ਤਰਨਤਾਰਨ (ਰਾਜੂ)- ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਅਗਸਤ 2025 ਦੌਰਾਨ ਜ਼ਿਲਾ ਤਰਨਤਾਰਨ ਦੇ 1,81,940 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 27 ਕਰੋੜ 29 ਲੱਖ 10 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਆਈ.ਏ.ਐੱਸ. ਨੇ ਦੱਸਿਆ ਕਿ ਪੈਨਸ਼ਨ ਸਕੀਮਾਂ ਤਹਿਤ ਸਹਾਇਤਾ ਰਾਸ਼ੀ ਦਾ ਭੁਗਤਾਨ ਆਨਲਾਈਨ ਅਦਾਇਗੀ ਰਾਹੀਂ ਸਿੱਧਾ ਯੋਗ ਲਾਭਪਾਤਰੀਆਂ ਦੇ ਬੈਂਕ ਖਾਤੇ ਵਿਚ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪੈਨਸ਼ਨ ਸਕੀਮਾਂ ਅਧੀਨ ਮਹੀਨਾ ਅਗਸਤ 2025 ਦੀ ਪੈਨਸ਼ਨ ਰਾਸ਼ੀ ਤਹਿਤ ਬੁਢਾਪਾ ਪੈਨਸ਼ਨ ਦੇ 1,21,695 ਲਾਭਪਾਤਰੀਆਂ ਨੂੰ 18 ਕਰੋੜ 25 ਲੱਖ 42 ਹਜ਼ਾਰ 500 ਰੁਪਏ, ਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਤਹਿਤ 31,283 ਲਾਭਪਾਤਰੀਆਂ ਨੂੰ 04 ਕਰੋੜ 69 ਲੱਖ 24 ਹਜ਼ਾਰ 500 ਰੁਪਏ ਅਤੇ 14791 ਆਸ਼ਰਿਤ ਬੱਚਿਆਂ ਨੂੰ 02 ਕਰੋੜ 21 ਲੱਖ 86 ਹਜ਼ਾਰ 500 ਰੁਪਏ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ-ਪੰਜਾਬ ਤੋਂ ਸ਼ੁਰੂ ਹੋਈ ਅੰਮ੍ਰਿਤ ਭਾਰਤ ਰੇਲਗੱਡੀ, ਯਾਤਰੀਆਂ ਦੀਆਂ ਲੱਗਣਗੀਆਂ ਮੌਜਾਂ
ਇਸ ਤੋਂ ਇਲਾਵਾ 14,171 ਦਿਵਿਆਂਗਜਨ ਪੈਨਸ਼ਨਰਾਂ ਨੂੰ 2 ਕਰੋੜ 12 ਲੱਖ 56 ਹਜ਼ਾਰ 500 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ 65 ਸਾਲ ਤੋਂ ਵੱਧ ਪੁਰਸ਼ਾਂ ਅਤੇ 58 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਦੇਣ ਦੀ ਸਕੀਮ ਅਧੀਨ 58 ਸਾਲ ਤੋਂ ਘੱਟ ਉਮਰ ਦੀਆਂ ਔਰਤਾਂ ਅਤੇ ਨਿਆਸ਼ਰਿਤ ਔਰਤਾਂ ਨੂੰ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਪੜ੍ਹੋ ਵਿਭਾਗ ਦੀ ਭਵਿੱਖਬਾਣੀ
ਇਸ ਤੋਂ ਇਲਾਵਾ ਆਸ਼ਰਿਤ ਬੱਚਿਆਂ ਦੀ ਵਿੱਤੀ ਸਹਾਇਤਾ ਸਕੀਮ ਅਧੀਨ ਵਿਧਵਾ ਔਰਤ ਦੇ ਦੋ ਬੱਚਿਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਦੀ ਉਮਰ 21 ਸਾਲ ਤੋਂ ਵੱਧ ਨਾ ਹੋਵੇ। ਇਸ ਸਕੀਮ ਤਹਿਤ ਸਰਕਾਰ ਵੱਲੋ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇਣ ਦੀ ਸਕੀਮ ਅਧੀਨ ਜਿਸ ਵਿਅਕਤੀ ਦੀ ਦਿਵਿਆਂਗਤਾ 50 ਫੀਸਦੀ ਜਾਂ ਇਸ ਤੋਂ ਵੱਧ ਹੋਵੇ ਉਸ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਿਉਹਾਰਾਂ ਦੇ ਮੱਦੇਨਜ਼ਰ DC ਸਾਕਸ਼ੀ ਸਾਹਨੀ ਨੇ ਵੱਡੇ ਹੁਕਮ
NEXT STORY