ਤਰਨਤਾਰਨ (ਰਮਨ) : ਸਿਵਲ ਸਰਜਨ ਦਫ਼ਤਰ ਤਰਨਤਾਰਨ ਅਧੀਨ ਆਉਂਦੇ ਡਰੱਗ ਕੰਟਰੋਲਰ ਦਫ਼ਤਰ ਵਿਚ ਅਣਪਛਾਤੇ ਚੋਰਾਂ ਵੱਲੋਂ ਕਮਰਿਆਂ ਦੇ ਤਾਲੇ ਤੋੜਦੇ ਹੋਏ ਜਿਥੇ ਟੂਟੀਆਂ ਅਤੇ ਹੋਰ ਸਾਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਉਥੇ ਹੀ ਕਬਜ਼ੇ ਵਿਚ ਲਈਆਂ ਗਈਆਂ ਵੱਖ-ਵੱਖ ਦਵਾਈਆਂ ਦੇ ਡੱਬਿਆਂ ਦੀਆਂ ਸੀਲਾਂ ਨੂੰ ਤੋੜ ਦਿੱਤਾ ਗਿਆ ਹੈ। ਜਿਸ ਵਿਚੋਂ ਕਈ ਦਵਾਈਆਂ ਚੋਰੀ ਹੋਣ ਦੀ ਸ਼ੰਕਾ ਜਤਾਈ ਜਾ ਰਹੀ ਹੈ। ਇਸ ਨੂੰ ਲੈ ਕੇ ਥਾਣਾ ਸਿਟੀ ਦੀ ਪੁਲਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ ਧਾਮੀ
ਜਾਣਕਾਰੀ ਦਿੰਦੇ ਹੋਏ ਡਰੱਗ ਕੰਟਰੋਲ ਅਫ਼ਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਸ਼ਨੀਵਾਰ ਸਵੇਰੇ ਕਰੀਬ 10 ਵਜੇ ਆਪਣੇ ਦਫ਼ਤਰ, ਜੋ ਸਰਕਾਰੀ ਹਸਪਤਾਲ ਦੇ ਕੰਪਲੈਕਸ ਨਾਲ ਮੌਜੂਦ ਹੈ, ਵਿਖੇ ਇਕ ਜ਼ਰੂਰੀ ਫਾਈਲ ਲੈਣ ਲਈ ਪੁੱਜੇ ਤਾਂ ਇਸ ਦਫ਼ਤਰ ਦੀ ਹਦੂਦ ਅੰਦਰ ਖਾਲੀ ਜਗ੍ਹਾ ਉੱਪਰ ਕੁਝ ਵਿਅਕਤੀਆਂ ਵੱਲੋਂ ਲੰਗਰ ਤਿਆਰ ਕੀਤਾ ਜਾ ਰਿਹਾ ਸੀ। ਜਿਸ ਦੇ ਸਬੰਧ ਵਿਚ ਜਦੋਂ ਉਨ੍ਹਾਂ ਵੱਲੋਂ ਸਬੰਧਤ ਵਿਅਕਤੀ ਨੂੰ ਇਸ ਦਫ਼ਤਰ ਦੀ ਜਗ੍ਹਾ ਉੱਪਰ ਲੰਗਰ ਤਿਆਰ ਕਰਨ ਦੀ ਮਨਜ਼ੂਰੀ ਲੈਣ ਬਾਰੇ ਪੁੱਛਿਆ ਤਾਂ ਉਹ ਕੋਈ ਵੀ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕਿਆ।
ਇਹ ਵੀ ਪੜ੍ਹੋ-ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...
