ਗੁਰਦਾਸਪੁਰ (ਵਿਨੋਦ)- 15 ਲੱਖ ਰੁਪਏ ਅਤੇ ਵੱਡੀ ਗੱਡੀ ਦੀ ਮੰਗ ਪੂਰੀ ਨਾ ਹੋਣ ’ਤੇ ਲੜਕੇ ਸਮੇਤ ਆਪਣੀ ਪਤਨੀ ਨੂੰ ਘਰੋਂ ਕੱਢਣ ਵਾਲੇ ਪਤੀ ਦੇ ਖਿਲਾਫ ਮਾਮਲਾ ਦਰਜ਼ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਅਨਮੋਲਪ੍ਰੀਤ ਕੌਰ ਪਤਨੀ ਮੰਗਲ ਸਿੰਘ ਵਾਸੀ ਸ਼ਹੂਰ ਕਲਾਂ ਨੇ ਦੱਸਿਆ ਕਿ ਉਸ ਦਾ ਵਿਆਹ ਸਾਲ 2020 ਵਿਚ ਮੁਲਜ਼ਮ ਪ੍ਰਵੀਨ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਦਕੋਹਾ ਥਾਣਾ ਘੁਮਾਣ ਬਟਾਲਾ ਨਾਲ ਹੋਇਆ ਸੀ, ਜਿੰਨਾਂ ਦਾ ਇਕ ਲੜਕਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! 50 ਤੋਂ ਵੱਧ ਅਫ਼ਸਰ ਕੀਤੇ ਇੱਧਰੋਂ-ਉੱਧਰ, ਪੜ੍ਹੋ ਪੂਰੀ ਲਿਸਟ
ਉਸ ਨੇ ਕਿਹਾ ਕਿ ਵਿਆਹ ਤੋਂ ਬਾਅਦ ਉਸ ਦਾ ਪਤੀ ਦਾਜ ਦੀ ਖਾਤਰ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਦਾਜ ਵਿਚ 15ਲੱਖ ਰੁਪਏ ਅਤੇ ਵੱਡੀ ਗੱਡੀ ਦੀ ਮੰਗ ਕਰਦਾ ਸੀ। ਦਾਜ ਦੀ ਮੰਗ ਪੂਰੀ ਨਾ ਹੋਣ ’ਤੇ ਮੁਲਜ਼ਮ ਨੇ 9-6-25 ਨੂੰ ਆਪਣੇ ਲੜਕੇ ਸਮੇਤ ਘਰੋਂ ਕੱਢ ਦਿੱਤਾ, ਜੋ ਹੁਣ ਆਪਣੇ ਮਾਤਾ-ਪਿਤਾ ਕੋਲ ਪੇਕੇ ਘਰ ਰਹਿ ਰਹੀ ਹੈ। ਦੂਜੇ ਪਾਸੇ ਏ.ਐੱਸ.ਆਈ ਹਰਪਾਲ ਸਿੰਘ ਨੇ ਦੱਸਿਆ ਕਿ ਅਨਮੋਲਪ੍ਰੀਤ ਕੌਰ ਦੇ ਬਿਆਨਾਂ ’ਤੇ ਮੁਲਜ਼ਮ ਪ੍ਰਵੀਨ ਸਿੰਘ ਦੇ ਖਿਲਾਫ ਮਾਮਲਾ ਦਰਜ਼ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ ਦੇ ਹਸਪਤਾਲ 'ਚ ਹੈਰਾਨ ਕਰ ਦੇਣ ਵਾਲੀ ਘਟਨਾ, ਗਰਭਵਤੀ ਔਰਤਾਂ ਨੂੰ...
NEXT STORY