ਤਰਨਤਾਰਨ (ਵਿਜੈ): ਦਿੱਲੀ ’ਚ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਰੋਜ਼ਾਨਾ ਹੀ ਕਿਸਾਨ ਸ਼ਹੀਦ ਹੋ ਰਹੇ ਹਨ। ਇਸੇ ਤਰ੍ਹਾਂ ਤਰਨਤਾਰਨ ਦੇ ਪਿੰਡ ਨੌਸ਼ਹਿਰਾ ਪਨੂੰਆ ਦੇ ਰਹਿਣ ਵਾਲੇ ਤੀਰਥ ਸਿੰਘ (56) ਜੋ 1 ਤਰੀਕ ਤੋਂ ਦਿੱਲੀ ਕਿਸਾਨੀ ਅੰਦੋਲਨ ’ਚ ਸੇਵਾ ਕਰਨ ਗਏ ਪਰ 13 ਨੂੰ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਕਰਕੇ ਉਨ੍ਹਾਂ ਦੇ ਸਾਥੀਆਂ ਨੇ ਰਾਤ ਨੂੰ ਹੀ ਤਰਨਤਾਰਨ ਲੈ ਆਉਂਦਾ। ਘਰ ’ਚ ਇਲਾਜ ਦੌਰਾਨ ਹੀ ਉਨ੍ਹਾਂ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਰਤਕ ਵਿਅਕਤੀ ਦੇ ਭਰਾ ਨੇ ਕਿਹਾ ਕਿ ਸਾਡੀ ਗੁਰਦੁਆਰਾ ਖੜੇ ਦਾ ਖਾਲਸਾ ਦੇ ਮੁਖੀ ਬਾਬਾ ਸਤਨਾਮ ਸਿੰਘ ਜੀ ਵਲੋਂ ਦਿੱਲੀ ਵਿਖੇ ਗਾਜ਼ਿਆਬਾਦ ਬਾਰਡਰ ’ਤੇ ਰਾਸ਼ਨ ਦੀ ਸੇਵਾ ਲਗਾਈ ਗਈ ਸੀ। ਅਸੀਂ ਲਗਾਤਾਰ ਦਿੱਲੀ ਅੰਦੋਲਨ ’ਚ ਸੇਵਾ ਕਰ ਰਹੇ ਸੀ ਕਿ ਅਚਾਨਕ ਮੇਰੇ ਭਰਾ ਤੀਰਥ ਸਿੰਘ ਦੀ ਹਾਲਤ ਵਿਗੜ ਗਈ, ਜਿਸ ’ਤੇ ਡਾਕਟਰਾਂ ਨੇ ਇਨ੍ਹਾਂ ਨੂੰ ਘਰ ’ਚ ਆਰਾਮ ਕਰਨ ਦੀ ਸਲਾਹ ਦਿੱਤੀ, ਜਦੋਂ ਹੀ ਇਨ੍ਹਾਂ ਨੂੰ ਘਰ ਲਿਆਂਦਾ ਤਾਂ ਇਨ੍ਹਾਂ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ: ਫ਼ਿਰੋਜ਼ਪੁਰ ਦੇ ਡੀ.ਐੱਸ.ਪੀ. ਦੀ ਫੇਸਬੁੱਕ ਆਈ.ਡੀ. ਹੈੱਕ, ਕੀਤੇ ਇਹ ਮੈਸੇਜ
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਵਿਵਾਦਤ ਖੇਤੀ ਕਾਨੂੰਨਾਂ ਖ਼ਿਲਾਫ ਪਿਛਲੇ ਲਗਭਰ 53 ਦਿਨਾਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਚੱਲ ਰਹੇ ਪ੍ਰਦਰਸ਼ਨਾਂ ਦੌਰਾਨ ਹੁਣ ਤੱਕ 60 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਇਸ ਦੇ ਬਾਵਜੂਦ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਾ ਲੈਣ ਦੀ ਜ਼ਿੱਦ ’ਤੇ ਅੜੀ ਹੋਈ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਉਹ ਕਿਸਾਨ ਅਨੁਸਾਰ ਕਾਨੂੰਨਾਂ ’ਚ ਸੋਧ ਕਰਨ ਲਈ ਤਿਆਰ ਹਨ ਪਰ ਇਹ ਕਾਨੂੰਨ ਵਾਪਸ ਨਹੀਂ ਲਏ ਜਾਣਗੇ।
ਇਹ ਵੀ ਪੜ੍ਹੋ: ਬਰਨਾਲਾ ਦੀ ਧੀ ਗਰਿਮਾ ਵਰਮਾ ਬਣੀ ਅਮਰੀਕਾ ਦੇ ਰਾਸ਼ਟਰਪਤੀ ਦੀ ਪਤਨੀ ਦੀ ਡਿਜੀਟਲ ਡਾਇਰੈਕਟਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
SGRD ਏਅਰਪੋਰਟ ਤੋਂ ਨਹੀਂ ਹਟਿਆ ਡਾਗ ਹੈਂਡਲਰ ਪਾਲ ਦਾ ਪਰਛਾਵਾਂ, ਅਰਬ ਦੇਸ਼ਾਂ ਤੋਂ ਸੋਨੇ ਦੀ ਸਮੱਗਲਿੰਗ ਜਾਰੀ
NEXT STORY