ਡਰੱਗ ਕੰਟਰੋਲ ਅਫ਼ਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਵੱਲੋਂ ਆਪਣੇ ਦਫ਼ਤਰ ਦਾ ਜਾਲੀ ਵਾਲਾ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਅੱਗੇ ਲੱਕੜ ਵਾਲੇ ਦਰਵਾਜ਼ੇ ਨੂੰ ਲੱਗੇ ਤਾਲੇ ਟੁੱਟੇ ਪਏ ਸਨ। ਜਿਸ 'ਤੇ ਅੰਦਰ ਦਾਖ਼ਲ ਹੋਣ ਤੋਂ ਬਾਅਦ ਸਾਮਾਨ ਖਿਲਰਿਆ ਪਿਆ ਸੀ। ਜਦੋਂ ਉਹ ਪਹਿਲੀ ਮੰਜ਼ਿਲ ਉੱਪਰ ਪੁੱਜੇ ਤਾਂ ਉਥੇ ਮੌਜੂਦ ਸਟੋਰ ਦੇ ਤਾਲੇ ਵੀ ਟੁੱਟੇ ਪਏ ਸਨ ਅਤੇ ਅੰਦਰ ਮੌਜੂਦ ਵੱਖ-ਵੱਖ ਕੇਸਾਂ ਨਾਲ ਸਬੰਧਤ ਮੈਡੀਕਲ ਸਟੋਰਾਂ ਤੋਂ ਕਬਜ਼ੇ ਵਿਚ ਲਈਆਂ ਗਈਆਂ ਦਵਾਈਆਂ ਦੇ ਡੱਬਿਆਂ ਉੱਪਰ ਲੱਗੀਆਂ ਸੀਲਾਂ ਵੀ ਟੁੱਟੀਆਂ ਪਈਆਂ ਸਨ ਅਤੇ ਦਵਾਈਆਂ ਸਾਰੀਆਂ ਖਿਲਰੀਆਂ ਪਈਆਂ ਸਨ, ਜਿਸ ਦੀ ਜਾਂਚ ਹੋਣੀ ਬਾਕੀ ਹੈ ਕਿ ਉਸ ਵਿਚੋਂ ਕਿਹੜੀ ਦਵਾਈ ਗਾਇਬ ਹੋਈ ਹੈ।
ਇਹ ਵੀ ਪੜ੍ਹੋ- ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਦੋ ਦੋਸਤਾਂ ਨਾਲ ਵਾਪਰੀ ਅਣਹੋਣੀ, ਦੋਵਾਂ ਦੀ ਦਰਦਨਾਕ ਮੌਤ
ਇਸ ਦੇ ਨਾਲ ਹੀ ਅਣਪਛਾਤੇ ਚੋਰਾਂ ਵੱਲੋਂ ਵੱਖ-ਵੱਖ ਜਗ੍ਹਾ ਉੱਪਰ ਲੱਗੀਆਂ ਟੂਟੀਆਂ, ਪਾਈਪਾਂ ਅਤੇ ਪੱਥਰ ਦਾ ਵਾਸ਼ਬੇਸਿਨ ਵੀ ਗਾਇਬ ਹੋ ਚੁੱਕਾ ਸੀ, ਜਿਸ ਦੇ ਚੱਲਦਿਆਂ ਪਾਣੀ ਨਾਲ ਦਵਾਈਆਂ ਵੀ ਗਲ ਗਈਆਂ ਅਤੇ ਹੋਰ ਰਿਕਾਰਡ ਵੀ ਖ਼ਰਾਬ ਹੋ ਗਿਆ। ਡਰੱਗ ਕੰਟਰੋਲ ਅਫ਼ਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਥਾਣਾ ਸਿਟੀ ਤਰਨ ਤਾਰਨ ਦੀ ਪੁਲਸ ਨੂੰ ਜਿੱਥੇ ਲਿਖਤੀ ਰੂਪ ਵਿਚ ਸ਼ਿਕਾਇਤ ਦੇ ਦਿੱਤੀ ਗਈ ਹੈ, ਉਥੇ ਹੀ ਇਹ ਸਾਰਾ ਮਾਮਲਾ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਧਿਆਨ ਵਿਚ ਲਿਆ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨ ਤਾਰਨ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਡਰੱਗ ਕੰਟਰੋਲਰ ਦਫ਼ਤਰ ਵਿਚ ਹੋਈ ਚੋਰੀ ਨੂੰ ਲੈ ਕੇ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਪਰਚਾ ਵੀ ਦਰਜ ਕੀਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ SGPC ਦਾ ਬਿਆਨ
NEXT STORY