ਬਟਾਲਾ (ਸਾਹਿਲ, ਯੋਗੀ, ਅਸ਼ਵਨੀ)- ਨਵੀਂ ਆਬਾਦੀ ਉਮਰਪੁਰਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ 2 ਧਿਰਾਂ ’ਚ ਹੋਈ ਲੜਾਈ ਦੌਰਾਨ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਸੁਖਪ੍ਰੀਤ ਸਿੰਘ ਪੁੱਤਰ ਜੀਵਨ ਸਿੰਘ, ਕਸ਼ਮੀਰ ਸਿੰਘ ਪੁੱਤਰ ਬਚਨ ਸਿੰਘ ਅਤੇ ਮਹਿੰਦਰ ਕੌਰ ਪਤਨੀ ਬਚਨ ਸਿੰਘ ਵਾਸੀ ਨਵੀਂ ਆਬਾਦੀ ਉਮਰਪੁਰਾ ਬਟਾਲਾ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸਾਡੀ ਮੁਹੱਲੇ ਦੇ ਰਹਿਣ ਵਾਲੇ ਇਕ ਵਿਅਕਤੀ ਨਾਲ ਪੁਰਾਣੀ ਰੰਜਿਸ਼ ਚਲਦੀ ਆ ਰਹੀ ਸੀ, ਜਿਸ ਕਾਰਨ ਸਬੰਧਤ ਵਿਅਕਤੀ ਨੇ ਸਾਡੇ ਘਰ ਅੰਦਰ ਦਾਖ਼ਲ ਹੋ ਕੇ ਜਿਥੇ ਸਾਡੀ ਕੁੱਟ-ਮਾਰ ਕੀਤੀ, ਉਥੇ ਨਾਲ ਹੀ ਹਵਾਈ ਫਾਇਰ ਵੀ ਕੀਤੇ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਅਹਿਮ ਖ਼ਬਰ, ਅੰਮ੍ਰਿਤਸਰ ਸਣੇ ਇਨ੍ਹਾਂ ਜ਼ਿਲ੍ਹਿਆਂ ਨੂੰ ਮੋਦੀ ਸਰਕਾਰ ਵੱਲੋਂ 'ਵੰਦੇ ਭਾਰਤ' ਰੇਲ ਦਾ ਤੋਹਫ਼ਾ
ਉਧਰ ਦੂਜੇ ਪਾਸੇ ਗੁਰਜੰਟ ਸਿੰਘ ਪੁੱਤਰ ਜਗਤਾਰ ਸਿੰਘ ਨੇ ਦੱਸਿਆ ਕਿ ਮੈਂ ਆਪਣੀ ਭੈਣ ਨੂੰ ਐੱਨ. ਸੀ. ਸੀ. ਕੈਂਪ ਤੋਂ ਵਾਪਸ ਲੈ ਕੇ ਘਰ ਆ ਰਿਹਾ ਸੀ। ਜਦੋਂ ਮੈਂ ਉਕਤ ਵਿਅਕਤੀਆਂ ਦੇ ਘਰ ਨੇੜਿਓਂ ਲੰਘਣ ਲੱਗਾ ਤਾਂ ਪੁਰਾਣੀ ਰੰਜਿਸ਼ ਕਾਰਨ ਇਨ੍ਹਾਂ ਨੇ ਮੈਨੂੰ ਰੋਕ ਲਿਆ ਅਤੇ ਮੇਰੀ ਬੁਰੀ ਤਰ੍ਹਾਂ ਕੁੱਟ-ਮਾਰ ਕਰਦਿਆਂ ਮੈਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ- ਮਹਿੰਦੀ ਦਾ ਰੰਗ ਅਜੇ ਫਿੱਕਾ ਵੀ ਨਹੀਂ ਹੋਇਆ ਨਵ-ਵਿਆਹੁਤਾ ਨੇ ਚੁੱਕਿਆ ਖੌਫ਼ਨਾਕ ਕਦਮ, ਭਰਾ ਨੇ ਦੱਸੀ ਇਹ ਗੱਲ
ਇਸ ਸਬੰਧੀ ਮੌਕੇ ’ਤੇ ਪਹੁੰਚੇ ਪੁਲਸ ਚੌਕੀ ਅਰਬਨ ਅਸਟੇਟ ਦੇ ਇੰਚਾਰਜ ਏ. ਐੱਸ. ਆਈ. ਬਲਦੇਵ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਦੋਵਾਂ ਧਿਰਾਂ ਦੀ ਲੜਾਈ ਜ਼ਰੂਰ ਹੋਈ ਹੈ ਪਰ ਇਕ ਧਿਰ ਵੱਲੋਂ ਜੋ ਗੋਲੀ ਚੱਲਣ ਦੀ ਕਹੀ ਜਾ ਰਹੀ ਹੈ, ਉਸ ਦੀ ਜਾਂਚ ਲਈ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਚੌਕੀ ਇੰਚਾਰਜ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਐਨਕਾਊਂਟਰ 'ਚ ਜ਼ਖ਼ਮੀ ਗੈਂਗਸਟਰ ਰਾਜੂ ਦੀ ਕੱਟਣੀ ਪੈ ਸਕਦੀ ਹੈ ਲੱਤ, ਪੀ.ਜੀ.ਆਈ ਰੈਫ਼ਰ
NEXT STORY