ਹਰਚੋਵਾਲ/ ਗੁਰਦਾਸਪੁਰ (ਵਿਨੋਦ)- ਪਿਛਲੇ ਦਿਨਾਂ ਤੋਂ ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੀ ਜੰਗ ਦਾ ਅਸਰ ਹੁਣ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਵੱਡੀ ਗਿਣਤੀ ਵਿੱਚ ਲੋਕ ਪੇਂਡੂ ਖੇਤਰਾਂ ਵਿੱਚ ਮੌਜੂਦ ਪੈਟਰੋਲ ਪੰਪਾਂ ਤੋਂ ਡੀਜ਼ਲ,ਪੈਟਰੋਲ ਲੈਣ ਲਈ ਪਹੁੰਚ ਰਹੇ ਹਨ, ਜਿਸ ਪਿੱਛੇ ਵੱਡਾ ਕਾਰਨ ਅਫਵਾਹਾਂ ਦਾ ਦੌਰ ਹੈ। ਲਗਾਤਾਰ ਇਹ ਅਫਵਾਹਾਂ ਸੁਣਨ ਨੂੰ ਮਿਲ ਰਹੀਆਂ ਹਨ ਕਿ ਇਸ ਜੰਗ ਦੇ ਦੌਰਾਨ ਡੀਜ਼ਲ ਦੀ ਘਾਟ ਹੋਵੇਗੀ ਅਤੇ ਆਉਂਦੇ ਦਿਨਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋ ਸਕਦਾ ਹੈ। ਜਿਸ ਦੇ ਚੱਲਦੇ ਕਿਸਾਨਾਂ ਵੱਲੋਂ ਕਣਕ ਦੀ ਕਟਾਈ ਦੇ ਚੱਲਦੇ ਹੁਣ ਤੋਂ ਹੀ ਡੀਜ਼ਲ, ਪੈਟਰੋਲ ਦੇ ਡਰੰਮ ਭਰਵਾ ਕੇ ਰੱਖੇ ਜਾ ਰਹੇ ਹਨ।
ਇਹ ਵੀ ਪੜ੍ਹੋ- ਵਿਧਾਨ ਸਭਾ ਘਿਰਾਓ ਦੌਰਾਨ ਰਾਜਾ ਵੜਿੰਗ ਦਾ ਬਿਆਨ, 'ਗ੍ਰਿਫਤਾਰੀਆਂ ਇੰਨੀਆਂ ਹੋਣ ਕਿ ਥਾਣੇ ਭਰ ਜਾਣ'
ਜੇਕਰ ਗੁਰਦਾਸਪੁਰ ਸਮੇਤ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਆਉਂਦੇ ਕਸਬਾ ਹਰਚੋਵਾਲ ਦੇ ਆਸਪਾਸ ਏਰੀਏ ਦੀ ਗੱਲ ਕਰੀਏ ਤਾਂ ਵੱਡੀ ਗਿਣਤੀ ਵਿਚ ਲੋਕਾਂ ਵੱਲੋਂ ਆਪਣੇ ਟਰੈਕਟਰ ’ਤੇ ਵੱਡੇ ਡਰੰਮ ਰੱਖ ਕੇ ਪੈਟਰੋਲ ਪੰਪਾਂ ’ਤੇ ਪਹੁੰਚ ਰਹੇ ਹਨ। ਦੱਸ ਦਈਏ ਕਿ ਪੰਜਾਬ ਵਿੱਚ ਇੰਨੀ ਦਿਨੀਂ ਕਣਕ ਦੀ ਵਾਢੀ ਦਾ ਕੰਮ ਸ਼ੁਰੂ ਹੋਣਾ ਹੈ, ਕਣਕ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਕੰਬਾਈਨਾਂ ਅਤੇ ਹੋਰ ਖੇਤੀਬਾੜੀ ਦੇ ਸਾਧਨਾਂ ਲਈ ਡੀਜ਼ਲ ਦੀ ਲੋੜ ਪੈਂਦੀ ਹੈ। ਜਿਸ ਕਾਰਨ ਹੁਣ ਤੋਂ ਹੀ ਕਿਸਾਨਾਂ ਵੱਲੋਂ ਪੈਟਰੋਲ ਪੰਪ ’ਤੇ ਲਾਈਨਾਂ ਲਗਾ ਕੇ ਡੀਜ਼ਲ ਡਰੰਮਾਂ ਵਿੱਚ ਭਰਵਾ ਕੇ ਸਟੋਰ ਕੀਤਾ ਜਾ ਰਿਹਾ ਹੈ। ਇਸ ਕਾਰਨ ਪੇਂਡੂ ਖੇਤਰਾਂ ਦੇ ਕਈ ਪੈਟਰੋਲ ਪੰਪ ਦੁਪਹਿਰ 12 ਵਜੇ ਤੋਂ ਬਾਅਦ ਖਾਲੀ ਹੋ ਜਾਦੇ ਹਨ।
