ਗੁਰਦਾਸਪੁਰ (ਗੁਰਪ੍ਰੀਤ)- ਬੀਤੇ ਦਿਨ ਪੰਜਾਬੀ ਨੌਜਵਾਨ ਜਸ਼ਨਪ੍ਰੀਤ ਵੱਲੋਂ ਕੈਲੀਫੋਰਨੀਆ ਵਿੱਚ ਕੀਤੇ ਟਰੱਕ ਹਾਦਸੇ ਦੀ ਖਬਰ ਦਾ ਅਸਰ ਗੁਰਦਾਸਪੁਰ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ। ਜਸ਼ਨਪ੍ਰੀਤ ਜੋ ਗੁਰਦਾਸਪੁਰ ਦੇ ਪਿੰਡ ਪੁਰਾਨਾ ਸ਼ਾਲਾ ਦਾ ਰਹਿਣ ਵਾਲਾ ਹੈ, ਦਾ ਪਰਿਵਾਰ ਅਤੇ ਪਿੰਡ ਵਾਸੀ ਜਸ਼ਨਪ੍ਰੀਤ ਦੇ ਹੱਕ ਵਿੱਚ ਖੜ੍ਹੇ ਹੋਏ ਹਨ ਅਤੇ ਗੁਰਦੁਆਰਾ ਸਾਹਿਬ ਦੀ ਹਾਜ਼ਰੀ 'ਚ ਦਾਅਵਾ ਕੀਤਾ ਹੈ ਕਿ ਜਸ਼ਨਪ੍ਰੀਤ ਬਚਪਨ ਤੋਂ ਹੀ ਗੁਰਸਿੱਖ ਸੀ ਅਤੇ ਇੱਕ ਹੋਣਹਾਰ ਬੱਚਾ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਇਥੋਂ ਤੱਕ ਕਿ ਉਸਦਾ ਪੂਰਾ ਪਰਿਵਾਰ ਹੀ ਗੁਰਸਿੱਖ ਹੈ। ਨਸ਼ਾ ਕਰਨਾ ਤਾਂ ਦੂਰ ਉਸਨੇ ਕਦੀ ਨਸ਼ੇ ਵੱਲ ਵੇਖਿਆ ਵੀ ਨਹੀਂ ਹੈ। ਉਸ 'ਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ। ਜਸ਼ਨਪ੍ਰੀਤ ਸਿੰਘ ਦੇ ਪਿਤਾ ਰਵਿੰਦਰ ਸਿੰਘ ਅਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਦੁਰਘਟਨਾ ਮਹਿਜ ਇੱਕ ਦੁਰਘਟਨਾ ਹੈ ਜੋ ਕਦੇ ਵੀ ਕਿਸੇ ਨਾਲ ਵੀ ਵਾਪਰ ਸਕਦੀ ਹੈ, ਉਨ੍ਹਾਂ ਨੂੰ ਦੁਰਘਟਨਾ ਵਿੱਚ ਮਾਰੇ ਗਏ ਤਿੰਨ ਲੋਕਾਂ ਜਿਨ੍ਹਾਂ ਵਿੱਚ ਇੱਕ ਔਰਤ ਅਤੇ ਦੋ ਬੱਚੇ ਵੀ ਸ਼ਾਮਲ ਸਨ, ਦੀ ਮੌਤ ਦਾ ਦੁੱਖ ਹੈ ਅਤੇ ਉਹ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ। ਪਰ ਜਸ਼ਨਪ੍ਰੀਤ ਦਾ ਨਸ਼ੇ ਨਾਲ ਕੋਈ ਸੰਬੰਧ ਨਹੀਂ ਹੈ, ਉਹ ਨਸ਼ਾ ਨਹੀਂ ਕਰਦਾ ਉਸ ਨੂੰ ਨਜਾਇਜ਼ ਭੰਡਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਮਾਂ-ਧੀ ਦੇ ਸੜਕ 'ਤੇ ਵਿੱਛੇ ਸੱਥਰ, ਵੱਖ ਹੋਇਆ ਸਿਰ
ਉਨ੍ਹਾਂ ਭਾਰਤ ਸਰਕਾਰ ਅੱਗੇ ਮੰਗ ਕੀਤੀ ਹੈ ਕਿ ਮਾਮਲੇ ਵਿੱਚ ਦਖਲਅੰਦਾਜੀ ਕਰਕੇ ਇਸਦੀ ਗਹਿਰਾਈ ਨਾਲ ਜਾਂਚ ਕਰਵਾਉਣ ਲਈ ਅਮਰੀਕਾ ਦੀ ਸਰਕਾਰ ਨਾਲ ਅਤੇ ਕੈਲੀਫੋਰਨੀਆ ਦੇ ਪੁਲਸ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾਵੇ ਤਾਂ ਜੋ ਸਿੱਖ ਧਰਮ ਨੂੰ ਨਾਜਾਇਜ਼ ਬਦਨਾਮ ਨਾ ਕੀਤਾ ਜਾ ਸਕੇ ।
ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣਾ ਸੀ ਬਲਾਸਟ, DGP ਨੇ ਕੀਤਾ ਵੱਡਾ ਖੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਖ਼ਤੀ ਦੇ ਬਾਵਜੂਦ ਸਰਹੱਦ ’ਤੇ ਪੰਛੀਆਂ ਵਾਂਗ ਉੱਡ ਰਹੇ ਡਰੋਨ, ਹਾਈਵੇਅ 'ਤੇ ਬੰਦ ਕਰਨੀਆਂ ਪੈ ਰਹੀਆਂ ਲਾਈਟਾਂ
NEXT STORY