ਮਜੀਠਾ (ਪ੍ਰਿਥੀਪਾਲ)-ਪੁਲਸ ਥਾਣਾ ਮਜੀਠਾ ਦੇ ਪਿੰਡ ਸੋਹੀਆਂ ਕਲਾਂ ਵਿਖੇ ਇਕ ਬਜ਼ੁਰਗ ਔਰਤ ਵੱਲੋਂ ਘਰੇਲੂ ਕਲੇਸ਼ ਦੇ ਚਲਦਿਆਂ ਘਰ ਵਿਚ ਹੀ ਕੋਈ ਜ਼ਹਿਰੀਲੀ ਚੀਜ਼ ਖਾਣ ਦਾ ਸਮਾਚਾਰ ਮਿਲਿਆ ਹੈ। ਜਿਸ ਸਬੰਧੀ ਮ੍ਰਿਤਕ ਜਗੀਰ ਕੌਰ (ਕਰੀਬ 60 ਸਾਲ) ਦੇ ਪਤੀ ਮੁਖਤਾਰ ਸਿੰਘ ਵਾਸੀ ਪਿੰਡ ਸੋਹੀਆਂ ਕਲਾਂ ਨੇ ਪੁਲਸ ਥਾਣਾ ਮਜੀਠਾ ਵਿਖੇ ਲਿਖਤੀ ਦਰਖਾਸਤ ਦਿੰਦਿਆਂ ਦੱਸਿਆ ਕਿ ਸਾਡੇ ਪੋਤਰੇ ਸਾਜਨ ਅਤੇ ਪਰਿਵਾਰ ਦੇ ਬਾਕੀ ਮੈਬਰਾਂ ਜਿਨ੍ਹਾਂ ਵਿਚ ਸੁਮਨ, ਲੱਛਮੀ, ਹੀਰਾ ਜੋਂ ਮੇਰੀ ਪਤਨੀ ਨੂੰ ਤੰਗ ਪ੍ਰੇਸ਼ਾਨ ਅਤੇ ਗਾਲੀ ਗਲੋਚ ਕਰਦੇ ਹਨ। ਜਿਸ ’ਤੇ ਉਹ ਮਾਨਸਿਕ ਤੌਰ ’ਤੇ ਬਹੁਤ ਪ੍ਰੇਸ਼ਾਨ ਹੈ।
ਇਹ ਵੀ ਪੜ੍ਹੋ-ਬਟਾਲਾ 'ਚ ਅੰਨ੍ਹੇਵਾਹ ਫਾਇਰਿੰਗ ਕਰ ਮਾਰ'ਤੇ 2 ਬੰਦੇ, ਗੈਂਗਸਟਰ ਬੋਲਿਆ- ਵਾਰੀ ਸਭ ਦੀ ਆਉਗੀ
ਲਿਖਤੀ ਸਿਕਾਇਤ ਵਿਚ ਇਹ ਵੀ ਲਿਖਿਆ ਸੀ ਕਿ ਉਸ ਨੂੰ ਇਨ੍ਹਾਂ ਵਿਆਕਤੀਆਂ ਪਾਸੋਂ ਜਾਨੀ ਖਤਰਾ ਹੈ। ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਮਾਤਾ ਜਗੀਰ ਕੌਰ ਨੂੰ ਉਕਤ ਵਿਅਕਤੀਆਂ ਵੱਲੋਂ ਲਗਾਤਾਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ 'ਤੇ ਮਾਨਸਿਕ ਪ੍ਰੇਸ਼ਾਨੀ ਵਿਚ ਹੀ ਉਸ ਨੇ ਕੋਈ ਜ਼ਹਿਰੀਲੀ ਵਸਤੂ ਖਾ ਲਈ ਜਿਸ ਕਰ ਕੇ ਉਸ ਦੀ ਘਰ ਵਿਚ ਮੌਤ ਹੋ ਗਈ।
ਇਹ ਵੀ ਪੜ੍ਹੋ-ਤਰਨਤਾਰਨ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਮਾਲਕ 'ਤੇ ਚੱਲੀਆਂ ਤਾਬੜਤੋੜ ਗੋਲੀਆਂ
ਥਾਣਾ ਮਜੀਠਾ ਵਿਖੇ ਇਤਲਾਹ ਮਿਲਣ ’ਤੇ ਡਿਊਟੀ ਅਫਸਰ ਏ. ਐੱਸ. ਆਈ. ਹਰਜਿੰਦਰ ਸਿੰਘ ਨੇ ਮੌਕੇ ’ਤੇ ਜਾ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਜਿਸ ਦਾ ਨਤੀਜਾ ਆਉਣ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਹੋਟਲ ਮਾਲਕਾਂ ਲਈ ਵੱਡੀ ਚਿਤਾਵਨੀ, ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਨੇ ਦਿੱਤੀਆਂ ਸਖ਼ਤ ਹਦਾਇਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦਾ ਇਹ ਸ਼ਹਿਰ ਪੂਰੀ ਤਰ੍ਹਾਂ ਹੋ ਗਿਆ ਬੰਦ, ਸੜਕਾਂ 'ਤੇ ਪੱਸਰਿਆ ਸੰਨਾਟਾ
NEXT STORY