ਤਰਨਤਾਰਨ (ਰਮਨ)- ਮੋਟਰਸਾਈਕਲ ਅਤੇ ਐਕਟਿਵਾ ਦੀ ਹੋਈ ਟੱਕਰ ਦੌਰਾਨ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਸਬੰਧੀ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਅਣਪਛਾਤੇ ਮੋਟਰਸਾਈਕਲ ਚਾਲਕ ਖਿਲਾਫ ਪਰਚਾ ਦਰਜ ਕਰਦੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਤਰਸੇਮ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਸਾਂਧਰਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸਦੇ ਪਿਤਾ ਜਰਨੈਲ ਸਿੰਘ ਦੀ ਉਮਰ ਕਰੀਬ 71 ਸਾਲ ਹੈ ਤੇ ਉਹ ਲੁੱਕ ਪਲਾਂਟ ਨੇੜੇ ਗੰਦਾ ਨਾਲਾ ਪਿੰਡ ਕਾਲੇਕੇ ਵਿਖੇ ਚੌਕੀਦਾਰ ਦਾ ਕੰਮ ਕਰਦੇ ਹਨ । ਬੀਤੀ ਦੋ ਜੂਨ ਨੂੰ ਜਦੋਂ ਉਹ 2.30 ਵਜੇ ਦੁਪਹਿਰ ਉਨ੍ਹਾਂ ਨੂੰ ਮਿਲਣ ਗਿਆ ਤਾਂ ਉਸ ਦੇ ਪਿਤਾ ਮੇਰੇ ਅੱਗੇ ਅੱਗੇ ਪਾਣੀ ਲੈਣ ਲਈ ਐਕਟਿਵਾ ਉੱਪਰ ਸਵਾਰ ਹੋ ਪਿੰਡ ਸਾਂਧਰਾ ਵਲ ਚੱਲ ਪਏ।
ਇਹ ਵੀ ਪੜ੍ਹੋ- ਪੰਜਾਬ DGP ਨੇ ਅਫ਼ਸਰਾਂ ਨੂੰ ਜਾਰੀ ਕਰ 'ਤੇ ਵੱਡੇ ਹੁਕਮ, 10 ਦਿਨਾਂ ਦੇ ਅੰਦਰ-ਅੰਦਰ...
ਇਸ ਦੌਰਾਨ ਇਕ ਅਣਪਛਾਤੇ ਮੋਟਰਸਾਈਕਲ ਚਾਲਕ ਵੱਲੋਂ ਬੜੀ ਤੇਜ਼ ਰਫਤਾਰ ਨਾਲ ਉਸ ਦੇ ਪਿਤਾ ਦੇ ਐਕਟਿਵਾ ਵਿਚ ਟੱਕਰ ਮਾਰ ਦਿੱਤੀ। ਇਸ ਟੱਕਰ ਦੌਰਾਨ ਉਸ ਨੇ ਆਪਣੇ ਪਿਤਾ ਨੂੰ ਗੰਭੀਰ ਹਾਲਤ ਵਿੱਚ ਭਿੱਖੀਵਿੰਡ ਦੇ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਜਿਸ ਤੋਂ ਬਾਅਦ ਉਹ ਡਾਕਟਰ ਸਾਹਿਬ ਨੂੰ ਬੇਨਤੀ ਕਰਕੇ ਬੀਤੀ ਪੰਜ ਜੂਨ ਨੂੰ ਆਪਣੇ ਪਿਤਾ ਨੂੰ ਘਰ ਲੈ ਆਏ ਤੇ 6 ਜੂਨ ਨੂੰ ਉਸ ਦੇ ਪਿਤਾ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਣਪਛਾਤੇ ਮੋਟਰਸਾਈਕਲ ਚਾਲਕ ਖਿਲਾਫ ਪਰਚਾ ਦਰਜ ਕਰਦੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ ਫੈਕਟਰੀ 'ਚ ਮਚੇ ਅੱਗ ਦੇ ਭਾਂਬੜ, 2 ਵਿਅਕਤੀਆਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਭਗਵੰਤ ਮਾਨ ਦਾ ਵੱਡਾ ਤੋਹਫ਼ਾ, 4727 ਕਰਜ਼ਦਾਰ ਪਰਿਵਾਰਾਂ ਨੂੰ ਜਾਰੀ ਕੀਤੇ No Dues Certificate
NEXT STORY