ਅੰਮ੍ਰਿਤਸਰ (ਇੰਦਰਜੀਤ)- ਜ਼ਿਲ੍ਹਾ ਆਬਕਾਰੀ ਵਿਭਾਗ ਅਤੇ ਪੁਲਸ ਦੀ ਸਾਂਝੀ ਕਾਰਵਾਈ ਵਿਚ ਵਾਰੀਆਂ ਅਤੇ ਬੱਲੜਵਾਲ ਖੇਤਰਾਂ ਵਿਚ ਗੈਰ-ਕਾਨੂੰਨੀ ਸ਼ਰਾਬ ਖਿਲਾਫ ਕੀਤੀ ਗਈ ਕਾਰਵਾਈ ਵਿਚ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਇਹ ਕਾਰਵਾਈ ਜ਼ਿਲ੍ਹਾ ਆਬਕਾਰੀ ਅਫ਼ਸਰ ਮਨੀਸ਼ ਗੋਇਲ ਦੀ ਨਿਗਰਾਨੀ ਹੇਠ ਕੀਤੀ ਗਈ, ਜਿਸ ਵਿਚ ਆਬਕਾਰੀ ਇੰਸਪੈਕਟਰ ਮੈਡਮ ਜਗਦੀਪ ਕੌਰ ਦੀ ਅਗਵਾਈ ਹੇਠ ਆਬਕਾਰੀ ਪੁਲਸ ਅਤੇ ਜ਼ਿਲ੍ਹਾ ਪੁਲਸ ਦੇ ਜਵਾਨ ਸ਼ਾਮਲ ਸਨ। ਇਸ ਕਾਰਵਾਈ ਵਿਚ ਜ਼ਿਲ੍ਹਾ ਅੰਮ੍ਰਿਤਸਰ-2 ਦੇ ਅਜਨਾਲਾ ਸਰਕਲ ਦੇ ਵਾਰੀਆਂ ਨਾਮਕ ਸਥਾਨ ਤੋਂ 800 ਲੀਟਰ ਸ਼ਰਾਬ ਨਾਲ ਭਰੇ ਡਰੰਮ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ- ਪੰਜਾਬ ਦੇ ਇਕ ਹੋਰ ਸ਼ਹਿਰ 'ਚ ਬੰਦ ਦੀ ਕਾਲ, ਬੰਦ ਕਰਵਾਈਆਂ ਦੁਕਾਨਾਂ
ਇਸ ਤੋਂ ਇਲਾਵਾ 50 ਲੀਟਰ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਗਈ। ਛਾਪੇਮਾਰੀ ਦੌਰਾਨ ਸ਼ਰਾਬ ਬਣਾਉਣ ਲਈ ਪੁਰਾਣੇ ਅਤੇ ਅਸਥਾਈ ਉਪਕਰਣਾਂ ਨਾਲ ਇੱਕ ਦੇਸੀ ਸ਼ਰਾਬ ਦੀ ਭੱਠੀ ਵੀ ਜ਼ਬਤ ਕੀਤੀ ਗਈ। ਇਸ ਮਾਮਲੇ ਵਿੱਚ ਨਿਰਮਲ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਵਰਿਆ ਖਿਲਾਫ਼ ਥਾਣਾ ਭਿੰਡੀ ਸੈਦਾਂ ਵਿਚ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪਹਿਲਗਾਮ ਹਮਲੇ ਮਗਰੋਂ ਕੇਂਦਰ ਸਰਕਾਰ ਸਖ਼ਤ, ਬੰਦ ਕਰ 'ਤਾ ਅਟਾਰੀ ਬਾਰਡਰ (ਵੀਡੀਓ)
ਇਸੇ ਤਰ੍ਹਾਂ ਇਕ ਹੋਰ ਛਾਪੇਮਾਰੀ ਦੌਰਾਨ ਪੁਲਸ ਅਤੇ ਆਬਕਾਰੀ ਵਿਭਾਗ ਨੇ ਬੱਲੜਵਾਲ ਪਿੰਡ ਵਿਚ 400 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਜ਼ਿਲ੍ਹਾ ਆਬਕਾਰੀ ਅਧਿਕਾਰੀ ਮਨੀਸ਼ ਗੋਇਲ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਕਾਰਵਾਈਆਂ ਵਿਚ ਵਿਭਾਗ ਨੇ ਕੁੱਲ 1250 ਲੀਟਰ ਸ਼ਰਾਬ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਬਰਾਮਦ ਕੀਤੀ ਸਮੱਗਰੀ ਨੂੰ ਨਸ਼ਟ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਕਸ਼ਮੀਰ 'ਚ ਅੱਤਵਾਦੀ ਹਮਲੇ ਮਗਰੋਂ ਭਾਰਤ ਸਰਕਾਰ ਦਾ ਸਖ਼ਤ ਰਵੱਈਆ, ਅੰਬੈਸਡਰਾਂ ਨੂੰ ਵਾਪਸ ਜਾਣ ਦੇ ਦਿੱਤੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ੋਂ ਆਏ ਫੋਨ ਨੇ ਘਰ 'ਚ ਵਿਛਾ 'ਤੇ ਸੱਥਰ, ਪਰਿਵਾਰ ਨੂੰ ਪਾਲਣ ਵਾਲੇ ਇਕਲੌਤੇ ਸਹਾਰੇ ਦੀ ਮੌਤ
NEXT STORY