ਅੰਮ੍ਰਿਤਸਰ (ਜਸ਼ਨ-ਇੰਦਰਜੀਤ)-ਥਾਣਾ ਏ ਡਵੀਜ਼ਨ ਦੀ ਪੁਲਸ ਨੇ ਆਬਕਾਰੀ ਵਿਭਾਗ ਦੀ ਟੀਮ ਦੇ ਇਕ ਅਧਿਕਾਰੀ ਅਤੇ ਹੋਰ ਮੁਲਾਜ਼ਮਾਂ ਦੀ ਕੁੱਟਮਾਰ ਕਰ ਕੇ ਜ਼ਖ਼ਮੀ ਕਰਨ ਅਤੇ ਇਕ ਕਾਰ ਵਿਚੋਂ ਨਾਜਾਇਜ਼ ਸ਼ਰਾਬ ਦੀਆਂ 18 ਪੇਟੀਆਂ ਦੇ ਮਾਮਲੇ ਵਿਚ ਕਾਰਵਾਈ ਕਰਦੇ ਹੋਏ ਇਕ ਕਾਰ ਵਿਚੋਂ 18 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਰੋਹਿਤ ਕੁਮਾਰ, ਪੰਨੀ, ਵਾਸੂ, ਸਾਹਿਲ, ਅੰਕੁਸ਼, ਹੀਰਾ, ਆਕਾਸ਼, ਚੇਤਨ, ਦਮਨ ਕੁਮਾਰ ਘੁੱਗੂ, ਭੋਲਾ ਭਈਆ, ਸ਼ਿਵਾ, ਭੱਲਾ, ਤਾਰੀ ਅਤੇ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਿਆ ਨੌਜਵਾਨ ਫਸਿਆ ਕਸੂਤਾ, ਬਿਨਾਂ ਕਸੂਰ ਹੋਈ ਜੇਲ੍ਹ, ਮਾਮਲਾ ਜਾਣ ਹੋਵੋਗੇ ਹੈਰਾਨ
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਆਬਕਾਰੀ ਸਟਾਫ਼-1 ਦੇ ਇੰਸਪੈਕਟਰ ਰਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਘਾਹ ਮੰਡੀ ਚੌਕ ਨੇੜੇ ਪੈਟਰੋਲ ਪੰਪ ਨੇੜੇ ਸੜਕ ’ਤੇ ਸ਼ੱਕੀ ਹਾਲਤ ਵਿਚ ਖੜ੍ਹੀ ਕਾਰ ਦੀ ਤਲਾਸ਼ੀ ਲਈ ਤਾਂ ਮੁਲਜ਼ਮਾਂ ਨੇ ਉਨ੍ਹਾਂ ’ਤੇ ਇੱਟਾਂ, ਪੱਥਰ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਜ਼ਖ਼ਮੀ ਕਰ ਦਿੱਤਾ ਅਤੇ ਉਸ ਦੀ ਕਾਰ ਦੀ ਵੀ ਭੰਨਤੋੜ ਕੀਤੀ। ਇਸ ਦੌਰਾਨ ਮੁਲਜ਼ਮਾਂ ਨੇ ਫਿਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਉਕਤ ਕਾਰ ਉਥੇ ਹੀ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਨੇ ਜਦੋਂ ਉਕਤ ਕਾਰ ਦੀ ਚੈਕਿੰਗ ਕੀਤੀ ਤਾਂ ਉਸ ਵਿੱਚੋਂ 18 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਕਿਸਾਨ ਅੰਦੋਲਨ ਦੇ 33 ਦਿਨਾਂ ’ਚ ਰੇਲਵੇ ਨੂੰ ਪਿਆ ਕਰੋੜਾਂ ਦਾ ਘਾਟਾ, 30 ਹਜ਼ਾਰ ਯਾਤਰੀਆਂ ਨੂੰ ਦਿੱਤਾ ਪੂਰਾ ਰਿਫੰਡ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਨਾਨਗਰ ਤਹਿਸੀਲ ਕੰਪਲੈਕਸ 'ਚ ਪਟਵਾਰੀ ਕੋਲੋਂ ਸਾਈਨ ਕਰਵਾਉਣ ਆਏ ਨੌਜਵਾਨ ਦਾ ਮੋਟਰਸਾਈਕਲ ਚੋਰੀ
NEXT STORY