ਤਰਨਤਾਰਨ (ਆਹਲੂਵਾਲੀਆ)- ਮੁੱਖ ਖੇਤੀਬਾੜੀ ਅਫ਼ਸਰ, ਤਰਨਤਾਰਨ ਡਾ. ਤੇਜਬੀਰ ਸਿੰਘ ਭੰਗੂ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਰਾਵਾਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਗਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਗੰਭੀਰ ਰੂਪ ਵਿੱਚ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਫ਼ਸਲ ਲਈ ਲਾਹੇਵੰਦ ਮਿੱਤਰ ਕੀੜੇ ਵੀ ਸੜ ਕੇ ਨਸ਼ਟ ਹੋ ਜਾਂਦੇ ਹਨ ।
ਇਹ ਵੀ ਪੜ੍ਹੋ- Amritsar Airport 'ਤੇ ਯਾਤਰੀਆਂ ਨੂੰ ਮਿਲੇਗੀ ਵੱਡੀ ਸਹੂਲਤ, ਹੁਣ ਨਹੀਂ ਦਿਖਾਉਣੇ ਪੈਣਗੇ ਦਸਤਾਵੇਜ਼
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕਮਿਸ਼ਨ ਆਫ ਏਅਰ ਕੁਆਲਟੀ ਮੈਨੇਜ਼ਮੈਂਟ ਤੇ ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਵੱਲੋਂ ਦਿੱਤੇ ਸਖ਼ਤ ਹੁਕਮਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਸ ਵਿਭਾਗ ਵੱਲੋਂ ਉਲੰਘਣਾ ਕਰਨ ਵਾਲਿਆਂ ''ਤੇ ਨਜ਼ਰ ਰੱਖਣ ਲਈ ਜ਼ਿਲ੍ਹੇ ਅੰਦਰ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ ਤੇ ਸੈਟੇਲਾਈਟ ਰਾਹੀਂ ਵੀ ਪਰਾਲੀ ਸਾੜਣ ਵਾਲੀਆਂ ਘਟਨਾਵਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੁਲਸ ਵਿਭਾਗ ’ਚ ਵੱਡਾ ਫੇਰਬਦਲ : ਕਈ ਥਾਣਾ ਮੁਖੀਆਂ ਤੇ ਅਧਿਕਾਰੀਆਂ ਦੇ ਤਬਾਦਲੇ
ਉਨ੍ਹਾਂ ਸਖ਼ਤ ਚਿਤਾਵਨੀ ਦਿੰਦਿਆਂ ਦੱਸਿਆ ਕਿ ਜੇਕਰ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਫੜਿਆ ਗਿਆ ਤਾਂ ਉਸ ਵਿਰੁੱਧ ਐੱਫ.ਆਈ.ਆਰ ਦਰਜ ਕੀਤੀ ਜਾਵੇਗੀ, ਮੌਕੇ ''ਤੇ ਹੀ ਚਲਾਨ ਕੱਟੇ ਜਾਣਗੇ ਅਤੇ ਜ਼ਮੀਨ ਦੇ ਮਾਲ ਰਿਕਾਰਡ ਵਿੱਚ ''ਰੈੱਡ ਐਂਟਰੀ'' ਵੀ ਕੀਤੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਨੇ ਕਿਸਾਨਾਂ ਨੂੰ ਅੱਗ ਲਗਾਉਣ ਦੀ ਬਜਾਏ ਨਵੀਨਤਮ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਇਨ-ਸੀਟੂ ਤਕਨੀਕਾਂ ਤਹਿਤ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ ਤੇ ਮਲਚਰ ਵਰਗੀਆਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਦੇ ਅੰਦਰ ਹੀ ਵਾਹ ਕੇ ਕਣਕ ਦੀ ਬਿਜਾਈ ਕਰ ਸਕਦੇ ਹਨ।
ਇਹ ਵੀ ਪੜ੍ਹੋ-ਪੁਲਸ ਵਿਭਾਗ ’ਚ ਵੱਡਾ ਫੇਰਬਦਲ : ਕਈ ਥਾਣਾ ਮੁਖੀਆਂ ਤੇ ਅਧਿਕਾਰੀਆਂ ਦੇ ਤਬਾਦਲੇ
ਇਸ ਤੋਂ ਇਲਾਵਾ ਐਕਸ-ਸੀਟੂ ਤਕਨੀਕਾਂ ਰਾਹੀਂ ਬੇਲਰ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦੀਆਂ ਗੰਢਾਂ ਬਣਾ ਸਕਦੇ ਹਨ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਤੇ ਆਉਣ ਵਾਲੀ ਪੀੜ੍ਹੀ ਦੇ ਸੁਨਹਿਰੀ ਭਵਿੱਖ ਲਈ ਜ਼ਿਲਾ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦੇਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ 'ਚ ਵੱਡੇ ਨੈੱਟਵਰਕ ਨਾਲ ਜੁੜੇ 8 ਗ੍ਰਿਫ਼ਤਾਰ, 11 ਪਿਸਤੌਲਾਂ ਤੇ 2.293 ਕਿੱਲੋ ਹੈਰੋਇਨ ਬਰਾਮਦ
NEXT STORY