ਬਟਾਲਾ/ਨੌਸ਼ਹਿਰਾ ਮੱਝਾ ਸਿੰਘ (ਗੋਰਾਇਆ): ਸਰਕਾਰ ਦੀਆਂ ਹਦਾਇਤਾਂ ’ਤੇ ਐਕਸਾਈਜ਼ ਵਿਭਾਗ ਤੇ ਆਰ.ਕੇ. ਇੰਟਰਪ੍ਰਾਈਜ਼ਜ਼ ਦੀ ਰੇਡ ਪਾਰਟੀ ਟੀਮ ਵਲੋਂ ਸਰਕਲ ਬਟਾਲਾ ਤੇ ਸਰਕਲ ਰੰਗੜ ਨੰਗਲ ਦੇ ਪਿੰਡਾਂ ’ਚ ਚਲਾਏ ਜਾ ਰਹੇ ਸਰਚ ਅਭਿਆਨ ਤਹਿਤ 25 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਤੇ ਭੱਠੀ ਦਾ ਸਾਮਾਨ ਬਰਾਮਦ ਕੀਤਾ ਗਿਆ। ਐਕਸਾਈਜ਼ ਇੰਸਪੈਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਵੱਧ ਰਹੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਸਹਾਇਕ ਐਕਸਾਈਜ਼ ਕਮਿਸ਼ਨਰ ਹਨੂਵੰਤ ਸਿੰਘ ਦੇ ਹੁਕਮਾਂ ਸਦਕਾ ਈ.ਟੀ.ਓ. ਐਕਸਾਈਜ਼ ਅਮਨਬੀਰ ਸਿੰਘ, ਐਕਸਾਈਜ਼ ਇੰਸਪੈਕਟਰ ਬਿਕਰਮਜੀਤ ਸਿੰਘ ਭੁੱਲਰ, ਐਕਸਾਈਜ਼ ਪੁਲਸ ਸਟਾਫ ਇੰਚਾਰਜ ਖੁਸ਼ਵੰਤ ਸਿੰਘ, ਹੌਲਦਾਰ ਨਰਿੰਦਰ, ਹੌਲਦਾਰ ਗਗਨ, ਆਰ.ਕੇ. ਇੰਟਰਪ੍ਰਾਈਜ਼ਜ਼ ਦੇ ਬਟਾਲਾ ਇੰਚਾਰਜ ਪਰਮਜੀਤ ਰਿਆਲੀ, ਸਰਕਲ ਇੰਚਾਰਜ ਗੁੱਲੂ ਮਰੜ ’ਤੇ ਅਧਾਰਿਤ ਰੇਡ ਪਾਰਟੀ ਟੀਮ ਵਲੋਂ ਵੱਖ-ਵੱਖ ਪਿੰਡਾਂ ਰੰਗੜ-ਨੰਗਲ, ਚਾਹਲ ਕਲਾਂ, ਨੱਥੂ ਖੈਰਾ, ਸੰਦਲਪੁਰ, ਅੱਚਲ ਸਾਹਿਬ, ਨੱਤ, ਪੁਰੀਆ, ਮਿਸ਼ਰਪੁਰ ’ਚ ਸਰਚ ਅਭਿਆਨ ਤੇਜ਼ੀ ਨਾਲ ਚਲਾਇਆ ਜਾ ਰਿਹਾ ਸੀ।
ਇਹ ਵੀ ਪੜ੍ਹੋ- ਲੂ ਦੇ ਸੇਕੇ ਨੇ ਮਚਾਇਆ ਕਹਿਰ, ਸਿਖਰਾਂ 'ਤੇ ਪੁੱਜਾ ਪਾਰਾ, ਰਿਕਸ਼ਾ ਚਾਲਕਾਂ ਦੇ ਕੰਮਕਾਜ ਪਏ ਠੱਪ
ਗੁਪਤ ਸੂਚਨਾ ਦੇ ਅਧਾਰ ’ਤੇ ਰੇਡ ਪਾਰਟੀ ਟੀਮ ਵਲੋਂ ਪਿੰਡ ਸੰਦਲਪੁਰ ਦੀ ਡਰੇਨ ’ਚ ਲੁਕਾ ਕੇ ਰੱਖੀ ਹੋਈ ਪੈਪਸੀ ਦੀਆਂ ਬੋਤਲਾਂ ’ਚ ਬੰਦ 25 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਤੇ ਭੱਠੀ ਦਾ ਸਾਮਾਨ ਬਰਾਮਦ ਕੀਤਾ ਗਿਆ। ਫੜੀ ਗਈ ਨਾਜਾਇਜ਼ ਸ਼ਰਾਬ ਨੂੰ ਬਾਅਦ ਵਿਚ ਐਕਸਾਈਜ਼ ਵਿਭਾਗ ਵੱਲੋਂ ਨਸ਼ਟ ਕਰ ਦਿੱਤਾ ਗਿਆ। ਇਸ ਮੌਕੇ ਕਾਲਾ, ਰਾਜਬੀਰ, ਪੱਪੂ, ਹੈਪੀ, ਅਮਰਜੀਤ ਸਿੰਘ ਖੰਡੋ, ਲਵ, ਮੰਗਾ, ਦੇਬਾ, ਮੰਨਾ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਸ਼ਰਾਰਤੀ ਲੋਕਾਂ ਨੂੰ ਸਖ਼ਤੀ ਨਾਲ ਨੱਥ ਪਾਉਣ ਦੀ ਮੁੱਖ ਲੋੜ : ਜਥੇਦਾਰ ਸ੍ਰੀ ਅਕਾਲ ਤਖ਼ਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਹਵਾਲਾਤੀ ਵੱਲੋਂ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
NEXT STORY