ਪਠਾਨਕੋਟ, (ਹਰਜਿੰਦਰ ਸਿੰਘ ਗੋਰਾਇਆ): ਪਠਾਨਕੋਟ ਜ਼ਿਲ੍ਹੇ ਦੇ ਸ਼ਾਹਪੁਰਕੰਡੀ ਇਲਾਕੇ ਵਿੱਚ ਆਪਣੀਆਂ ਮੰਗਾਂ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਬਜ਼ੁਰਗਾਂ ਵੱਲੋਂ ਚੁੱਕਿਆ ਗਿਆ ਕਦਮ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਬਜ਼ੁਰਗ ਪਿਛਲੇ 10 ਦਿਨਾਂ ਤੋਂ ਕਰੀਬ 200 ਫੁੱਟ ਉੱਚੇ ਟਾਵਰ ’ਤੇ ਚੜ੍ਹ ਕੇ ਆਪਣੀਆਂ ਮੰਗਾਂ ਮਨਵਾਉਣ ਲਈ ਪ੍ਰਦਰਸ਼ਨ ਕਰ ਰਹੇ ਹਨ।
ਇਹ ਵੀ ਪੜ੍ਹੋ- ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ
ਜਾਣਕਾਰੀ ਮੁਤਾਬਕ ਲੰਬੇ ਸਮੇਂ ਤੋਂ ਟਾਵਰ ’ਤੇ ਰਹਿਣ ਕਾਰਨ ਪ੍ਰਦਰਸ਼ਨਕਾਰੀਆਂ ਦੀ ਸਿਹਤ ਵਿਗੜਣ ਲੱਗੀ ਹੈ। ਇਸ ਦੇ ਬਾਵਜੂਦ ਉਹ ਹੇਠਾਂ ਉਤਰਨ ਲਈ ਤਿਆਰ ਨਹੀਂ ਹਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਬੰਧਤ ਕਮੇਟੀ ਵੱਲੋਂ ਵੀ ਉਨ੍ਹਾਂ ਨੂੰ ਟਾਵਰ ਤੋਂ ਹੇਠਾਂ ਉਤਰਨ ਦੀ ਅਪੀਲ ਕੀਤੀ ਗਈ, ਪਰ ਬਜ਼ੁਰਗ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣ ’ਤੇ ਅੜੇ ਹੋਏ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਟਵਾਰੀਆਂ ਦੇ ਹੋਏ ਤਬਾਦਲੇ
200 ਫੁੱਟ ਦੀ ਉਚਾਈ ’ਤੇ 10 ਦਿਨਾਂ ਤੋਂ ਚੱਲ ਰਹੇ ਇਸ ਪ੍ਰਦਰਸ਼ਨ ਕਾਰਨ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਵੱਲੋਂ ਵੀ ਪ੍ਰਸ਼ਾਸਨ ਤੋਂ ਮਾਮਲੇ ਵਿੱਚ ਤੁਰੰਤ ਦਖ਼ਲ ਦੇ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਿਹਤ ਵਿਭਾਗ ਦਾ ਡੇਂਗੂ ’ਤੇ ਵਾਰ: ਗੁਰਦਾਸਪੁਰ 'ਚ 1.45 ਲੱਖ ਤੋਂ ਵੱਧ ਘਰਾਂ ਦੀ ਕੀਤੀ ਜਾ ਚੁੱਕੀ ਜਾਂਚ
NEXT STORY