ਬਟਾਲਾ(ਸਾਹਿਲ)-ਪਿੰਡ ਧਾਰੀਵਾਲ ਵਿਖੇ ਇਕ ਬਜ਼ੁਰਗ ਵਿਅਕਤੀ ਦੇ ਪਾਣੀ ਵਾਲੀ ਟੈਂਕੀ ’ਤੇ ਚੜ੍ਹਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਹਰਗੋਬਿੰਦਪੁਰ ਦੇ ਐੱਸ.ਐੱਚ.ਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਗੁਰਮੁੱਖ ਸਿੰਘ ਪੁੱਤਰ ਵਿਸਾਖਾ ਸਿੰਘ ਵਾਸੀ ਪਿੰਡ ਧਾਰੀਵਾਲ ਜਿਸਦਾ ਆਪਣੇ ਭਰਾਵਾਂ ਨਾਲ ਫੈਮਿਲੀ ਪ੍ਰਾਪਰਟੀ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਦੁਖੀ ਹੋ ਕੇ ਇਹ ਪਿੰਡ ਵਿਖੇ ਪਾਣੀ ਵਾਲੀ ਟੈਂਕੀ ਦੇ ਉੱਪਰ ਚੜ੍ਹ ਗਿਆ, ਜਿਸ ਬਾਰੇ ਸੂਚਨਾ ਮਿਲਣ ’ਤੇ ਐੱਸ.ਆਈ ਰਵੇਲ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਉਕਤ ਵਿਅਕਤੀ ਨੂੰ ਮਸਲਾ ਹੱਲ ਕਰਵਾਉਣ ਦਾ ਭਰੋਸਾ ਦਿੰਦਿਆਂ ਟੈਂਕੀ ਤੋਂ ਹੇਠਾਂ ਉਤਾਰਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਪੁਲਸ ਨੇ ਚੁੱਕ ਲਏ ਭਿਖਾਰੀ, ਬੱਚਿਆਂ ਸਣੇ ਮੰਗ ਰਹੇ ਸੀ ਭੀਖ, ਦੇਖੋ ਵੀਡੀਓ
ਥਾਣਾ ਮੁਖੀ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਨੂੰ ਲੈ ਕੇ ਉਕਤ ਵਿਅਕਤੀ ਦੇ ਭਰਾਵਾਂ ਨੂੰ ਬੁਲਾਇਆ ਜਾ ਰਿਹਾ ਹੈ ਤਾਂ ਜੋ ਮਸਲਾ ਹੱਲ ਕਰਕੇ ਉਕਤ ਧਿਰ ਨੂੰ ਬਣਦਾ ਇਨਸਾਫ ਦਿੱਤਾ ਜਾ ਸਕੇ। ਬਾਕੀ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਕਾਨੂੰਨੀ ਕਾਰਵਾਈ ਅਮਲ ਹੇਠ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਨੇੜੇ ਖੜ੍ਹੀ ਗੱਡੀ ਕਾਰਨ ਮਚ ਗਈ ਹਫੜਾ-ਦਫੜੀ, ਜਾਣੋ ਕੀ ਨਿਕਲਿਆ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਦਰਬਾਰ ਸਾਹਿਬ ਬੰਬ ਧਮਕੀ ਮਾਮਲੇ 'ਚ ਅੰਮ੍ਰਿਤਸਰ ਪੁਲਸ ਦਾ ਵੱਡਾ ਖੁਲਾਸਾ
NEXT STORY