ਅੰਮ੍ਰਿਤਸਰ (ਸੰਜੀਵ)- ਅੰਮ੍ਰਿਤਸਰ ਵਿਚ ਇਕ ਵਾਰ ਫਿਰ ਕਮਿਸ਼ਨਰੇਟ ਪੁਲਸ ਅਤੇ ਹੈਰੋਇਨ ਸਮੱਗਲਰ ਵਿਚਕਾਰ ਮੁਕਾਬਲਾ ਹੋਇਆ, ਜਿਸ ਵਿਚ ਖਤਰਨਾਕ ਸਮੱਗਲਰ ਗੁਰਪ੍ਰੀਤ ਸਿੰਘ ਗੋਪੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਸ ਅਤੇ ਸਮੱਗਲਰ ਵਿਚਕਾਰ ਮੁਕਾਬਲਾ ਉਸ ਸਮੇਂ ਹੋਇਆ ਜਦੋਂ ਉਹ ਪੁਲਸ ਪਾਰਟੀ ਨਾਲ ਰਿਕਵਰੀ ਲਈ ਜਾ ਰਿਹਾ ਸੀ, ਜਿੱਥੇ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਸ ਪਾਰਟੀ ’ਤੇ ਗੋਲੀ ਚਲਾਈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਘਟਨਾ ਸਥਾਨ ’ਤੇ ਪਹੁੰਚੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਕੰਟੋਨਮੈਂਟ ਦੀ ਪੁਲਸ ਨੇ ਸਿਕੰਦਰਬੀਰ ਸਿੰਘ ਸਿਕੰਦਰ ਅਤੇ ਉਸ ਦੇ ਸਾਥੀ ਅਰਮਾਨਦੀਪ ਸਿੰਘ ਅਰਮਾਨ ਨੂੰ ਦੋ ਆਧੁਨਿਕ ਪਿਸਤੌਲਾਂ, 25 ਜ਼ਿੰਦਾ ਕਾਰਤੂਸਾਂ ਅਤੇ 285 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ।
ਮੁੱਢਲੀ ਜਾਂਚ ਦੌਰਾਨ ਗੁਰਪ੍ਰੀਤ ਸਿੰਘ ਵਾਸੀ ਸਾਘਣਾ ਦਾ ਨਾਂ ਸਾਹਮਣੇ ਆਇਆ ਅਤੇ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਸ ਨੇ ਹੋਲੀ ਸਿਟੀ ਡਰੇਨ ਕੋਲ ਇਕ ਪਿਸਤੌਲ ਛੁਪਾਇਆ ਸੀ। ਇਸ ’ਤੇ ਪੁਲਸ ਪਾਰਟੀ ਉਸ ਨੂੰ ਬਰਾਮਦਗੀ ਲਈ ਮੌਕੇ ’ਤੇ ਲੈ ਗਈ, ਜਿੱਥੇ ਗੁਰਪ੍ਰੀਤ ਨੇ ਲੁਕਾਇਆ ਹੋਇਆ ਪਿਸਤੌਲ ਕੱਢਿਆ ਅਤੇ ਪੁਲਸ ’ਤੇ ਗੋਲੀ ਚਲਾ ਦਿੱਤੀ। ਪੁਲਸ ਪਾਰਟੀ ਨੂੰ ਲੀਡ ਕਰ ਰਹੇ ਏ. ਐੱਸ. ਆਈ. ਅਸ਼ਵਨੀ ਕੁਮਾਰ ਨੇ ਜਵਾਬੀ ਕਾਰਵਾਈ ਕਰਦਿਆਂ ਉਸ ’ਤੇ ਗੋਲੀ ਚਲਾ ਦਿੱਤੀ, ਜਿਸ ਦੌਰਾਨ ਉਹ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ- ਖੂਨ ਦੇ ਰਿਸ਼ਤੇ ਹੋਏ ਦਾਗਦਾਰ, ਕਲਯੁੱਗੀ ਪੁੱਤ ਨੇ ਜ਼ਮੀਨ ਦੇ ਲਾਲਚ ’ਚ ਕੀਤਾ ਪਿਤਾ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਹਟਾਏ ਜਾਣ 'ਤੇ CM ਮਾਨ ਦਾ ਵੱਡਾ ਬਿਆਨ
NEXT STORY