ਹਰੀਕੇ (ਸਾਹਿਬ ਸੰਧੂ)-ਹਰੀਕੇ ਇਲਾਕੇ ’ਚ ਸਮਾਰਟ ਮੀਟਰ ਲਗਾਉਣ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੀਤਾ ਜਾ ਰਿਹਾ ਵਿਰੋਧ ਲਗਾਤਾਰ ਜਾਰੀ ਹੈ। ਇਸੇ ਤਹਿਤ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਸਮਾਰਟ ਮੀਟਰ ਲਗਾਉਣ ਲਈ ਇਲਾਕੇ ’ਚ ਪਹੁੰਚੀ, ਪਰ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਵਿਰੋਧ ਕੀਤੇ ਜਾਣ ਕਾਰਨ ਟੀਮ ਨੂੰ ਬਿਨਾਂ ਮੀਟਰ ਲਗਾਏ ਹੀ ਵਾਪਸ ਪਰਤਣਾ ਪਿਆ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਨਿਹੰਗਾਂ ਵੱਲੋਂ ਨੌਜਵਾਨ ਦੀ ਕੁੱਟਮਾਰ, ਡੰਡੇ ਮਾਰਦਿਆਂ ਦੀ ਵੀਡੀਓ ਹੋ ਰਹੀ ਵਾਇਰਲ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਹਰੀਕੇ ਦੇ ਪ੍ਰਧਾਨ ਅਵਤਾਰ ਸਿੰਘ ਨੇ ਕਿਹਾ ਕਿ ਜਥੇਬੰਦੀ ਵੱਲੋਂ ਸਮਾਰਟ ਮੀਟਰਾਂ ਦੇ ਮਾਮਲੇ ’ਤੇ ਆਪਣਾ ਵਿਰੋਧ ਪਹਿਲਾਂ ਹੀ ਸਪੱਸ਼ਟ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਬਿਜਲੀ ਵਿਭਾਗ ਦੀ ਟੀਮ ਮੀਟਰ ਲਗਾਉਣ ਲਈ ਪਹੁੰਚੀ ਤਾਂ ਜਥੇਬੰਦੀ ਦੇ ਮੈਂਬਰ ਮੌਕੇ ’ਤੇ ਇਕੱਠੇ ਹੋ ਗਏ ਅਤੇ ਕਾਰਵਾਈ ਦਾ ਵਿਰੋਧ ਕੀਤਾ। ਵਿਰੋਧ ਦੇ ਚੱਲਦਿਆਂ ਅਧਿਕਾਰੀਆਂ ਨੂੰ ਮੀਟਰ ਲਗਾਉਣ ਦਾ ਕੰਮ ਛੱਡ ਕੇ ਵਾਪਸ ਜਾਣਾ ਪਿਆ।
ਇਹ ਵੀ ਪੜ੍ਹੋ-ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਧਾਮੀ ਵੱਲੋਂ ਮੁੜ CBI ਜਾਂਚ ਦੀ ਮੰਗ, SGPC ਨੇ ਜਾਂਚ ਰਿਪੋਰਟ ਕੀਤੀ ਜਨਤਕ
ਅਵਤਾਰ ਸਿੰਘ ਨੇ ਕਿਹਾ ਕਿ ਜਥੇਬੰਦੀ ਵੱਲੋਂ ਸਮਾਰਟ ਮੀਟਰ ਲਗਾਉਣ ਆਉਣ ਵਾਲੇ ਅਧਿਕਾਰੀਆਂ ਦਾ ਸ਼ਾਂਤੀਪੂਰਨ ਢੰਗ ਨਾਲ ਵਿਰੋਧ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ, ਕਿਸਾਨ ਆਗੂ ਗੁਰਦੀਪ ਸਿੰਘ, ਸੁੰਦਰ ਸਿੰਘ, ਕਮਲਜੀਤ ਸਿੰਘ, ਦਵਿੰਦਰ ਸਿੰਘ ਗਿੱਲ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
DC ਆਦਿਤਿਆ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ
NEXT STORY