ਅੰਮ੍ਰਿਤਸਰ (ਬਿਊਰੋ)- ਆਬਕਾਰੀ ਵਿਭਾਗ ਵੱਲੋਂ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਹੋਈ ਹੈ। ਆਬਕਾਰੀ ਇੰਸਪੈਕਟਰ ਮੈਡਮ ਜਗਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੀ ਟੀਮ ਵੱਲੋਂ ਥਾਣਾ ਭਿੰਡੀ ਸੱਯਦਾਂ ਦੀ ਪੁਲਸ ਪਾਰਟੀ ਨੂੰ ਨਾਲ ਲੈ ਕੇ ਪਿੰਡ ਵਿੱਚ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਛਾਪੇਮਾਰੀ ਵਿੱਚ ਉਨ੍ਹਾਂ ਦੇ ਨਾਲ ਆਬਕਾਰੀ ਇੰਸਪੈਕਟਰ ਰਮਨ ਸ਼ਰਮਾ ਅਤੇ ਸਰਕਲ 1-2 ਦੇ ਹੋਰ ਮੁਲਾਜ਼ਮ ਅਮਲਾ ਵੀ ਸ਼ਾਮਲ ਸੀ।
ਇਹ ਵੀ ਪੜ੍ਹੋ- ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ ਮਤਰੇਈ ਮਾਂ ਦਾ ਚਾਕੂਆਂ ਨਾਲ ਕੀਤਾ ਕਤਲ
ਇੰਸਪੈਕਟਰ ਜਗਦੀਪ ਕੌਰ ਅਨੁਸਾਰ ਟੀਮ ਵੱਲੋਂ ਪਿੰਡ ਦੇ ਵੱਖ-ਵੱਖ ਡੇਰਿਆਂ, ਖੇਤਾਂ ਦੀਆਂ ਕੰਧਾਂ-ਵੱਟਾਂ, ਸੜਕਾਂ ਦੇ ਕਿਨਾਰਿਆਂ ਅਤੇ ਛੱਪੜਾਂ ਵਿੱਚ ਲੁਕੋ ਕੇ ਰੱਖੀ ਗਈ ਸਮੱਗਰੀ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਕਾਰਵਾਈ ਦੌਰਾਨ 50 ਦੇ ਕਰੀਬ ਤਰਪਾਲਾਂ ਬਰਾਮਦ ਕੀਤੀਆਂ ਗਈਆਂ, ਜਿਨ੍ਹਾਂ ਹੇਠੋਂ ਲਗਭਗ 2 ਲੱਖ ਲੀਟਰ ਕੱਚੀ ਲਾਹਣ ਫੜੀ ਗਈ। ਇਸ ਤੋਂ ਇਲਾਵਾ ਮੌਕੇ ਤੋਂ 40 ਪਲਾਸਟਿਕ ਦੇ ਕੇਨ, ਲੋਹੇ ਦੇ 6 ਡਰੰਮ ਅਤੇ ਪਲਾਸਟਿਕ ਦੇ 3 ਵੱਡੇ ਡਰੰਮ ਵੀ ਜ਼ਬਤ ਕੀਤੇ ਗਏ। ਕੇਨਾਂ ਵਿੱਚੋਂ ਤਕਰੀਬਨ 400 ਬੋਤਲਾਂ ਤਿਆਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ ਵੱਲੋਂ ਕਤਲ ਦਾ ਸ਼ੱਕ
ਵਿਭਾਗ ਵੱਲੋਂ ਮਿਲੀ ਇਸ ਭਾਰੀ ਮਾਤਰਾ ਵਿੱਚ ਕੱਚੀ ਲਾਹਣ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ ਤਾਂ ਜੋ ਇਸ ਦੀ ਦੁਰਵਰਤੋਂ ਨਾ ਹੋ ਸਕੇ। ਇਸ ਸਬੰਧੀ ਥਾਣਾ ਭਿੰਡੀ ਸੱਯਦਾਂ ਵਿਖੇ ਆਬਕਾਰੀ ਐਕਟ ਤਹਿਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਹੈ। ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਫਿਲਹਾਲ ਮਾਮਲਾ ਲਾਵਾਰਿਸ ਤੌਰ ’ਤੇ ਦਰਜ ਹੈ, ਪ੍ਰੰਤੂ ਤਫ਼ਤੀਸ਼ੀ ਅਫ਼ਸਰ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਜ਼ਮੀਨ ਦੇ ਮਾਲਕਾਂ ਅਤੇ ਇਸ ਗ਼ੈਰ-ਕਾਨੂੰਨੀ ਕੰਮ ਵਿੱਚ ਸ਼ਾਮਲ ਅਨਸਰਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਜਾਵੇਗਾ। ਆਬਕਾਰੀ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਨਸ਼ਾ ਤਸਕਰਾਂ ਅਤੇ ਗ਼ੈਰ-ਕਾਨੂੰਨੀ ਸ਼ਰਾਬ ਕੱਢਣ ਵਾਲਿਆਂ ਖ਼ਿਲਾਫ਼ ਇਹ ਸਖ਼ਤ ਮੁਹਿੰਮ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹੇਗੀ।
ਇਹ ਵੀ ਪੜ੍ਹੋ- ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ ਪਿਸਤੌਲਾਂ ਦੀ ਖੇਪ ਫੜੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਅੰਮ੍ਰਿਤਸਰ ਸੈਂਟਰਲ ’ਚ ਪਹੁੰਚੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ, ਲਾਹੌਰੀ ਗੇਟ ਤੋਂ ਹਾਲ ਗੇਟ ਤੱਕ ਕੱਢਿਆ ਮਾਰਚ
NEXT STORY