ਬਟਾਲਾ(ਸਾਹਿਲ)-ਨਜ਼ਦੀਕੀ ਪਿੰਡ ਕੋਟਲਾ ਸ਼ਰਫ ਵਿਖੇ 2 ਪਰਿਵਾਰਾਂ ਵਿਚ ਹੋਈ ਲੜਾਈ ਦੌਰਾਨ ਤੇਜ਼ ਹਥਿਆਰਾਂ ਚੱਲਣ ਨਾਲ ਬਜ਼ੁਰਗਾਂ ਸਮੇਤ 7 ਜਣਿਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਬੀਤੇ ਕੱਲ੍ਹ ਲੋਕ ਸਭਾ ਚੋਣਾਂ ਦੌਰਾਨ ਪਿੰਡ ਕੋਟਲਾ ਸ਼ਰਫ ਵਿਚ ਲੋਕਾਂ ਵੱਲੋਂ ਵੋਟਾਂ ਪਾਈਆਂ ਜਾ ਰਹੀਆਂ ਸੀ, ਇਸ ਦੌਰਾਨ ਦੋ ਧਿਰਾਂ ਵਿਚ ਵੋਟਾਂ ਪਾਉਣ ਲੈ ਕੇ ਮਾਮੂਲੀ ਤਕਰਾਰ ਹੋ ਗਈ ਸੀ, ਜਿਸਦੇ ਬਾਅਦ ਇਹ ਮਾਮਲਾ ਸ਼ਾਂਤ ਹੋ ਗਿਆ ਸੀ ਪਰ ਅੱਜ ਸਵੇਰੇ ਇਸੇ ਰੰਜਿਸ਼ ਦੇ ਚਲਦਿਆਂ ਦੋਵਾਂ ਧਿਰਾਂ ਦਰਮਿਆਨ ਲੜਾਈ ਹੋ ਗਈ, ਜਿਸਦੇ ਸਿੱਟੇ ਵਜੋਂ ਖੁੱਲ੍ਹ ਕੇ ਤੇਜ਼ਧਾਰ ਹਥਿਆਰ ਚੱਲੇ ਅਤੇ ਦੋਵਾਂ ਧਿਰਾਂ ਦੇ 7 ਲੋਕ ਜਣੇ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ- ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ਹੀਦੀ ਹਫ਼ਤੇ ਨੂੰ ਮੁੱਖ ਰੱਖਦਿਆਂ ਲੋਕ ਸਭਾ ਉਮੀਦਵਾਰਾਂ ਲਈ ਜਾਰੀ ਕੀਤੇ ਹੁਕਮ
ਇਸ ਸਮੇਂ ਜ਼ਖ਼ਮੀ ਹੋਏ ਦੋਵਾਂ ਧਿਰਾਂ ਦੇ ਵਿਅਕਤੀਆਂ ਵਿਚ ਜਗਤਾਰ ਸਿੰਘ ਪੁੱਤਰ ਕਰਨੈਲ ਸਿੰਘ, ਮੁਖਤਾਰ ਸਿੰਘ ਪੁੱਤਰ ਕਰਨੈਲ ਸਿੰਘ, ਤਰਸੇਮ ਸਿੰਘ ਪੁੱਤਰ ਕਰਨੈਲ ਸਿੰਘ, ਬਘੇਲ ਸਿੰਘ ਪੁੱਤਰ ਤਰਸੇਮ ਸਿੰਘ, ਦਲੇਰ ਸਿੰਘ ਪੁੱਤਰ ਪ੍ਰੇਮ ਸਿੰਘ, ਪ੍ਰੇਮ ਸਿੰਘ ਪੁੱਤਰ ਕਰਨੈਲ ਸਿੰਘ ਅਤੇ ਅਜਮੇਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀਆਨ ਪਿੰਡ ਕੋਟਲਾ ਸ਼ਰਫ ਦੇ ਨਾਂ ਵਰਣਨਯੋਗ ਹਨ। ਇਹ ਵੀ ਪਤਾ ਲੱਗਾ ਹੈ ਕਿ ਇਸਦੇ ਬਾਅਦ ਉਕਤ ਜ਼ਖਮੀਆਂ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਓਧਰ, ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਮੁਕੰਮਲ ਹੋਈ ਚੋਣ ਪ੍ਰਕਿਰਿਆ, ਹਲਕੇ 'ਚ 64.66 ਫ਼ੀਸਦੀ ਹੋਈ ਵੋਟਿੰਗ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਵੀ ਦਰਿਆ ਤੋਂ ਪਾਰਲੇ ਪਾਸੇ ਵੱਲ ਕਈ ਸਾਲਾਂ ਬਾਅਦ ਵੋਟ ਫੀਸਦੀ 'ਚ ਵੇਖਿਆ ਗਿਆ ਵਾਧਾ
NEXT STORY