ਬਮਿਆਲ (ਹਰਜਿੰਦਰ ਸਿੰਘ ਗੋਰਾਇਆ)- ਨਗਰ ਪੰਚਾਇਤ ਨਰੋਟ ਜੈਮਲ ਸਿੰਘ, ਜਿਸ ਦੀਆਂ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ ਅਤੇ ਅੱਜ ਨਾਮੀਨੇਸ਼ਨ ਭਰਨ ਦੀ ਆਖ਼ਰੀ ਤਾਰੀਖ ਹੈ, ਦੇ 11 ਵਾਰਡਾਂ ਦੇ ਲਈ ਚੋਣ ਹੋਣ ਜਾ ਰਹੀ ਹੈ। ਇਨ੍ਹਾਂ ਚੋਣਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਵਲੋਂ ਆਪਣੇ-ਆਪਣੇ ਉਮੀਦਵਾਰ ਚੋਣ ਮੈਦਾਨ 'ਚ ਉਤਾਰਨ ਲਈ ਨਾਮਜ਼ਦਗੀ ਭਰੀ ਜਾ ਰਹੀ ਹੈ।
ਇਸ ਮੌਕੇ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਆਗੂ ਵੀ ਆਪਣੇ ਉਮੀਦਵਾਰਾਂ ਦੀ ਨਾਮਜ਼ਦਗੀ ਭਰਨ ਮੌਕੇ ਮੌਜੂਦ ਰਹੇ। ਹਰੇਕ ਪਾਰਟੀ ਆਪਣੀ ਜਿੱਤ ਦੇ ਦਾਅਵੇ ਕਰਦੀ ਨਜ਼ਰ ਆ ਰਹੀ ਹੈ, ਜਦਕਿ ਇਸ ਵੇਲੇ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਦੇ 11 ਵਾਰਡਾਂ 'ਤੇ ਕਾਂਗਰਸ ਦਾ ਕਬਜ਼ਾ ਹੈ। ਇਸ ਵਾਰ ਇਹ ਬਾਜ਼ੀ ਕਿਸ ਦੇ ਹੱਥ ਜਾਂਦੀ ਹੈ, ਇਹ ਦੇਖਣ ਵਾਲੀ ਗੱਲ ਹੋਵੇਗੀ।
ਨਰੋਟ ਜੈਮਲ ਸਿੰਘ ਵਿਖੇ ਨਾਮਜ਼ਦਗੀ ਪੱਤਰ ਭਰਨ ਸਮੇਂ ਉਮੀਦਵਾਰਾਂ ਦੇ ਨਾਲ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਆਗੂ ਵੀ ਮੌਜੂਦ ਰਹੇ। ਆਮ ਆਦਮੀ ਪਾਰਟੀ ਵੱਲੋਂ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ, ਭਾਜਪਾ ਵੱਲੋਂ ਸਾਬਕਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕਾਂਗਰਸ ਵੱਲੋਂ ਬਲਾਕ ਸੰਮਤੀ ਚੇਅਰਮੈਨ ਰਾਜ ਕੁਮਾਰ ਸਹੋੜਾ ਮੌਜੂਦ ਰਹੇ।
ਇਹ ਵੀ ਪੜ੍ਹੋ- HSGPC ਚੋਣਾਂ ਦੀ ਤਾਰੀਖ਼ ਦਾ ਹੋਇਆ ਐਲਾਨ, ਜਾਣੋ ਕੀ ਹੈ ਪੂਰਾ ਸ਼ੈਡਿਊਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੀਨਾਨਗਰ ਵਿਖੇ ਆਈ 20 ਕਾਰ 'ਚੋਂ 13 ਕੈਨ ਨਜਾਇਜ਼ ਸ਼ਰਾਬ ਸਮੇਤ ਦੋ ਨੌਜਵਾਨ ਕਾਬੂ
NEXT STORY