ਗੁਰਦਾਸਪੁਰ (ਗੁਰਪ੍ਰੀਤ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਵਿਖੇ ਬਾਬਾ ਸ੍ਰੀ ਚੰਦ ਚੈਰੀਟੇਬਲ ਟਰੱਸਟ ਅਧੀਨ ਗੁਰਦੁਆਰਾ ਬਾਬਾ ਸ੍ਰੀ ਚੰਦ ਵਿੱਚ ਅੱਜ ਅਚਾਨਕ ਅੱਗ ਲੱਗਣ ਦੀ ਘਟਨਾ ਵਾਪਰੀ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ, ਜਿਸ ਨਾਲ ਵੱਡੇ ਨੁਕਸਾਨ ਤੋਂ ਬਚਾਅ ਹੋ ਗਿਆ।
ਇਹ ਵੀ ਪੜ੍ਹੋ- VVIP ਮੂਵਮੈਂਟ ਨੇ ਜਾਮ ਕਰ'ਤਾ ਅੰਮ੍ਰਿਤਸਰ, ਐਂਬੂਲੈਂਸਾਂ ਵੀ ਫਸੀਆਂ
ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਸੀ। ਅੱਗ ਕਾਰਨ ਗੁਰਦੁਆਰਾ ਸਾਹਿਬ ਦੇ ਕੁਝ ਦਰਵਾਜ਼ੇ, ਮੈਟਾਂ ਅਤੇ ਹੋਰ ਸਮਾਨ ਨੂੰ ਨੁਕਸਾਨ ਪੁੱਜਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਡੇਰਾ ਬਾਬਾ ਨਾਨਕ ਪੁਲਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਫਾਇਰ ਬ੍ਰਿਗੇਡ ਨਾਲ ਮਿਲ ਕੇ ਅੱਗ ‘ਤੇ ਕਾਬੂ ਪਾਇਆ ਗਿਆ, ਜਿਸ ਨਾਲ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਤੜਕਸਾਰ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ਜਾ ਰਹੀ ਔਰਤ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸ਼ਸ਼ੋਪੰਜ ’ਚ ਚੱਲ ਰਹੀ ਪੰਜਾਬ ਦੀ ਸਿਆਸਤ ’ਚ ਖਾਲੀ ਥਾਂ ਨੂੰ ਭਰਨ ਦਾ ਭਾਜਪਾ ਨੂੰ ਮਿਲਿਆ ਸੁਨਹਿਰਾ ਮੌਕਾ
NEXT STORY