ਗੁਰਦਾਸਪੁਰ (ਹਰਮਨ)- ਅੱਜ ਸਮੁੱਚੇ ਹਲਕੇ ਅੰਦਰ ਵੈਸੇ ਤਾਂ ਵੋਟਾਂ ਪਾਉਣ ਦਾ ਕੰਮ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਹੈ, ਪਰ ਗੁਰਦਾਸਪੁਰ ਦੇ ਟੈਗੋਰ ਮੋਮੋਰੀਅਲ ਸਕੂਲ ਦੇ ਬੂਥ ਵਿੱਚ ਇਕ ਵਿਅਕਤੀ ਨੂੰ ਬਾਹਰੀ ਦੱਸ ਕੇ ਪੋਲਿੰਗ ਬੂਥ ਤੋਂ ਬਾਹਰ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਇੰਨਾ ਭਖ ਗਿਆ ਕਿ ਕੁਝ ਹੀ ਦੇਰ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਆਗੂ ਆਹਮੋ-ਸਾਹਮਣੇ ਆ ਗਏ।
ਇਸ ਦੌਰਾਨ ਸਥਾਨਕ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਮੌਕੇ 'ਤੇ ਆ ਗਏ, ਤੇ ਪਹੁੰਚੇ ਪੁਲਸ ਦੇ ਅਧਿਕਾਰੀਆਂ ਨੇ ਮਾਮਲਾ ਸ਼ਾਂਤ ਕਰਵਾਇਆ। ਇਸ ਦੌਰਾਨ ਡੀ.ਐੱਸ.ਪੀ. ਸੁਖਪਾਲ ਸਿੰਘ ਨੇ ਦੱਸਿਆ ਕਿ ਟੈਗੋਰ ਮੈਮੋਰੀਅਲ ਸਕੂਲ ਗੋਪਾਲ ਨਗਰ ਵਿਖੇ ਆਮ ਆਦਮੀ ਪਾਰਟੀ ਵੱਲੋਂ ਦੋਸ਼ ਲਗਾਇਆ ਸੀ ਕਿ ਕਾਂਗਰਸੀ ਮਹਿਲਾ ਕੌਂਸਲਰ ਦਾ ਬੇਟਾ ਨਕੁਲ ਮਹਾਜਨ ਗਲਤ ਢੰਗ ਨਾਲ ਪੋਲਿੰਗ ਸਟੇਸ਼ਨ 'ਤੇ ਬੈਠਾ ਹੈ ਜਿਸ ਤੋਂ ਬਾਅਦ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਮਾਮੂਲੀ ਬਹਿਸਬਾਜ਼ੀ ਹੋ ਗਈ।
ਇਹ ਵੀ ਪੜ੍ਹੋ- ਵਿਆਹ ਤੋਂ ਕੀਤਾ ਇਨਕਾਰ ਤਾਂ ਮੁੰਡੇ ਨੇ ਮਾਂ ਦੇ ਸਾਹਮਣੇ ਕੁੜੀ ਨੂੰ ਦਿੱਤੀ ਭਿਆਨਕ ਮੌਤ, ਚਾਕੂ ਮਾਰ-ਮਾਰ ਵਿੰਨ੍ਹ'ਤਾ ਸਰੀਰ
ਇਸੇ ਤਰ੍ਹਾਂ ਕਾਂਗਰਸ ਵੱਲੋਂ ਵੀ ਦੋਸ਼ ਲਗਾਇਆ ਗਿਆ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਬਾਹਰੀ ਵਿਅਕਤੀ ਲਿਆਂਦਾ ਗਿਆ ਹੈ ਅਤੇ ਜਾਅਲੀ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸ ਦੌਰਾਨ ਚੇਅਰਮੈਨ ਰਮਨ ਬਹਿਲ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਵੀ ਮੌਕੇ 'ਤੇ ਪਹੁੰਚ ਗਏ। ਡੀ.ਐੱਸ.ਪੀ. ਨੇ ਕਿਹਾ ਕਿ ਉਕਤ ਵਿਅਕਤੀ ਕੋਲ ਪੋਲਿੰਗ ਏਜੰਟ ਦਾ ਪਾਸ ਸੀ ਅਤੇ ਨਾਲ ਹੀ ਕਿਸੇ ਵੱਲੋਂ ਕੋਈ ਜਾਅਲੀ ਵੋਟ ਪਾਈ ਜਾ ਰਹੀ ਸੀ।
ਪਰ ਮੌਕੇ 'ਤੇ ਪੁਲਸ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਯਕੀਨ ਦਵਾਇਆ ਗਿਆ ਕਿ ਇੱਥੇ ਕੋਈ ਜਾਅਲੀ ਵੋਟਿੰਗ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ ਅਤੇ ਨਾ ਹੀ ਕੋਈ ਬਾਹਰੀ ਵਿਅਕਤੀ ਬੂਥ ਵਿੱਚ ਹਾਜ਼ਰ ਹੈ। ਇਸ ਦੌਰਾਨ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੀ ਮੌਕੇ 'ਤੇ ਪਹੁੰਚ ਗਏ ਸਨ। ਪਾਹੜਾ ਤੇ ਬਹਿਲ ਨੇ ਬਹੁਤ ਹੀ ਸ਼ਾਂਤ ਮਾਹੌਲ ਵਿੱਚ ਗੱਲਬਾਤ ਕੀਤੀ ਅਤੇ ਸਾਰਾ ਮਸਲਾ ਹੱਲ ਹੋ ਗਿਆ।
ਇਹ ਵੀ ਪੜ੍ਹੋ- ਪਾਤੜਾਂ 'ਚ ਹੋਈ ਵੱਡੀ ਵਾਰਦਾਤ, ਦਿਨ-ਦਿਹਾੜੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੁਰਦਾਸਪੁਰ 'ਚ ਆਹਮੋ-ਸਾਹਮਣੇ ਹੋਏ ਕਾਂਗਰਸੀ ਤੇ 'ਆਪ' ਆਗੂ, ਬੂਥ 'ਚ ਬਾਹਰੀ ਵਿਅਕਤੀ ਦੇ ਦਾਖ਼ਲ ਹੋਣ ਦੇ ਦੋਸ਼
NEXT STORY