ਅੰਮ੍ਰਿਤਸਰ (ਇੰਦਰਜੀਤ)-ਆਬਕਾਰੀ ਵਿਭਾਗ ਨੇ ਤਰਨਤਾਰਨ ਚੋਣਾਂ ਦੇ ਮੱਦੇਨਜ਼ਰ ਬੀਤੇ ਦਿਨ ਆਬਕਾਰੀ ਟੀਮਾਂ ਦਾ ਠੇਕੇ ਬੰਦ ਕਰਵਾਉਣ ਕ੍ਰਮ ਜਾਰੀ ਰਿਹਾ। ਆਬਕਾਰੀ ਵਿਭਾਗ ਦੇ ਸਹਾਇਕ ਕਮਿਸ਼ਨਰ (ਅੰਮ੍ਰਿਤਸਰ/ਤਰਨਤਾਰਨ ਰੇਂਜ) ਦਿਲਬਾਗ ਸਿੰਘ ਚੀਮਾ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਅੰਮ੍ਰਿਤਸਰ-3 ਅਧੀਨ ਆਉਦੇ ਸ਼ਰਾਬ ਦੇ ਠੇਕੇ ਬੰਦ ਕਰਵਾਏ ਗਏ, ਜੋ ਚੋਣ ਕਮਿਸ਼ਨ ਦੇ ਮੁਤਾਬਕ ਬੰਦ ਦੀ ਰੇਂਜ ਵਿਚ ਆਉਂਦੇ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ 15 ਤਰੀਕ ਤੱਕ ਵੱਡੀ ਭਵਿੱਖਬਾਣੀ
ਇਸ ਸਬੰਧ ਵਿਚ ਆਬਕਾਰੀ ਅਧਿਕਾਰੀਆਂ ਦੀ ਟੀਮ ਦਾ ਗਠਨ ਕੀਤਾ, ਜਿਸ ਵਿਚ ਇੰਸਪੈਕਟਰ ਰਮਨ ਸ਼ਰਮਾ ਦੀ ਅਗਵਾਈ ਹੇਠ ਆਬਕਾਰੀ ਵਿਭਾਗ ਦੇ ਸੁਰੱਖਿਆ ਜਵਾਨ ਸ਼ਾਮਲ ਸਨ। ਐਤਵਾਰ ਦੀ ਰਾਤ ਤੱਕ ਇੰਸਪੈਕਟਰ ਰਮਨ ਸ਼ਰਮਾ ਦੀ ਅਗਵਾਈ ਹੇਠ ਆਉਂਦੇ ਤਰਨਤਾਰਨ ਰੋਡ ਵਰਪਾਲ ਰੋਡ, ਚੱਬਾ ਰੋਡ, ਗੇਟ ਖਜ਼ਾਨਾ ਅਤੇ ਬਹੋੜੂ, ਆਬਕਾਰੀ ਸਰਕਲ ਅਟਾਰੀ, ਰਾਜਾਤਾਲ ਪਿੰਡ ਆਦਿ ਖੇਤਰਾਂ ਵਿਚ ਸ਼ਰਾਬ ਦੇ ਠੇਕੇ ਬੰਦ ਕਰਵਾਏ ਗਏ।
ਇਹ ਵੀ ਪੜ੍ਹੋ- ਦਿੱਲੀ ਧਮਾਕਿਆਂ ਮਗਰੋਂ ਪੰਜਾਬ 'ਚ ਵੱਡੀ ਹਲਚਲ, ਸਰਹੱਦੀ ਜ਼ਿਲ੍ਹੇ ਅਲਰਟ 'ਤੇ
ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਆਬਕਾਰੀ ਇੰਸਪੈਕਟਰ ਰਮਨ ਕੁਮਾਰ ਸ਼ਰਮਾ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਚੋਣ ਹਲਕੇ ਤੋਂ 3 ਕਿਲੋਮੀਟਰ ਦੇ ਦਾਇਰੇ ਵਿਚ ਚੋਣਾਂ ਤੋਂ 48 ਘੰਟੇ ਪਹਿਲਾਂ ਸ਼ਰਾਬ ਦੇ ਠੇਕੇ ਅਤੇ ਅਹਾਤੇ ਬੰਦ ਰਹਿਣਗੇ। ਹੁਕਮਾਂ ’ਤੇ ਕਾਰਵਾਈ ਕਰਦਿਆਂ, ਆਬਕਾਰੀ ਵਿਭਾਗ ਦੀਆਂ ਟੀਮਾਂ ਨੇ ਐਤਵਾਰ ਸ਼ਾਮ 6 ਵਜੇ ਤੋਂ ਪਹਿਲਾਂ ਸ਼ਰਾਬ ਦੇ ਠੇਕੇ ਬੰਦ ਕਰਵਾ ਦਿੱਤੇ ਸੀ। ਆਬਕਾਰੀ ਅਧਿਕਾਰੀਆਂ ਅਨੁਸਾਰ ਇਹ ਹੁਕਮ ਮੰਗਲਵਾਰ ਸ਼ਾਮ 6 ਵਜੇ ਤੱਕ ਲਾਗੂ ਰਹੇਗਾ। ਇੰਸਪੈਕਟਰ ਰਮਨ ਸ਼ਰਮਾ ਨੇ ਕਿਹਾ ਕਿ ਸ਼ਰਾਬ ਦੀ ਦੁਰਵਰਤੋਂ ਦੇ ਕਿਸੇ ਵੀ ਜੋਖਮ ਨੂੰ ਰੋਕਣ ਲਈ ਪਹਿਲਾਂ ਬੰਦ ਕੀਤੇ ਗਏ ਸ਼ਰਾਬ ਦੇ ਠੇਕਿਆਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
ਦਿੱਲੀ ਧਮਾਕਿਆਂ ਮਗਰੋਂ ਪੰਜਾਬ 'ਚ ਵੱਡੀ ਹਲਚਲ, ਸਰਹੱਦੀ ਜ਼ਿਲ੍ਹੇ ਅਲਰਟ 'ਤੇ
NEXT STORY