ਗੁਰਦਾਸਪੁਰ (ਹਰਮਨ) - ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਲੋਕ ਸਭਾ ਚੋਣਾਂ ਸਬੰਧੀ ਲੱਗੀ ਚੋਣ ਡਿਊਟੀ ਤੋਂ ਗ਼ੈਰਹਾਜ਼ਰ ਰਹਿਣ ਵਾਲੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵਿਰੁੱਧ ਐੱਸ.ਐੱਸ.ਪੀ. ਬਟਾਲਾ ਤੇ ਗੁਰਦਾਸਪੁਰ ਨੂੰ ਪੱਤਰ ਲਿਖ ਕੇ ਇੰਨਾ ਕਰਮਚਾਰੀਆਂ ਵਿਰੁੱਧ ਐੱਫ਼.ਆਈ.ਆਰ. ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਹੈ।
ਇਹ ਵੀ ਪੜ੍ਹੋ- ਭਵਿੱਖ 'ਚ ਮਨੁੱਖਤਾ ਲਈ ਘਾਤਕ ਸਿੱਧ ਹੋਵੇਗੀ ਗਲੋਬਲ ਵਾਰਮਿੰਗ, ਮਾਹਿਰਾਂ ਨੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਦਿੱਤੀ ਸਲਾਹ
ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਜਿਨ੍ਹਾਂ ਦੀ ਡਿਊਟੀ ਚੋਣਾਂ ਵਿੱਚ ਲਗਾਈ ਗਈ ਸੀ, ਉਨ੍ਹਾਂ ਵਿਚੋਂ ਕੁਝ ਕਰਮਚਾਰੀ ਰਿਹਰਸਲਾਂ ਵਿੱਚ ਗੈਰ-ਹਾਜ਼ਰ ਰਹੇ ਸਨ ਅਤੇ ਇਨ੍ਹਾਂ ਨੇ ਆਪਣੀ ਗ਼ੈਰਹਾਜ਼ਰੀ ਦਾ ਕੋਈ ਸਪਸ਼ਟੀਕਰਨ ਵੀ ਨਹੀਂ ਦਿੱਤਾ ਹੈ। ਉਨ੍ਹਾਂ ਗੈਰ ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ 29 ਮਈ ਦੀ ਰਿਹਰਸਲ ਦੌਰਾਨ ਆਪਣੀ ਚੋਣ ਡਿਊਟੀ 'ਤੇ ਲਾਜ਼ਮੀ ਤੌਰ 'ਤੇ ਹਾਜ਼ਰ ਹੋਣ।
ਇਹ ਵੀ ਪੜ੍ਹੋ- ਤੇਜ਼ ਗਰਮੀ ਤੇ ਲੂ ਨੇ ਲੋਕਾਂ ਦਾ ਜੀਣਾ ਕੀਤਾ ਮੁਹਾਲ, ਸਭ ਤੋਂ ਜ਼ਿਆਦਾ ਮਜ਼ਦੂਰਾਂ ਨੂੰ ਪੈ ਰਹੀ ਮਾਰ, ਕਾਰੋਬਾਰ ਹੋਏ ਠੱਪ
ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਕਰਮਚਾਰੀ ਆਪਣੀ ਚੋਣ ਡਿਊਟੀ ਉੱਪਰ ਹਾਜ਼ਰ ਨਾ ਹੋਇਆ ਤਾਂ ਡਿਊਟੀ ਪ੍ਰਤੀ ਕੁਤਾਹੀ ਦਾ ਗੰਭੀਰ ਨੋਟਿਸ ਲੈਂਦਿਆਂ ਅਜਿਹੇ ਕਰਮਚਾਰੀਆਂ ਵਿਰੁੱਧ ਲੋਕ ਪ੍ਰਤੀਨਿਧਤਾ ਐਕਟ-1951 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਤੋਂ ਕਰਮਚਾਰੀਆਂ ਦੀ ਗੈਰ-ਹਾਜ਼ਰੀ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਹਿਰਾਮਪੁਰ ਪੁਲਸ ਵੱਲੋਂ ਇੱਕ ਕਾਰ 'ਚੋਂ ਰਾਈਫ਼ਲ ਅਤੇ ਲੋਹੇ ਦੀ ਰਾਂਡ ਕੀਤੀ ਬਰਾਮਦ, ਮਾਮਲਾ ਦਰਜ
NEXT STORY