ਅੰਮ੍ਰਿਤਸਰ(ਸਰਬਜੀਤ)- ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜੋ ਦਿੱਲੀ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ। ਉਸ ਦੀ ਸਫ਼ਲਤਾ ਲਈ ਬੀਤੇ ਦਿਨ ਕਿਸਾਨਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਵੀ ਕਾਫ਼ੀ ਗੰਭੀਰ ਨਜ਼ਰ ਆ ਰਹੀ ਹੈ ਅਤੇ 12 ਤਰੀਕ ਨੂੰ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਜੋ ਮੀਟਿੰਗ ਕਿਸਾਨਾਂ ਨਾਲ ਰੱਖੀ ਗਈ ਹੈ, ਉਸ ਵਿਚ ਕਿਸਾਨਾਂ ਦੀਆਂ ਜੋ ਮੁੱਖ ਮੰਗਾਂ ਹਨ, ਉਨ੍ਹਾਂ ਵਿਚ ਐੱਮ. ਐੱਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਨਾ, ਜੋ ਦਿੱਲੀ ਅੰਦੋਲਨ ਵਿਖੇ ਕਿਸਾਨਾਂ ਉੱਪਰ ਕੇਸ ਦਰਜ ਕੀਤੇ ਗਏ ਸਨ, ਉਨ੍ਹਾਂ ਨੂੰ ਰੱਦ ਕਰਨਾ ਅਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਨੀ, ਜਿਨਾਂ ਦੀ ਲਖੀਮਪੁਰ ਖੀਰੀ ਕੇਸ ਵਿਚ ਸ਼ਮੂਲੀਅਤ ਪਾਈ ਗਈ ਸੀ, ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨਾ ਹੈ।
ਇਹ ਵੀ ਪੜ੍ਹੋ : ਅੱਜ ਗੁਰਦਾਸਪੁਰ ਪਹੁੰਚਣਗੀਆਂ ਪੰਜਾਬ ਦੀਆਂ ਝਾਕੀਆਂ, ਰਾਤ ਨੂੰ ਜ਼ਿਲ੍ਹੇ 'ਚ ਹੀ ਹੋਵੇਗਾ ਠਹਿਰਾਅ
ਉਨ੍ਹਾਂ ਕਿਹਾ ਜੇਕਰ ਕਿਸਾਨਾਂ ਨੂੰ ਦਿੱਲੀ ਕੂਚ ਕਰਨ ਦੇ ਰਸਤੇ ਵਿਚ ਕਿਸੇ ਨੇ ਰੋਕਿਆ ਜਾਂ ਉਸ ਦੌਰਾਨ ਕੋਈ ਘਟਨਾ ਵਾਪਰੀ ਤਾਂ ਉਸ ਲਈ ਕੇਂਦਰ ਸਰਕਾਰ ਜ਼ਿੰਮੇਦਾਰ ਹੋਵੇਗੀ।
ਇਹ ਵੀ ਪੜ੍ਹੋ : ਮਾਨਸਾ: ਜ਼ਿਲ੍ਹਾ ਮੈਜਿਸਟਰੇਟ ਨੇ ਅਸ਼ਲੀਲ ਪੋਸਟਰਾਂ 'ਤੇ ਪਾਬੰਦੀ ਲਗਾਉਣ ਸਣੇ ਇਹ ਹੁਕਮ ਕੀਤੇ ਜਾਰੀ, ਪੜ੍ਹੋ ਪੂਰੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਗੁਰਦਾਸਪੁਰ ਪਹੁੰਚਣਗੀਆਂ ਪੰਜਾਬ ਦੀਆਂ ਝਾਕੀਆਂ, ਰਾਤ ਨੂੰ ਜ਼ਿਲ੍ਹੇ 'ਚ ਹੀ ਹੋਵੇਗਾ ਠਹਿਰਾਅ
NEXT STORY