ਬਟਾਲਾ(ਸਾਹਿਲ, ਯੋਗੀ)- ਬਟਾਲਾ ਗੁਰਦਾਸਪੁਰ ਮੇਨ ਜੀ.ਟੀ. ਰੋਡ ’ਤੇ ਸਥਿਤ ਸਤਕੋਹਾ ਮੋੜ ਨੇੜੇ ਪਰਾਲੀ ਨਾਲ ਲੱਦੀ ਚਲਦੇ ਟਰੈਕਟਰ ਟਰਾਲੀ ਨੂੰ ਅਚਾਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਨੌਸ਼ਹਿਰਾ ਮੱਝਾ ਸਿੰਘ ਦੇ ਏ.ਐੱਸ.ਆਈ ਨਿਰਮਲ ਸਿੰਘ ਨੇ ਦੱਸਿਆ ਕਿ ਸਵੇਰੇ ਇਕ ਪਰਾਲੀ ਨਾਲ ਲੱਦੀ ਟਰੈਕਟਰ ਟਰਾਲੀ ਅੰਮ੍ਰਿਤਸਰ ਵਲੋਂ ਪਠਾਨਕੋਟ ਨੂੰ ਜਾ ਰਹੀ ਸੀ। ਜਦੋਂ ਇਹ ਬਟਾਲਾ ਗੁਰਦਾਸਪੁਰ ਮੇਨ ਜੀ.ਟੀ ਰੋਡ ’ਤੇ ਸਥਿਤ ਸਤਕੋਹਾ ਮੋੜ ਤੋਂ ਥੋੜਾ ਅੱਗੇ ਪਹੁੰਚੀ ਤਾਂ ਅਚਾਨਕ ਪਰਾਲੀ ਨੂੰ ਅੱਗ ਲੱਗ ਗਈ, ਜਿਸ ਦੇ ਸਿੱਟੇ ਵਜੋਂ ਜਿਥੇ ਪਰਾਲੀ ਸੜ ਕੇ ਸੁਆਹ ਹੋ ਗਈ ਤੇ ਹਜ਼ਾਰਾਂ ਰੁਪਏ ਦਾ ਮਾਲੀ ਨੁਕਸਾਨ ਹੋਇਆ, ਉਥੇ ਨਾਲ ਹੀ ਜਾਨੀ ਨੁਕਸਾਨ ਹੋਣ ਤੋਂ ਟਲ ਗਿਆ। ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਬਾਰੇ ਸੂਚਨਾ ਮਿਲਣ ’ਤੇ ਉਹ ਤੁਰੰਤ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਮੀਰੀ-ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਸੰਪੂਰਨ
NEXT STORY