ਇਹ ਵੀ ਪੜ੍ਹੋ- ਪੰਜਾਬ : ਦਰਜਨਾਂ ਪਿੰਡਾਂ 'ਤੇ ਮੰਡਰਾ ਰਿਹਾ ਖ਼ਤਰਾ, ਕਿਸੇ ਵੇਲੇ ਵੀ ਵਾਪਰ ਸਕਦੈ ਭਾਣਾ
ਇਸ ਸਬੰਧੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਤੇ ਸਮਾਜ ਸੇਵੀ ਆਗੂ ਭਾਈ ਗਗਨਦੀਪ ਸਿੰਘ ਰਿਆੜ ਨੇ ਕਿਹਾ ਕਿ ‘ਈਰਾਨ ਅਤੇ ਇਜ਼ਰਾਈਲ ਵਿਚਕਾਰ ਚੱਲ ਰਹੀ ਜੰਗ ਕਾਰਨ ਲੋਕਾਂ ਵਿੱਚ ਲਗਾਤਾਰ ਅਫਵਾਹਾਂ ਦਾ ਦੌਰ ਜਾਰੀ ਹੈ । ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਆਉਂਦੇ ਵੱਖ ਖੇਤਰਾਂ ਜਿਵੇਂ ਕਸਬਾ ਹਰਚੋਵਾਲ, ਭਾਮ ,ਭਾਮੜੀ ,ਮਖੋਲਾਂ, ਤੁਗਲਵਾਲਾ,ਘੋੜਵਾਹ,ਫੇਰੋਚੀਚੀ, ਔਲਖ ਕੀੜੀ ,ਭੇਟ ਪੱਤਣ, ਭੈਣੀਆਂ ,ਕੋਟ ਟੋਡਰ ਮੱਲ, ਸਠਿਆਲੀ, ਕਾਹਨੂੰਵਾਨ ਆਦਿ ਪਟਰੋਲ ਪੰਪ ਤੇ ਕਿਸਾਨਾਂ ਵੱਲੋਂ ਤੇਲ ਦੀ ਜਮ੍ਹਾਖੋਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮਾਰਚ ਮਹੀਨੇ ਹੀ ਅਸਮਾਨ ਤੋਂ ਵਰ੍ਹੇਗੀ ਅੱਗ! ਨਹੀਂ ਪਵੇਗਾ ਮੀਂਹ, ਮੌਸਮ ਵਿਭਾਗ ਦੀ ਪੜ੍ਹੋ ਭਵਿੱਖਬਾਣੀ
ਭਾਰਤ ਵੱਡੀ ਗਿਣਤੀ ਵਿੱਚ ਕੱਚਾ ਤੇਲ ਵਿਦੇਸ਼ਾਂ ਤੋਂ ਮੰਗਵਾਉਂਦਾ ਹੈ, ਜਿਸ ਤਰ੍ਹਾਂ ਦੋਵੇਂ ਦੇਸ਼ਾਂ ਵਿੱਚ ਜੰਗ ਚੱਲ ਰਹੀ ਹੈ ਉਸੇ ਹਿਸਾਬ ਨਾਲ ਲੋਕਾਂ ਵੱਲੋਂ ਅੰਦਾਜ਼ੇ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਇੰਨੀ ਦਿਨੀਂ ਪੰਜਾਬ ਵਿੱਚ ਕਣਕ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਭਾਵੇਂ ਇਹ ਸੀਜ਼ਨ ਅਪ੍ਰੈਲ ਵਿੱਚ ਸ਼ੁਰੂ ਹੋਣਾ ਸੀ ਪਰ ਇਸ ਜੰਗ ਕਾਰਨ ਲੋਕਾਂ ਵਿੱਚ ਇੱਕ ਡਰ ਦਾ ਮਾਹੌਲ ਬਣਿਆ ਹੋਇਆ ਹੈ ਤੇ ਉਨ੍ਹਾਂ ਵੱਲੋਂ ਇਸ ਸੀਜ਼ਨ ਦੇ ਸ਼ੁਰੂ ਹੋਣ ਤੋਂ ਇੱਕ ਮਹੀਨਾ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਡੀਜ਼ਲ ਨੂੰ ਸਟੋਰ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਡਾਕਾ, ਦਿਨ-ਦਿਹਾੜੇ ਲੁੱਟ ਲਏ 7,00,00,000 ਕਰੋੜ ਰੁਪਏ
ਸਰਕਾਰ ਵੱਲੋਂ ਨਹੀਂ ਕੋਈ ਐਲਾਨ
ਫਿਲਹਾਲ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਡੀਜ਼ਲ ਸਟੋਰ ਕੀਤਾ ਜਾ ਰਿਹਾ ਹੈ ਪਰ ਇਸ ਨਾਲ ਪੈਟਰੋਲ ਪੰਪ ਮਾਲਕਾਂ ਨੂੰ ਬਹੁਤਾ ਫਾਇਦਾ ਹੁੰਦਾ ਹੋਇਆ ਨਜ਼ਰ ਨਹੀਂ ਆ ਰਿਹਾ, ਕਿਉਂਕਿ ਜੋ ਸੀਜ਼ਨ ਇੱਕ ਮਹੀਨਾ ਬਾਅਦ ਚੱਲਣਾ ਸੀ ਉਹ ਇੱਕ ਮਹੀਨਾ ਪਹਿਲਾਂ ਚੱਲ ਗਿਆ ਹੈ। ਅਪ੍ਰੈਲ ਦੇ ਮਹੀਨੇ ਵਿੱਚ ਪੈਟਰੋਲ ਪੰਪਾਂ ਦੀ ਸੇਲ ਮੁੜ ਘੱਟ ਜਾਵੇਗੀ। ਸਮਾਜ ਸੇਵੀ ਆਗੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਫਿਲਹਾਲ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਧਾਉਣ ਜਾਂ ਸਪਲਾਈ ਘੱਟ ਹੋਣ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਸੂਚਨਾ ਨਹੀਂ ਦਿੱਤੀ ਗਈ। ਇਸ ਲਈ ਪੈਟਰੋਲ ਅਤੇ ਡੀਜ਼ਲ ਨੂੰ ਲੈ ਕੇ ਚੱਲ ਰਹੀਆਂ ਅਫਵਾਹਾਂ ਨੂੰ ਸੱਚ ਨਾ ਮੰਨਣ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਕੈਨੇਡਾ 'ਚ ਦੋ ਭਰਾਵਾਂ ਦੀ ਮੌਤ, ਪਰਿਵਾਰ 'ਚ ਪਸਰਿਆ ਸੋਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਥੇਦਾਰ ਗੜਗੱਜ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਨਾਨਕਸ਼ਾਹੀ ਸੰਮਤ 558 ਦਾ ਕੈਲੰਡਰ ਜਾਰੀ
NEXT STORY