ਅੰਮ੍ਰਿਤਸਰ (ਰਮਨ) - ਤਰਨਤਾਰਨ ਰੋਡ ਸਥਿਤ ਇਕ ਸਕੂਲ ਵਿਚ ਖੜ੍ਹੀਆਂ ਤਿੰਨ ਗੱਡੀਆਂ ਨੂੰ ਅਚਾਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਗੱਡੀਆਂ ਸੜ ਕੇ ਸੁਆਹ ਹੋ ਗਈਆਂ। ਮੌਕੇ ’ਤੇ ਕੁਝ ਲੋਕਾਂ ਨੇ ਅਤੇ ਸਟਾਫ ਨੇ ਗੱਡੀਆਂ ਨੂੰ ਲੱਗੀ ਅੱਗ ਨੂੰ ਬੁਝਾਉਣ ਦੀ ਕਾਫ਼ੀ ਕੋਸ਼ਿਸ਼ ਕੀਤੀ ਪਰ ਨਾਕਾਮ ਰਹੇ। ਇਸ ਘਟਨਾ ਦੀ ਸੂਚਨਾ ਸਕੂਲ ਪ੍ਰਸ਼ਾਸਨ ਨੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ। ਮੌਕੇ ’ਤੇ ਨਗਰ ਨਿਗਮ ਅਤੇ ਢਾਬ ਬਸਤੀ ਰਾਮ ਸੇਵਾ ਸੋਸਾਇਟੀ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਪੁੱਜੀਆਂ ਅਤੇ ਉਨ੍ਹਾਂ ਨੇ ਅੱਗ ’ਤੇ ਕਾਬੂ ਪਾਇਆ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਟਾਫ਼ ਨੇ ਦੱਸਿਆ ਕਿ ਗੱਡੀਆਂ ਨੂੰ ਅੱਗ ਲੱਗਣ ਦਾ ਕਾਰਨ ਅਜੇ ਤੱਕ ਨਹੀਂ ਪਤਾ ਲੱਗ ਸਕਿਆ। ਉਨ੍ਹਾਂ ਨੇ ਦੱਸਿਆ ਕਿ ਬੱਚਿਆਂ ਨੂੰ ਘਰ ਛੱਡਣ ਤੋਂ ਬਾਅਦ ਡਰਾਈਵਰਾਂ ਵਲੋਂ ਗੱਡੀਆਂ ਸਕੂਲ ਵਿਚ ਖੜ੍ਹੀਆਂ ਕਰ ਦਿੱਤੀਆਂ ਗਈਆਂ ਸਨ। ਦੋ ਛੋਟੀਆਂ ਗੱਡੀਆਂ ਅਤੇ ਇਕ ਟੈਂਪੂ ਟਰੈਵਲ ਅੱਗ ਦੀ ਭੇਟ ਚੜ੍ਹ ਗਿਆ ਹੈ।
ਅੰਮ੍ਰਿਤਸਰ ਦੇ ਸਿਵਲ ਹਸਪਤਾਲ ’ਚ ਗਾਇਨੀ ਸਟਾਫ ’ਤੇ ਬੱਚਾ ਬਦਲਣ ਦਾ ਦੋਸ਼, ਪਰਿਵਾਰ ਨੇ ਕੀਤਾ ਹੰਗਾਮਾ
NEXT STORY