ਤਰਨਤਾਰਨ (ਰਮਨ)- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਭੈਲ ਢਾਏ ਵਾਲਾ ਵਿਖੇ ਬੀਤੀ ਰਾਤ 2 ਅਣਪਛਾਤੇ ਵਿਅਕਤੀਆਂ ਵਲੋਂ ਇਕ ਡੇਅਰੀ ਮਾਲਕ ਨੂੰ ਗੋਲੀਆਂ ਮਾਰਦੇ ਹੋਏ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਮਿਡ-ਡੇ-ਮੀਲ ਤੋਂ ਇਲਾਵਾ ਬੱਚਿਆਂ ਨੂੰ ਮਿਲਣਗੇ ਹੁਣ ਮੌਸਮੀ ਫਲ, ਸਰਕਾਰ ਵੱਲੋਂ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬਿਕਰਮਜੀਤ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਭੈਲ ਢਾਏ ਵਾਲਾ ਆਪਣੀ ਡੇਰੀ 'ਤੇ ਮੌਜੂਦ ਸੀ, ਇਸ ਦੌਰਾਨ ਇਕ ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਆ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਦੌਰਾਨ ਗੋਲੀ ਲੱਗਣ ਤੋਂ ਬਾਅਦ ਬਿਕਰਮਜੀਤ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਅਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਜ਼ਖ਼ਮੀ ਹਾਲਤ ’ਚ ਬਿਕਰਮਜੀਤ ਸਿੰਘ ਨੂੰ ਤੁਰੰਤ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰਵਾ ਦਿੱਤਾ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਅੱਤਵਾਦੀ ਪੰਨੂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਭੜਕਾਇਆ, ਕਿਹਾ- 'ਗੋਲੀ ਦਾ ਜਵਾਬ ਗੋਲੀ ਨਾਲ ਦਿਓ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਿਡ-ਡੇ-ਮੀਲ ਤੋਂ ਇਲਾਵਾ ਬੱਚਿਆਂ ਨੂੰ ਮਿਲਣਗੇ ਹੁਣ ਮੌਸਮੀ ਫਲ, ਸਰਕਾਰ ਵੱਲੋਂ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ
NEXT STORY