ਗੁਰਦਾਸਪੁਰ, (ਵਿਨੋਦ)- ਵਿਦੇਸ਼ ਭੇਜਣ ਦੇ ਨਾਮ ’ਤੇ ਲੱਖਾਂ ਦੀ ਠੱਗੀ ਮਾਰਨ ਵਾਲੇ 2 ਲੋਕਾਂ ਵਿਰੁੱਧ ਕੇਸ ਦਰਜ ਕੀਤਾ ਗਿਆ। ਇਸ ਸਬੰਧੀ ਜਾਂਚ ਅਧਿਕਾਰੀ ਸਹਾਇਕ ਸਬ ਇੰਸਪੈਕਟਰ ਮੇਜਰ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਸੰਦੀਪ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਵਦਾਈ ਨੇ ਜ਼ਿਲਾ ਪੁਲਸ ਮੁਖੀ ਗੁਰਦਾਸਪੁਰ ਨੂੰ 5-7-2018 ਨੂੰ ਸ਼ਿਕਾਇਤ ਦਿੱਤੀ ਸੀ ਕਿ ਜਨਵਰੀ-ਫਰਵਰੀ 2018 ਰਾਕੇਸ਼ ਖਤਰੀ ਪੁੱਤਰ ਹਰਬੰਸ ਲਾਲ ਵਾਸੀ ਭਰਥ ਨਗਰ ਲੁਧਿਆਣਾ ਅਤੇ ਪ੍ਰੀਤੀ ਕਲੋਟਾ ਪੁੱਤਰੀ ਨਰਿੰਦਰ ਕੁਮਾਰ ਵਾਸੀ ਗੁਰਬਾਗ ਕਾਲੋਨੀ ਲੁਧਿਆਣਾ ਨੇ ਉਸ ਨੂੰ ਕੈਨੇਡਾ ਭੇਜ ਕੇ ਚੰਗੀ ਨੌਕਰੀ ਦਿਵਾਉਣ ਦੇ ਨਾਮ ’ਤੇ 31 ਲੱਖ 50 ਹਜ਼ਾਰ ਰੁਪਏ ਲਏ ਸਨ ਪਰ ਦੋਸ਼ੀ ਉਸ ਨੂੰ ਕੈਨੇਡਾ ਭੇਜਣ ’ਚ ਸਫ਼ਲ ਨਹੀਂ ਹੋਇਆ ਅਤੇ ਹੁਣ ਪੈਸੇ ਵਾਪਸ ਮੰਗਣ ’ਤੇ ਉਨ੍ਹਾਂ ਨੇ ਤਿੰਨ ਲੱਖ ਰੁਪਏ ਤਾਂ ਵਾਪਸ ਕਰ ਦਿੱਤੇ, ਜਦ ਕਿ ਬਾਕੀ ਦੀ ਰਾਸ਼ੀ ਜੋ ਲਗਭਗ 28 ਲੱਖ ਰੁਪਏ ਤੋਂ ਜ਼ਿਆਦਾ ਬਣਦੀ ਹੈ, ਵਾਪਸ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਦੋਸ਼ੀਆਂ ਨੇ ਉਕਤ ਰਾਸ਼ੀ ਵਾਪਸ ਕਰਨ ਸੰਬੰਧੀ ਇਕ ਇਕਰਾਰਨਾਮਾ ਵੀ ਕੀਤਾ ਸੀ ਪਰ ਇਕਰਾਰਨਾਮੇ ਅਨੁਸਾਰ ਵੀ ਰਾਸ਼ੀ ਅਦਾ ਨਹੀਂ ਕੀਤੀ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦਾ ਕੰਮ ਡੀ. ਐੱਸ. ਪੀ. ਰਮਿੰਦਰ ਸਿੰਘ ਨੂੰ ਸੌਂਪਿਆ ਗਿਆ ਅਤੇ ਉਨ੍ਹਾਂ ਦੀ ਜਾਂਚ ਰਿਪੋਰਟ ਦੇ ਆਧਾਰ ’ਤੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਕੇ ਦੋਸ਼ੀਆਂ ਨੂੰ ਜਾਂਚ ’ਚ ਸ਼ਾਮਲ ਹੋਣ ਦਾ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।
ਤਿਉਹਾਰਾਂ ਤੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪੁਲਸ ਨੇ ਚੌਕਸੀ ਵਧਾਈ
NEXT STORY