ਗੁਰਦਾਸਪੁਰ(ਗੁਰਪ੍ਰੀਤ)- ਗੁਰਦਾਸਪੁਰ ਦੇ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਚਕਸ਼ਰੀਫ ਦੇ ਮੇਨ ਬਾਜ਼ਾਰ 'ਚ ਇਕ ਭਾਂਡਿਆਂ ਦੀ ਦੁਕਾਨ ਅਤੇ ਦੋ ਹੋਰ ਦੁਕਾਨਾਂ ਨੂੰ ਅੱਗ ਲੱਗਣ ਨਾਲ ਦੁਕਾਨਦਾਰ ਦਾ ਵੱਡੇ ਪੱਧਰ ਉੱਤੇ ਨੁਕਸਾਨ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉੱਥੇ ਹੀ ਦੁਕਾਨ ਮਾਲਕ ਗੁਰਦਿਆਲ ਸਿੰਘ ਜੋ ਕਿ ਗ੍ਰੰਥੀ ਸਿੰਘ ਹੈ ਆਪਣੇ ਪਰਿਵਾਰ ਸਮੇਤ ਆਪਣੇ ਘਰ ਦੇ ਹੇਠਾਂ ਬਰਤਨਾਂ ਦੀ ਦੁਕਾਨ ਗਿਫਟ ਹਾਊਸ ਅਤੇ ਹਾਰਡਵੇਅਰ ਦੀ ਦੁਕਾਨ ਚਲਾਉਂਦੇ ਹਨ, ਉਨ੍ਹਾਂ ਦੱਸਿਆ ਕਿ ਬੁੱਧਵਾਰ ਦੇ ਸਵੇਰੇ 4 ਵਜੇ ਦੇ ਕਰੀਬ ਘਰ ਵਿੱਚ ਧੂਆਂ ਹੀ ਧੂਆਂ ਫੈਲ ਗਿਆ। ਇਸ ਉਪਰੰਤ ਉਨ੍ਹਾਂ ਦੇ ਬੇਟੇ ਜਗਜੀਤ ਸਿੰਘ ਨੇ ਪਰਿਵਾਰ ਨੂੰ ਘਰ 'ਚ ਅੱਗ ਲੱਗਣ ਦੀ ਸੂਚਨਾ ਦਿੱਤੀ ਤਾਂ ਜਦੋਂ ਪਰਿਵਾਰ ਨੇ ਦੇਖਿਆ ਤਾਂ ਉਨ੍ਹਾਂ ਦੀਆਂ ਦੁਕਾਨਾਂ ਵਿੱਚ ਅੱਗ ਮੱਚ ਰਹੀ ਸੀ।
ਇਹ ਵੀ ਪੜ੍ਹੋ-ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼
ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੀ ਮਦਦ ਨਾਲ ਅੱਗ ਨੂੰ ਬੁਝਾਇਆ ਗਿਆ ਪਰ ਇਸ ਅੱਗ ਨਾਲ ਵੱਡੇ ਪੱਧਰ 'ਤੇ ਉਨ੍ਹਾਂ ਦਾ ਨੁਕਸਾਨ ਹੋਇਆ, ਜਿਸ ਦੀ ਕੀਮਤ ਲਗਭਗ 10 ਤੋਂ 15 ਲੱਖ 'ਚ ਬਣਦੀ ਹੈ । ਉਨ੍ਹਾਂ ਨੇ ਕਿਹਾ ਕਿ ਦੁਕਾਨ 'ਤੇ ਤਾਂ ਕੋਈ ਸੀਸੀਟੀਵੀ ਨਹੀਂ ਪਰ ਨੇੜੇ ਦੇ ਸੀਸੀਟੀਵੀ ਦੇ ਵਿੱਚ ਇੱਕ ਵਿਅਕਤੀ ਦੁਕਾਨਾਂ ਦੀਆਂ ਪੌੜੀਆਂ ਚੜਦਾ ਨਜ਼ਰ ਆਉਂਦਾ ਹੈ ਅਤੇ ਕੁਝ ਸਮੇਂ ਬਾਅਦ ਹੀ ਅੱਗ ਲੱਗਣ ਦਾ ਮਾਮਲਾ ਸਾਹਮਣੇ ਆ ਜਾਂਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ ਡਾਕ ਘਰਾਂ 'ਚ ਐਤਵਾਰ ਤੇ ਸਰਕਾਰੀ ਛੁੱਟੀਆਂ ਰੱਦ, ਜਾਣੋ ਵਜ੍ਹਾ
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਭੈਣੀ ਮੀਆਂ ਖਾਨ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਸ਼ੱਕ ਜਤਾਇਆ ਕਿ ਕਿਸੇ ਸ਼ੱਕੀ ਵਿਅਕਤੀ ਵੱਲੋਂ ਜਾਂ ਨਿੱਜੀ ਦੁਸ਼ਮਣੀ ਰੱਖਣ ਵਾਲੇ ਵਿਅਕਤੀ ਵੱਲੋਂ ਇਹ ਕਾਰਾ ਕੀਤਾ ਗਿਆ ਹੈ। ਪੀੜਤ ਪਰਿਵਾਰ ਦੀ ਮੁਖੀ ਔਰਤ ਪਰਮਜੀਤ ਕੌਰ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਚੱਲ ਰਿਹਾ ਸੀ ਹੈਰਾਨੀਜਨਕ ਕਾਰਾ, ਜੇਲ੍ਹ ਵਾਰਡਰ ਹੋਇਆ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼
NEXT STORY