ਪਠਾਨਕੋਟ (ਧਰਮਿੰਦਰ)- ਪਠਾਨਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਸਰਨਾ ਛੋਟੀ ਨਹਿਰ ਨੇੜੇ ਇੱਕ ਟੈਂਕਰ ਵਰਕਸ਼ਾਪ 'ਚ ਜ਼ੋਰਦਾਰ ਧਮਾਕਾ ਹੋ ਗਿਆ। ਜਾਣਕਾਰੀ ਅਨੁਸਾਰ ਮੁਰੰਮਤ ਲਈ ਆਏ ਟੈਂਕਰ ਦੇ ਅੰਦਰ ਵੈਲਡਿੰਗ ਦਾ ਕੰਮ ਦੋ ਜਣੇ ਕਰ ਰਹੇ ਸਨ। ਇਸ ਦੌਰਾਨ ਟੈਂਕਰ ਦੇ ਅੰਦਰ ਗੈਸ ਬਣਨ ਕਾਰਨ ਅਚਾਨਕ ਧਮਾਕਾ ਹੋ ਗਿਆ, ਜਿਸ 'ਚ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮੌਕੇ 'ਤੇ ਪਹੁੰਚੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਫਿਰ ਦੂਜੀ ਮੰਜ਼ਿਲ ਤੋਂ ਹੇਠਾਂ ਸੁੱਟਿਆ
ਇਸ ਸਬੰਧੀ ਵਰਕਸ਼ਾਪ ਦੇ ਮਾਲਕ ਨੇ ਦੱਸਿਆ ਕਿ ਦੋਵੇਂ ਵਿਅਕਤੀ ਟੈਂਕਰ ਦੇ ਅੰਦਰ ਕੰਮ ਕਰ ਰਹੇ ਸਨ। ਜਦੋਂ ਧਮਾਕਾ ਹੋਇਆ ਤਾਂ ਇੱਕ ਦੀ ਮੌਤ ਹੋ ਗਈ ਅਤੇ ਦੂਜਾ ਜ਼ਖਮੀ ਹੋ ਗਿਆ ਹੈ, ਜਿਸਦਾ ਇਲਾਜ ਚੱਲ ਰਿਹਾ ਹੈ। ਪੀੜਤ ਪਰਿਵਾਰ ਦੇ ਮੈਂਬਰਾਂ ਨੇ ਪੁਲਸ ਤੋਂ ਪੂਰੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਮਰਨ ਵਾਲਾ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ, ਇਸ ਲਈ ਵਰਕਸ਼ਾਪ ਮਾਲਕ ਉਨ੍ਹਾਂ ਦੀ ਮਦਦ ਜ਼ਰੂਰ ਕਰੇ। ਫਿਲਹਾਲ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖਾਸ ਖ਼ਬਰ, SGPC ਨੇ ਮੰਗੇ ਪਾਸਪੋਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਫਿਰ ਦੂਜੀ ਮੰਜ਼ਿਲ ਤੋਂ ਹੇਠਾਂ ਸੁੱਟਿਆ
NEXT STORY