ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਵਿਖੇ ਬਾਠ ਮਾਰਕੀਟ ਨੇੜੇ ਬੀਤੀ ਅੱਧੀ ਰਾਤ ਤੋਂ ਬਾਅਦ ਇੱਕ ਕੱਪੜਿਆਂ ਦੀ ਦੁਕਾਨ ਵਿੱਚ ਭੇਦਭਰੀ ਹਾਲਤ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਕਾਰਨ ਦੁਕਾਨ ਅੰਦਰ ਪਿਆ ਕੱਪੜਾ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ, ਕਾਦੀਆਂ ਅਤੇ ਦੀਨਾਨਗਰ ਨਗਰ ਕੌਂਸਲ ਚੋਣਾਂ ’ਤੇ ਉੱਚ ਅਦਾਲਤ ਦਾ ਅਹਿਮ ਫ਼ੈਸਲਾ
ਦੁਕਾਨ ਦੇ ਉੱਪਰ ਹੀ ਮਕਾਨ ਬਣਿਆ ਹੋਇਆ ਸੀ, ਜਿੱਥੇ ਬੱਚਿਆਂ ਸਮੇਤ ਪਰਿਵਾਰ ਦੇ 9 ਮੈਂਬਰ ਸੁੱਤੇ ਹੋਏ ਸਨ। ਅੱਗ ਲੱਗਣ ਨਾਲ ਪਰਿਵਾਰ ਵਿੱਚ ਹੜਕੰਪ ਮਚ ਗਿਆ, ਪਰ ਖੁਸ਼ਕਿਸਮਤੀ ਨਾਲ ਸਾਰੇ ਮੈਂਬਰਾਂ ਦੀ ਜਾਨ ਬਚ ਗਈ। ਭਿਆਨਕ ਅੱਗ ਨੂੰ ਬੁਝਾਉਣ ਲਈ ਪਹਿਲਾਂ ਪਰਿਵਾਰਕ ਮੈਂਬਰਾਂ ਅਤੇ ਮੁਹੱਲਾ ਵਾਸੀਆਂ ਨੇ ਇਕੱਠੇ ਹੋ ਕੇ ਕੋਸ਼ਿਸ਼ਾਂ ਕੀਤੀਆਂ, ਪਰ ਜਦੋਂ ਤੱਕ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪਹੁੰਚੀ, ਉਦੋਂ ਤੱਕ ਦੁਕਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ASI ਦੇ ਕਤਲ ਦੀ ਅੱਤਵਾਦੀ ਸੰਗਠਨ TTH ਨੇ ਲਈ ਜ਼ਿੰਮੇਵਾਰੀ
ਦੱਸਿਆ ਜਾ ਰਿਹਾ ਹੈ ਕਿ ਦੁਕਾਨ ਦੇ ਉੱਪਰ ਬਣੇ ਘਰ ਵਿੱਚ ਇੱਕ ਮਾਂ ਅਤੇ ਉਸ ਦਾ ਛੋਟਾ ਬੱਚਾ ਤੀਜੀ ਮੰਜ਼ਿਲ ਦੀ ਛੱਤ ’ਤੇ ਫਸ ਗਏ ਸਨ। ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ’ਤੇ ਕਾਬੂ ਪਾਉਣ ਤੋਂ ਬਾਅਦ ਦੋਵਾਂ ਨੂੰ ਸੁਰੱਖਿਅਤ ਹੇਠਾਂ ਉਤਾਰ ਕੇ ਉਨ੍ਹਾਂ ਦੀ ਜਾਨ ਬਚਾਈ। ਉੱਥੇ ਹੀ ਹਲਕਾ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਘਟਨਾ ਸਥਾਨ ’ਤੇ ਪਹੁੰਚੇ। ਉਨ੍ਹਾਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ- ਰੇਗਿਸਤਾਨ ਤੋਂ ਵੱਧ ਤਪ ਰਿਹਾ ਪੰਜਾਬ, ਚਿੰਤਾਨਜਨਕ ਬਣੀ ਸਥਿਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅੰਮ੍ਰਿਤਸਰ 'ਚ ASI ਦੇ ਕਤਲ ਦੀ ਅੱਤਵਾਦੀ ਸੰਗਠਨ TTH ਨੇ ਲਈ ਜ਼ਿੰਮੇਵਾਰੀ
NEXT STORY