਕਿ ਇਹ ਕਾਰਜ ਸਹਿਜ ਅਤੇ ਗੰਭੀਰਤਾ ਨਾਲ ਕੀਤਾ ਜਾਣ ਵਾਲਾ ਹੈ, ਜਿਸ ਵਿਚ ਕੁਝ ਸਮਾਂ ਲੱਗ ਸਕਦਾ ਹੈ। ਭਾਵੇਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 27 ਜਨਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ, ਪਰ ਇਸ ਨੂੰ ਸਰਕਾਰ ਨਾਲ ਗੱਲਬਾਤ ਰਾਹੀਂ ਸਕਾਰਾਤਮਕ ਅੰਜਾਮ ਤੱਕ ਪਹੁੰਚਾਉਣ ਲਈ ਹੋਰ ਯਤਨ ਲੋੜੀਂਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਅਯੁੱਧਿਆ ਵਿਖੇ 22 ਜਨਵਰੀ ਦੇ ਸਮਾਗਮ ਦੇ ਮੱਦੇਨਜ਼ਰ ਇਸ ਤੋਂ ਮਗਰੋਂ ਹੀ ਗੱਲਬਾਤ ਅੱਗੇ ਵਧਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਜੇ ਨਹੀਂ ਲਿਖਿਆ ਪੰਜਾਬੀ ਭਾਸ਼ਾ ’ਚ ਨਾਂ ਤਾਂ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ 'ਚ ਹੋਈ ਵੱਡੀ ਵਾਰਦਾਤ, ਅਣਪਛਾਤਿਆਂ ਨੇ ਗੋਲ਼ੀਆਂ ਮਾਰ ਕੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ
NEXT STORY