ਤਰਨਤਾਰਨ (ਰਮਨ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦਿੱਤੇ ਐਕਸ਼ਨ ਨੂੰ ਲਾਗੂ ਕਰਨ ਲਈ ਜ਼ਿਲ੍ਹਾ ਤਰਨਤਾਰਨ ਮੋਰਚੇ ਦੇ ਜ਼ਿਲ੍ਹਾ ਆਗੂਆਂ ਦੀ ਇਕ ਮੀਟਿੰਗ ਗੁਰਸਾਹਿਬ ਸਿੰਘ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਪ੍ਰਧਾਨਗੀ ਹੇਠ ਸਥਾਨਕ ਗਾਂਧੀ ਪਾਰਕ ਤਰਨ ਤਾਰਨ ’ਚ ਹੋਈ। ਇਸ ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚੇ ਵਲੋਂ ਫ਼ੈਸਲਾ ਕੀਤਾ ਗਿਆ ਕਿ ਕੇਂਦਰ ਦੀ ਮੋਦੀ ਹਕੂਮਤ ਵਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬੀ ਗਾਇਕ ਗੁਰਦਾਸ ਮਾਨ ਦੀ 'ਸਟਾਰ ਨਾਈਟ' ’ਚ ਹੋਇਆ ਹੰਗਾਮਾ, ਲੋਕਾਂ ਨੇ ਲਗਾਏ ਗੰਭੀਰ ਇਲਜ਼ਾਮ
ਐੱਮ.ਐੱਸ.ਪੀ ਦੇ ਮੁੱਦੇ ’ਤੇ ਕਿਸਾਨਾਂ ਨੂੰ ਕਮੇਟੀ ’ਚ ਵਾਜਬ ਪ੍ਰਤੀਨਿਧਤਾ ਨਹੀਂ ਦਿੱਤੀ ਜਾ ਰਹੀ, ਸਗੋਂ ਤਿੰਨ ਖੇਤੀ ਬਿੱਲਾਂ ਦੀਆਂ ਹਮਾਇਤੀ ਕਿਸਾਨ ਧਿਰਾਂ ਨੂੰ ਇਸ ਕਮੇਟੀ ’ਚ ਸ਼ਾਮਲ ਕੀਤਾ ਗਿਆ ਹੈ। ਕੇਂਦਰੀ ਖੇਤੀ ਸਕੱਤਰ ਜਿਸ ਨੇ ਕਾਲੇ ਖੇਤੀ ਬਿੱਲਾਂ ਨੂੰ ਲਿਆਂਦਾ ਸੀ, ਉਸੇ ਨੂੰ ਹੀ ਮੁੜ ਇਸ ਕਮੇਟੀ ਦਾ ਮੁਖੀ ਬਣਾ ਦਿੱਤਾ ਗਿਆ ਹੈ। ਲਖੀਮਪੁਰ ਖੀਰੀ ’ਚ ਸ਼ਹੀਦ ਹੋਏ ਕਿਸਾਨਾਂ ਦਾ ਇਨਸਾਫ਼ ਨਹੀਂ ਮਿਲਿਆ ਅਤੇ ਨਾ ਹੀ ਚਾਰ ਨੌਜਵਾਨ ਕਿਸਾਨਾਂ ਉੱਤੇ ਦਰਜ ਨਾਜਾਇਜ਼ ਕੇਸ ਰੱਦ ਕੀਤੇ ਗਏ ਹਨ। ਇਨ੍ਹਾਂ ਸਭ ਜ਼ਿਆਦਤੀਆਂ ਵਿਰੁੱਧ ਸਾਰੇ ਦੇਸ਼ ਵਿਚ ਸਾਰੀਆਂ ਰਾਜਧਾਨੀਆਂ ’ਚ ਜਬਰਦਸਤ ਵਿਸ਼ਾਲ ਇਕੱਠ ਕਰਨ ਦਾ ਐਕਸ਼ਨ ਉਲੀਕਿਆ ਗਿਆ ਹੈ।
