ਪੱਟੀ (ਸੌਰਭ, ਸੋਢੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਵਲੋਂ ਪੰਜਾਬ ਭਰ ਦੇ ਵੱਖ-ਵੱਖ ਥਾਵਾਂ ’ਤੇ ਜਿੱਥੇ ਰੇਲਾਂ ਦੇ ਚੱਕੇ ਜਾਮ ਕੀਤੇ ਗਏ, ਉੱਥੇ ਪੱਟੀ ਰੇਲਵੇ ਸਟੇਸ਼ਨ ’ਤੇ ਧਰਨਾ ਲਗਾਇਆ ਗਿਆ। ਧਰਨੇ ਵਿਚ ਵੱਡੀ ਗਿਣਤੀ ਕਿਸਾਨਾਂ ਮਜ਼ਦੂਰਾਂ ਅਤੇ ਬੀਬੀਆਂ ਨੇ ਸ਼ਮੂਲੀਅਤ ਕੀਤੀ ਅਤੇ ਕੇਂਦਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ, ਸੂਬਾ ਆਗੂ ਸੁਖਵਿੰਦਰ ਸਭਰਾ ਵਿਸੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸਤਨਾਮ ਸਿੰਘ ਮਾਣੋਚਾਹਲ, ਹਰਪ੍ਰੀਤ ਸਿੰਘ ਸਿੱਧਵਾਂ, ਮੇਹਰ ਸਿੰਘ ਤਲਵੰਡੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਮਜ਼ਦੂਰਾਂ ਦੀਆਂ ਸਾਰੀਆਂ ਮੰਗਾਂ ਨੂੰ ਤੁਰੰਤ ਪੂਰਾ ਕਰੇ। ਇਸ ਮੌਕੇ ਕਿਸਾਨ ਆਗੂ ਤਰਸੇਮ ਸਿੰਘ ਧਾਰੀਵਾਲ, ਰੇਸ਼ਮ ਸਿੰਘ ਘੁਰਕਵਿੰਡ, ਸੁੱਚਾ ਸਿੰਘ ਵੀਰਮ, ਨਿਸ਼ਾਨ ਸਿੰਘ ਮਾਡ਼ੀਮੇਘਾ ਆਦਿ ਆਗੂ ਹਾਜ਼ਰ ਸਨ।
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੱਕੀ ਬੈਂਕ ਪਠਾਨਕੋਟ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਨੇ ਕੀਤਾ ਰੇਲ ਦਾ ਚੱਕਾ ਜਾਮ
NEXT STORY