ਅੰਮ੍ਰਿਤਸਰ (ਰਮਨ)- ਕਸ਼ਮੀਰ ਐਵੇਨਿਊ ਵਿਖੇ ਪੁਲਸ ਕਮਿਸ਼ਨਰ ਦੀ ਕੋਠੀ ਦੇ ਸਾਹਮਣੇ ਸਥਿਤ ਇਕ ਹੋਟਲ ਦੇ ਜਨਰੇਟਰ ਸੈੱਟ ਨੂੰ ਸ਼ੁੱਕਰਵਾਰ ਦੁਪਹਿਰ ਅਚਾਨਕ ਅੱਗ ਲੱਗਣ ਕਾਰਨ ਇਲਾਕੇ ’ਚ ਹੜਕੰਪ ਮਚ ਗਿਆ। ਕੁਝ ਹੀ ਮਿੰਟਾਂ ’ਚ ਅੱਗ ਨੇ ਜਨਰੇਟਰ ਨੂੰ ਪੂਰੀ ਤਰ੍ਹਾਂ ਆਪਣੀ ਲਪੇਟ ’ਚ ਲੈ ਲਿਆ, ਜਿਸ ਕਾਰਨ ਉੱਠੀਆਂ ਉੱਚੀਆਂ ਲਪਟਾਂ ਅਤੇ ਕਾਲੇ ਧੂੰਏਂ ਦੇ ਗੁਬਾਰ ਕਰਕੇ ਆਲੇ-ਦੁਆਲੇ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਹੋਟਲ ਪ੍ਰਬੰਧਕਾਂ ਨੇ ਤੁਰੰਤ ਪੁਲਸ, ਫਾਇਰ ਬ੍ਰਿਗੇਡ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਸਮੇਂ ਸਿਰ ਹੋਈ ਕਾਰਵਾਈ ਕਾਰਨ ਅੱਗ ਨੂੰ ਹੋਟਲ ਦੀ ਮੁੱਖ ਇਮਾਰਤ ਅਤੇ ਆਸ-ਪਾਸ ਦੇ ਘਰਾਂ ਤੱਕ ਫੈਲਣ ਤੋਂ ਰੋਕ ਲਿਆ ਗਿਆ, ਜਿਸ ਨਾਲ ਇਕ ਵੱਡਾ ਹਾਦਸਾ ਹੋਣੋਂ ਟਲ ਗਿਆ।
ਇਹ ਵੀ ਪੜ੍ਹੋ- ਵੱਡੇ ਹਾਦਸੇ ਦਾ ਸ਼ਿਕਾਰ ਹੋਇਆ ਆਸਟ੍ਰੇਲੀਆ ਗਿਆ ਪੰਜਾਬੀ ਨੌਜਵਾਨ, ਪੁੱਤ ਦੀ ਖਬਰ ਨੇ ਘਰ 'ਚ ਵਿਛਾ'ਤੇ ਸੱਥਰ
ਇਸ ਦੌਰਾਨ ਪਾਵਰਕਾਮ ਦੇ ਜੂਨੀਅਰ ਇੰਜੀਨੀਅਰ ਸ਼ਸ਼ੀਕਾਂਤ ਵੀ ਮੌਕੇ ’ਤੇ ਪਹੁੰਚੇ ਅਤੇ ਸੁਰੱਖਿਆ ਦੇ ਮੱਦੇਨਜ਼ਰ ਤੁਰੰਤ ਇਲਾਕੇ ਦੀ ਬਿਜਲੀ ਸਪਲਾਈ ਬੰਦ ਕਰਵਾਈ। ਬਿਜਲੀ ਕੱਟੇ ਜਾਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਸੁਰੱਖਿਅਤ ਢੰਗ ਨਾਲ ਅੱਗ ਬੁਝਾਉਣ ਦੀ ਕਾਰਵਾਈ ਨੂੰ ਨੇਪਰੇ ਚਾੜ੍ਹਿਆ। ਮੁੱਢਲੀ ਜਾਣਕਾਰੀ ਅਨੁਸਾਰ ਅੱਗ ਸਭ ਤੋਂ ਪਹਿਲਾਂ ਜਨਰੇਟਰ ਸੈੱਟ ’ਚ ਲੱਗੀ ਸੀ, ਜਿਸ ਕਾਰਨ ਜਨਰੇਟਰ ਅਤੇ ਉਸ ਨਾਲ ਜੁੜੀਆਂ ਤਾਰਾਂ ਤੇ ਉਪਕਰਨਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਾਇਰ ਬ੍ਰਿਗੇਡ ਅਤੇ ਪੁਲਸ ਅਧਿਕਾਰੀਆਂ ਨੇ ਮੌਕੇ ਦਾ ਜਾਇਜ਼ਾ ਲੈ ਕੇ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਤੌਰ ’ਤੇ ਸ਼ਾਰਟ ਸਰਕਟ ਜਾਂ ਜਨਰੇਟਰ ਵਿਚ ਆਈ ਕੋਈ ਤਕਨੀਕੀ ਖ਼ਰਾਬੀ ਇਸ ਅੱਗ ਦਾ ਮੁੱਖ ਕਾਰਨ ਮੰਨੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਮਾਸੜ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ ਵੱਡਾ ਕਾਂਡ, ਪੂਰਾ ਮਾਮਲਾ ਜਾਣ ਉਡਣਗੇ ਹੋਸ਼
NEXT STORY