ਇਹ ਵੀ ਪੜ੍ਹੋ- ਹਿੰਦੂ ਨੇਤਾ ਸੁਧੀਰ ਸੂਰੀ ਦੀ ਸੁਰੱਖਿਆ ’ਚ ਤਾਇਨਾਤ ਮੁਲਾਜ਼ਮਾਂ ਖਿਲਾਫ਼ ਕਾਰਵਾਈ ਦੀ ਤਿਆਰੀ
ਇਸ ਇਕੱਠ ਵਿਚ ਰਾਜ ਭਵਨ ਵੱਲ ਮਾਰਚ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਦਿੱਲੀ ਕਿਸਾਨ ਮੋਰਚੇ ਦੇ ਜੇਤੂ ਹੋਣ ਦੇ ਦਿਨ ਨੂੰ ਫਤਹਿ ਦਿਵਸ ਵਜੋਂ ਮਨਾਇਆ ਜਾਵੇਗਾ, ਉਸ ਦਿਨ ਨੂੰ ਇਤਿਹਾਸਕ ਦਿਨ ਵਜੋਂ ਯਾਦ ਕਰਨ ਲਈ ਉਸ ਸ਼ਾਮ ਦੀਪਮਾਲਾ ਕੀਤੀ ਜਾਵੇਗੀ। 26 ਨਵੰਬਰ ਨੂੰ ਰਾਜਧਾਨੀ ਚੰਡੀਗੜ੍ਹ,ਤਰਨਤਾਰਨ ਜ਼ਿਲ੍ਹੇ ’ਚੋਂ ਹਜ਼ਾਰਾਂ ਕਿਸਾਨਾਂ ਦਾ ਕਾਫ਼ਲਾ ਰਾਜਧਾਨੀ ਵੱਲ ਕੂਚ ਕਰੇਗਾ। ਪੰਜਾਬ ਅੰਦਰ ਇਸ ਐਕਸ਼ਨ ਨੂੰ ਲਾਗੂ ਕਰਨ ਲਈ ਅੱਜ ਦੀ ਮੀਟਿੰਗ ’ਚ ਕਿਰਤੀ ਕਿਸਾਨ ਯੂਨੀਅਨ ਤਰਨਤਾਰਨ ਵਲੋਂ ਜ਼ਿਲਾ ਕਨਵੀਨਰ ਨਛੱਤਰ ਸਿੰਘ ਮੁਗਲ ਚੱਕ ਪੰਨੂਆਂ, ਜਮਹੂਰੀ ਕਿਸਾਨ ਸਭਾ ਵਲੋਂ ਦਲਜੀਤ ਸਿੰਘ ਦਿਆਲਪੁਰ, ਰੇਸ਼ਮ ਸਿੰਘ ਫੈਲੂਕੇ, ਪੰਜਾਬ ਕਿਸਾਨ ਯੂਨੀਅਨ ਤੋਂ ਬਲਬੀਰ ਸਿੰਘ ਝਾਮਕਾ, ਕੌਮੀ ਕਿਸਾਨ ਯੂਨੀਅਨ ਵਲੋਂ ਤਰਸੇਮ ਸਿੰਘ, ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਵਲੋਂ ਕੁਲਵੰਤ ਸਿੰਘ ਭਲਾਈਪੁਰ, ਕੁਲ ਹਿੰਦ ਕਿਸਾਨ ਸਭਾ ਵਲੋਂ ਰਛਪਾਲ ਸਿੰਘ ਬਾਠ, ਸੁਖਦੇਵ ਸਿੰਘ ਮਾਨੋਚਾਹਲ ਨੇ ਆਪੋ-ਆਪਣੀ ਰਾਏ ਪ੍ਰਗਟ ਕੀਤੀ। ਸੰਯੁਕਤ ਕਿਸਾਨ ਮੋਰਚਾ ਦੇ ਜ਼ਿਲਾ ਤਰਨਤਾਰਨ ਦੇ ਆਗੂਆ ਨੇ ਇਨ੍ਹਾਂ ਐਕਸ਼ਨਾਂ ਨੂੰ ਲਾਗੂ ਕਰਨ ਲਈ ਪਿੰਡ-ਪਿੰਡ ਜਾ ਕੇ ਤਿਆਰੀ ਕਰਨ ਲਈ ਕਿਹਾ ਗਿਆ।
ਐੱਸ. ਐੱਸ. ਪੀ. ਰਣਜੀਤ ਸਿੰਘ ਢਿੱਲੋਂ ਨੂੰ ਮਿਲੀ ਡੀ. ਆਈ. ਜੀ. ਵਜੋਂ ਤਰੱਕੀ
NEXT STORY