ਬਟਾਲਾ (ਬੇਰੀ, ਸਾਹਿਲ, ਯੋਗੀ)- ਆਬਕਾਰੀ ਵਿਭਾਗ ਦੀ ਟੀਮ ਵੱਲੋਂ ਬਟਾਲਾ ਦੇ ਨੇੜਲੇ ਪਿੰਡ ਅਲੀਵਾਲ ਵਿਖੇ ਨਹਿਰ ਦੇ ਕੰਢੇ ਝਾੜੀਆਂ ’ਚ ਲੁਕਾ ਕੇ ਰੱਖੀ 1600 ਲੀਟਰ ਲਾਹਣ ਅਤੇ 95 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਵਿਭਾਗ ਦੀ ਟੀਮ ਵੱਲੋਂ ਬਰਾਮਦ ਲਾਹਣ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ, ਜਦਕਿ ਨਾਜਾਇਜ਼ ਸ਼ਰਾਬ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
ਇਸ ਸਬੰਧੀ ਬਟਾਲਾ ਦੇ ਸ਼ਰਾਬ ਦੇ ਠੇਕਿਆਂ ਦੇ ਇੰਚਾਰਜ ਸੁਖਰਾਜ ਗਿੱਲ ਨੇ ਦੱਸਿਆ ਕਿ ਆਬਕਾਰੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਐੱਸ. ਐੱਸ. ਪੀ. ਬਟਾਲਾ ਡਾ. ਮਹਿਤਾਬ ਸਿੰਘ ਦੇ ਨਿਰਦੇਸ਼ਾਂ ਤਹਿਤ ਇਲਾਕੇ ’ਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਆਬਕਾਰੀ ਵਿਭਾਗ ਦੀ ਟੀਮ ਨੇ ਪਿੰਡ ਅਲੀਵਾਲ ਵਿਖੇ ਨਹਿਰ ਦੇ ਕੰਢੇ ਝਾੜੀਆਂ ’ਚ ਤਲਾਸ਼ੀ ਲਾਈ ਤਾਂ ਇਹ ਭਾਰੀ ਬਰਾਮਦਗੀ ਹੋਈ।
ਇਹ ਵੀ ਪੜ੍ਹੋ- ਕਤਲ ਕੀਤੇ ਇਨਫਲੂਐਂਸਰ ਮੈਡ ਸੰਧੂ ਦਾ ਪੋਸਟਮਾਰਟਮ ਮਗਰੋਂ ਹੋਇਆ ਅੰਤਿਮ ਸੰਸਕਾਰ
ਸੁਖਰਾਜ ਗਿੱਲ ਨੇ ਸਖ਼ਤ ਸ਼ਬਦਾਂ ’ਚ ਚਿਤਾਵਨੀ ਦਿੰਦਿਆਂ ਕਿਹਾ ਕਿ ਇਲਾਕੇ ’ਚ ਨਾਜਾਇਜ਼ ਸ਼ਰਾਬ ਕਿਸੇ ਵੀ ਕੀਮਤ ’ਤੇ ਵਿਕਣ ਨਹੀਂ ਦਿੱਤੀ ਜਾਵੇਗੀ ਅਤੇ ਇਹ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲੇ ਸਮੱਗਲਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਭਵਿੱਖ ’ਚ ਵੀ ਅਜਿਹੀਆਂ ਸਖ਼ਤ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ। ਇਸ ਮੌਕੇ ਈ.ਓ. ਦਵਿੰਦਰ ਸਿੰਘ, ਆਬਕਾਰੀ ਇੰਸਪੈਕਟਰ ਦੀਪਕ ਕੁਮਾਰ ਆਦਿ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਤਰਨਤਾਰਨ 'ਚ ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰੀ ਦਾ ਬੋਲਬਾਲਾ, ਪ੍ਰਸ਼ਾਸਨ ਬੇਖ਼ਬਰ
NEXT STORY