ਤਰਨਤਾਰਨ (ਰਮਨ)-ਘਰ ਵਿਚ ਦਾਖ਼ਲ ਹੋ ਸ਼ਾਦੀਸ਼ੁਦਾ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਵਿਅਕਤੀ ਖ਼ਿਲਾਫ਼ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਰਜਵੰਤ ਕੌਰ ਪਤਨੀ ਅੰਗਰੇਜ ਸਿੰਘ ਵਾਸੀ ਕਾਜੀਵਾਲ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ 7 ਜੁਲਾਈ ਦੀ ਰਾਤ ਕਰੀਬ 12 ਵਜੇ ਜਦੋਂ ਉਹ ਆਪਣੇ ਪਰਿਵਾਰ ਸਮੇਤ ਰੋਟੀ ਪਾਣੀ ਖਾ ਕੇ ਆਪਣੇ ਆਪਣੇ ਕਮਰਿਆਂ ਵਿਚ ਸੌਂ ਗਏ। ਇਸ ਦੌਰਾਨ ਉਹ ਅਤੇ ਉਸਦੇ ਬੱਚੇ ਵਿਹੜੇ ਵਿਚ ਸੌਂ ਗਏ ਸੀ।
ਇਹ ਵੀ ਪੜ੍ਹੋ- ਜੰਮੂ-ਕਸ਼ਮੀਰ ’ਚ ਦਿਨੋਂ-ਦਿਨ ਵੱਧ ਰਹੀ ਹੈ ਪੰਜਾਬੀ ਸੈਲਾਨੀਆਂ ਦੀ ਗਿਣਤੀ, ਪਿਛਲੇ ਸਾਲ ਨਾਲੋਂ 96 ਫੀਸਦੀ ਹੋਇਆ ਵਾਧਾ
ਵਕਤ ਕਰੀਬ ਰਾਤ 12 ਵਜੇ ਸਾਡੇ ਗੁਆਂਢ ਵਿਚ ਰਹਿੰਦਾ ਗੁਰਲਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਕਾਜੀਵਾਲ ਕੰਧ ਟੱਪ ਕੇ ਸਾਡੇ ਘਰ ਵਿਚ ਦਾਖਲ ਹੋ ਗਿਆ, ਜਿਸ ਵੱਲੋਂ ਉਸਦੇ ਮੂੰਹ ਉਪਰ ਹੱਥ ਰੱਖਦੇ ਹੋਏ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ, ਉਸਦੇ ਵਿਰੋਧ ਕਰਨ ਦੇ ਬਾਵਜੂਦ ਗੁਰਲਾਲ ਸਿੰਘ ਨੇ ਉਸ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਸ ਨੇ ਜ਼ੋਰਦਾਰ ਧੱਕਾ ਮਾਰਦੇ ਹੋਏ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ- ਫੌਜੀ ਦੀ ਘਰਵਾਲੀ ਨੇ ਆਸ਼ਕ ਨਾਲ ਮਿਲ ਕੇ ਕਰ 'ਤਾ ਵੱਡਾ ਕਾਂਡ, ਖ਼ਬਰ ਜਾਣ ਕੇ ਖੜ੍ਹੇ ਹੋ ਜਾਣਗੇ ਰੌਂਗਟੇ (ਵੀਡੀਓ)
ਜਿਸ ਤੋਂ ਬਾਅਦ ਉਸ ਦਾ ਸਹੁਰਾ ਉੱਠ ਪਿਆ ਤਾਂ ਗੁਰਲਾਲ ਸਿੰਘ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦਾ ਹੋਇਆ ਕੰਧ ਟੱਪ ਕੇ ਫਰਾਰ ਹੋ ਗਿਆ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਏ. ਐੱਸ. ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਗੁਰਲਾਲ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਕੁੜੀ ਅਰਚਨਾ ਮਕਵਾਨਾ ਪੁਲਸ ਜਾਂਚ 'ਚ ਹੋਈ ਸ਼ਾਮਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੰਮੂ-ਕਸ਼ਮੀਰ ’ਚ ਦਿਨੋਂ-ਦਿਨ ਵੱਧ ਰਹੀ ਹੈ ਪੰਜਾਬੀ ਸੈਲਾਨੀਆਂ ਦੀ ਗਿਣਤੀ, ਪਿਛਲੇ ਸਾਲ ਨਾਲੋਂ 96 ਫੀਸਦੀ ਹੋਇਆ ਵਾਧਾ
NEXT STORY