ਅੰਮ੍ਰਿਤਸਰ(ਲਖਬੀਰ)–ਵੇਰਕਾ ਦੇ ਭਾਰਾ ਪੱਤੀ ਇਲਾਕੇ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡੀ ਤਾਕਤ ਮਿਲੀ ਜਦੋਂ ਇਲਾਕੇ ਦੇ ਪ੍ਰਮੁੱਖ ਅਕਾਲੀ ਆਗੂ ਲਾਭ ਸਿੰਘ, ਕਰਨੈਲ ਸਿੰਘ, ਬਲਜਿੰਦਰ ਸਿੰਘ, ਲਾਡੀ ਸਿੰਘ, ਹਰਦੀਪ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਾਬਕਾ ਸੰਸਦ ਮੈਂਬਰ ਅਤੇ ਵਿਧਾਨ ਸਭਾ ਹਲਕਾ ਪੂਰਬੀ ਦੇ ਇੰਚਾਰਜ ਜਸਬੀਰ ਸਿੰਘ ਗਿੱਲ (ਡਿੰਪਾ) ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ।
ਇਹ ਵੀ ਪੜ੍ਹੋ- ਪੰਜਾਬ: ਤੇਜ਼ ਰਫ਼ਤਾਰ ਵਾਹਨਾਂ ਨੇ ਦਰੜੀਆਂ 2 ਜ਼ਿੰਦਗੀਆਂ
ਇਸ ਮੌਕੇ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਵਿਚ ਆਉਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਅਤੇ ਬਣਦਾ ਸਥਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਉਸੇ ਤਰ੍ਹਾਂ ਵੱਡੀ ਗਿਣਤੀ ਵਿਚ ਲੋਕ ਕਾਂਗਰਸ ਵੱਲ ਰੁਖ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੂੰ ਇਹ ਅਹਿਸਾਸ ਹੋ ਚੁੱਕਾ ਹੈ ਕਿ ਪੰਜਾਬ ਦੇ ਵਿਕਾਸ, ਤਰੱਕੀ ਅਤੇ ਲੋਕ ਭਲਾਈ ਲਈ ਕਾਂਗਰਸ ਹੀ ਸਭ ਤੋਂ ਬਿਹਤਰ ਵਿਕਲਪ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀਆਂ ਦੇ ਹੁਕਮਾਂ ’ਤੇ ਫ਼ਿਰਿਆ ਪਾਣੀ: ਅਚਾਨਕ ਡਿਊਟੀਆਂ ਲਾਉਣ ’ਤੇ ਭੜਕੇ ਅਧਿਆਪਕ
ਡਿੰਪਾ ਨੇ ਕਿਹਾ ਕਿ ਕਾਂਗਰਸ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਮੌਜੂਦਾ ਸੰਕਟਾਂ ਅਤੇ ਦਲਦਲ ਵਿੱਚੋਂ ਬਾਹਰ ਕੱਢ ਸਕਦੀ ਹੈ। ਉਨ੍ਹਾਂ ਮੌਜੂਦਾ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਹਰ ਵਰਗ ਦੇ ਲੋਕਾਂ ਦੀ ਭਲਾਈ ਨੂੰ ਪਹਿਲ ਦਿੱਤੀ ਜਾਂਦੀ ਸੀ ਅਤੇ ਪੰਜਾਬ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕੀਤੇ ਗਏ ਸਨ। ਲੋਕ ਭਲਾਈ ਯੋਜਨਾਵਾਂ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਗਿਆ ਸੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕ ਮੁੜ ਕਾਂਗਰਸ ਨੂੰ ਸੇਵਾ ਦਾ ਮੌਕਾ ਦੇਣਗੇ। ਇਸ ਮੌਕੇ ਮਲਵਿੰਦਰ ਸਿੰਘ ਮੱਲੀ, ਲੱਕੀ ਸੰਧੂ, ਸੰਦੀਪ ਭਗਤ, ਸੁਖਦੇਵ ਸਿੰਘ ਸਹਿਮੀ, ਲਾਲੀ ਠੇਕੇਦਾਰ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ, ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਆਪਰੇਸ਼ਨ ਬਲੂ ਸਟਾਰ ਦੀ 42ਵੀਂ ਬਰਸੀ ਮੌਕੇ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ
NEXT STORY