ਤਰਨਤਾਰਨ (ਰਮਨ ਚਾਵਲਾ)-ਐਂਟੀ ਨਾਰਕੋਟਿਕ ਟਾਸਕ ਫੋਰਸ ਅੰਮ੍ਰਿਤਸਰ ਅਤੇ ਬੀ.ਐੱਸ.ਐੱਫ ਦੀ ਸਾਂਝੀ ਟੀਮ ਵੱਲੋਂ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਪਿੰਡ ਡਲ ਵਿਖੇ ਛਾਪੇਮਾਰੀ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ 2 ਪਿਸਤੌਲ, 3 ਮੈਗਜ਼ੀਨ ਅਤੇ 2 ਮੋਬਾਈਲ ਫੋਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਅਗਲੇਰੀ ਜਾਂਚ ਐਂਟੀ ਨਾਰਕੋਟਿਕ ਟਾਸਕ ਫੋਰਸ ਅੰਮ੍ਰਿਤਸਰ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਲਈ ਵੱਡਾ ਤੋਹਫ਼ਾ
ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਐਤਵਾਰ ਐਂਟੀ ਨਾਰਕੋਟਿਕ ਟਾਸਕ ਫੋਰਸ ਅੰਮ੍ਰਿਤਸਰ ਦੀ ਪੁਲਸ ਨੂੰ ਮਿਲੀ ਸੂਚਨਾ ਦੇ ਆਧਾਰ ਉਪਰ ਬੀ.ਐੱਸ.ਐੱਫ ਨਾਲ ਇਕ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੇ ਚੱਲਦਿਆਂ ਭਾਰਤ-ਪਾਕਿਸਤਾਨ ਨੂੰ ਸਰਹੱਦ ਉਪਰ ਮੌਜੂਦ ਪਿੰਡ ਡਲ ਵਿਖੇ ਛਾਪੇਮਾਰੀ ਕਰਦੇ ਹੋਏ ਦੋ ਵਿਅਕਤੀਆਂ, ਜੋ ਪਿਓ-ਪੁੱਤਰ ਦੱਸੇ ਜਾ ਰਹੇ ਹਨ ਅਤੇ ਪਿੰਡ ਡਲ ਦੇ ਨਿਵਾਸੀ ਹਨ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ ਡਰੋਨ ਦੀ ਮਦਦ ਨਾਲ ਪਾਕਿਸਤਾਨ ਤੋਂ ਭਾਰਤ ਪੁੱਜੇ 2 ਪਿਸਤੌਲ, ਜਿਨ੍ਹਾਂ ਵਿਚ ਇਕ ਬਿਨਾਂ ਸਲਾਈਡਰ ਹੈ ਤੋਂ ਇਲਾਵਾ 3 ਮੈਗਜ਼ੀਨ ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ : ਪਿੰਡ ਵਾਸੀਆਂ ਨੇ ਦੋ ਨੌਜਵਾਨਾਂ ਦੀ ਛਿੱਤਰ-ਪਰੇਡ ਕਰ ਕੇ ਕੱਢਿਆ ਪਿਆਰ ਦਾ ਭੂਤ, ਮਾਮਲਾ ਕਰੇਗਾ ਹੈਰਾਨ
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਦੋਵਾਂ ਦੇ ਸਬੰਧ ਪਾਕਿਸਤਾਨ ਨਾਲ ਦੱਸੇ ਜਾ ਰਹੇ ਹਨ, ਜੋ ਪਾਕਿਸਤਾਨ ਵਿਚ ਮੌਜੂਦ ਸਮੱਗਲਰਾਂ ਨਾਲ ਸਬੰਧ ਬਣਾ ਕੇ ਨਸ਼ੀਲੇ ਪਦਾਰਥ ਅਤੇ ਹਥਿਆਰਾਂ ਦੀ ਖੇਪ ਮੰਗਵਾ ਚੁੱਕੇ ਹਨ। ਇਸ ਸਬੰਧੀ ਦੋਵਾਂ ਮੁਲਜ਼ਮਾਂ ਨੂੰ ਪੁਲਸ ਵੱਲੋਂ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ ਬਰਾਮਦ ਕੀਤੇ ਗਏ ਹਥਿਆਰਾਂ ਦੀ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਦੋਵਾਂ ਦੇ ਮੋਬਾਈਲ ਫੋਨ ਦੀ ਫਰੈਂਸਿਕ ਜਾਂਚ ਵੀ ਕਰਵਾਈ ਜਾਣ ਦੀ ਗੱਲ ਦੱਸੀ ਜਾ ਰਹੀ ਹੈ, ਜਿਸ ਵਿਚ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਦੋ ਹੋਟਲਾਂ 'ਚ ਪੁਲਸ ਦੀ ਰੇਡ, ਇਤਰਾਜ਼ਯੋਗ ਹਾਲਤ 'ਚ 18 ਔਰਤਾਂ ਤੇ 9 ਵਿਅਕਤੀ ਫੜੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਡੇਂਗੂ ਮੱਛਰ ਦਿਨ-ਬ-ਦਿਨ ਫੜ੍ਹ ਰਿਹਾ ਰਫ਼ਤਾਰ, ਆਂਕੜੇ ਆਏ ਸਾਹਮਣੇ
NEXT STORY