ਗੁਰਦਾਸਪੁਰ(ਵਿਨੋਦ)- ਗੁਰਦਾਸਪੁਰ ਦੇ ਗੌਰਮਿੰਟ ਕਾਲਜ ਰੋਡ ਤੇ ਸਥਿਤ ਕਸ਼ਯਪ ਹਸਪਤਾਲ ਦੇ ਬਾਹਰ ਬਣੀ ਇੱਕ ਕਬਾੜ ਦੀ ਦੁਕਾਨ ਨੂੰ ਦੇਰ ਰਾਤ ਅੱਗ ਲੱਗ ਗਈ। ਦੁਕਾਨ ਦੇ ਮਾਲਕ ਵਿਕਾਸ ਮਹਾਜਨ ਆਪਣੇ ਪਰਿਵਾਰ ਨਾਲ ਅੰਮ੍ਰਿਤਸਰ ਗਏ ਹੋਏ ਸਨ। ਉਨ੍ਹਾਂ ਨੂੰ ਇੱਕ ਦੋਸਤ ਰਾਹੀਂ ਦੁਕਾਨ ਤੇ ਅੱਗ ਲੱਗਣ ਦੀ ਸੂਚਨਾ ਮਿਲੀ।ਘਟਨਾ ਦੀ ਸੂਚਨਾ ਮਿਲਦਿਆਂ ਹੀ ਗੁਰਦਾਸਪੁਰ ਫਾਇਰ ਬ੍ਰਿਗੇਡ ਨੂੰ ਤੁਰੰਤ ਫੋਨ ਕੀਤਾ ਗਿਆ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ ਤੇ ਪਹੁੰਚ ਗਈ।
ਇਹ ਵੀ ਪੜ੍ਹੋ- ਗਮੀ 'ਚ ਬਦਲੀ ਖੁਸ਼ੀ, ਜਨਮਦਿਨ ਤੋਂ ਇਕ ਦਿਨ ਪਹਿਲਾਂ ਮੌਤ, ਆਪਣੇ ਹੀ ਟਰੈਕਟਰ ਹੇਠ ਆਇਆ ਨੌਜਵਾਨ
ਫਾਇਰ ਅਫਸਰ ਸੁਖਵਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਅੱਗ 'ਤੇ ਕਾਬੂ ਪਾ ਲਿਆ ਹੈ ਅਤੇ ਹਾਲਾਤ ਹੁਣ ਕਾਬੂ ਵਿੱਚ ਹਨ। ਅੱਗ ਕਾਰਨ ਦੁਕਾਨ ਵਿੱਚ ਪਿਆ ਕਾਫੀ ਸਾਰਾ ਪਲਾਸਟਿਕ ਅਤੇ ਹੋਰ ਕਬਾੜ ਦਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਖੁਸ਼ਕਿਸਮਤੀ ਨਾਲ ਕੋਈ ਵੱਡਾ ਜਾਨੀ ਨੁਕਸਾਨ ਨਹੀਂ ਹੋਇਆ। ਦੁਕਾਨ ਦੇ ਉੱਪਰ ਹੀ ਮਕਾਨ ਹੈ। ਜਿੱਥੇ ਪਰਿਵਾਰ ਰਹਿੰਦਾ ਹੈ। ਫਾਇਰ ਬ੍ਰਿਗੇਡ ਦੇ ਸਮੇਂ ਸਿਰ ਪਹੁੰਚਣ ਕਾਰਨ ਮਕਾਨ ਅੱਗ ਦੀ ਲਪੇਟ ਵਿੱਚ ਆਉਣ ਤੋਂ ਬਚ ਗਿਆ।ਆਸ-ਪਾਸ ਦੇ ਲੋਕਾਂ ਨੇ ਦੁਕਾਨ ਮਾਲਕ ਦੀ ਮਦਦ ਕੀਤੀ ਅਤੇ ਸਮਾਨ ਬਾਹਰ ਕੱਢਣ ਵਿੱਚ ਸਹਿਯੋਗ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26 ਜੂਨ ਤੱਕ ਹੋ ਗਿਆ ਨਵਾਂ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਗਮੀ 'ਚ ਬਦਲੀ ਖੁਸ਼ੀ, ਜਨਮਦਿਨ ਤੋਂ ਇਕ ਦਿਨ ਪਹਿਲਾਂ ਮੌਤ, ਆਪਣੇ ਹੀ ਟਰੈਕਟਰ ਹੇਠ ਆਇਆ ਨੌਜਵਾਨ
NEXT STORY