ਬਟਾਲਾ (ਸਾਹਿਲ, ਯੋਗੀ, ਅਸ਼ਵਨੀ): ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀ, ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਅਤੇ ਪਰਾਲੀ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ, ਜੋ ਬਟਾਲਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚੀਆਂ 'ਤੇ ਲੋਕਾਂ/ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ 'ਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਲਈ ਜਾਗਰੂਕ ਕੀਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਆਏ ਸੈਲਾਨੀ ਨਾਲ ਟੈਕਸੀ ਡਰਾਈਵਰਾਂ ਨੇ ਕੀਤੀ ਕੁੱਟਮਾਰ
ਇਸ ਸਬੰਧੀ ਜਾਣਕਾਰੀ ਏ.ਡੀ.ਓ. ਕਵਲਜੀਤ ਕੌਰ ਨੇ ਦੱਸਿਆ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਤਿੰਨ ਪ੍ਰਚਾਰ ਵੈਨਾਂ ਰਵਾਨਾ ਚੱਲ ਰਹੀਆਂ ਹਨ ਅਤੇ ਜਾਗਰੂਕਤਾ ਵੈਨਾਂ ਰਾਹੀਂ ਝੋਨੇ ਦੀ ਪਰਾਲੀ ਨਾ ਸਾੜਨ ਨਾਲ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੀ ਸਹੂਲਤ ਲਈ ਹੈਲਪ ਲਾਈਨ ਨੰਬਰ 1800-180-1852 ਵੀ ਜਾਰੀ ਕੀਤਾ ਹੋਇਆ ਹੈ।ਉਨ੍ਹਾਂ ਦੱਸਿਆ ਕਿ ਇਹ ਵੈਨਾਂ ਲੋਕਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਰਹੀਆਂ ਹਨ, ਜਿਨ੍ਹਾਂ ਵਿੱਚ ਆਡੀਓ ਸੰਦੇਸ਼ ਚਲਾਏ ਗਏ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਆਏ ਸੈਲਾਨੀ ਨਾਲ ਟੈਕਸੀ ਡਰਾਈਵਰਾਂ ਨੇ ਕੀਤੀ ਕੁੱਟਮਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੋ ਭਰਾਵਾਂ ’ਤੇ ਹਮਲਾ ਕਰਕੇ ਜਖ਼ਮੀ ਕਰਨ ਵਾਲੇ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ
NEXT STORY