ਬਟਾਲਾ (ਬੇਰੀ, ਸਾਹਿਲ)- ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਧਰਮਕੋਟ ਰੰਧਾਵਾ ’ਚ ਬੀਤੀ ਦੇਰ ਸ਼ਾਮ ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨਾਂ ਵੱਲੋਂ ਇਕ ਹਾਰਡਵੇਅਰ ਦੀ ਦੁਕਾਨ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ’ਚ ਕਿਸੇ ਦਾ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿੱਕੀ ਹਾਰਡਵੇਅਰ ਸਟੋਰ ਦੇ ਮਾਲਕ ਦਿਨੇਸ਼ ਕੁਮਾਰ ਉਰਫ ਬੌਬੀ ਨੇ ਦੱਸਿਆ ਕਿ ਬੀਤੀ ਸ਼ਾਮ ਉਹ ਆਪਣੀ ਦੁਕਾਨ ’ਤੇ ਬੈਠੇ ਹੋਏ ਸਨ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ਦੀ ਦੁਕਾਨ ’ਤੇ ਗੋਲੀ ਚਲਾ ਦਿੱਤੀ, ਜੋ ਦੁਕਾਨ ਦੀ ਕੰਧ ’ਚ ਜਾ ਲੱਗੀ।
ਇਹ ਵੀ ਪੜ੍ਹੋ- ਜਾਅਲੀ ਬਾਬੇ ਧਾਰਮਿਕ ਸਥਾਨ ਦੇ ਨਾਂ 'ਤੇ ਮੰਗ ਰਹੇ ਸੀ ਪੈਸੇ, ਲੋਕਾਂ ਨੇ ਫੜ ਕੇ ਦਰੱਖ਼ਤ ਨਾਲ ਬੰਨ੍ਹ ਕੇ ਕੀਤੀ 'ਸੇਵਾ'
ਉਨ੍ਹਾਂ ਕਿਹਾ ਕਿ ਇਸ ਦੌਰਾਨ ਜਦ ਕੁਝ ਵਪਾਰੀਆਂ ਵੱਲੋਂ ਗੋਲੀ ਚਲਾਉਣ ਵਾਲੇ ਨੌਜਵਾਲਾਂ ਦਾ ਕਰੀਬ 10 ਕਿਲੋਮੀਟਰ ਤੱਕ ਪਿੱਛਾ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਉਕਤ ਨੌਜਵਾਨਾਂ ’ਤੇ ਤਿੰਨ ਰਾਊਂਡ ਫਾਇਰ ਵੀ ਕੀਤੇ ਗਏ, ਪਰ ਉਕਤ ਨੌਜਵਾਨ ਫਰਾਰ ਹੋਣ ’ਚ ਸਫਲ ਹੋ ਗਏ। ਉਨ੍ਹਾਂ ਕਿਹਾ ਕਿ ਇਕ ਵਿਅਕਤੀ ਵਿਦੇਸ਼ੀ ਨੰਬਰ ਤੋਂ ਉਨ੍ਹਾਂ ਨੂੰ ਕਾਲ ਕਰ ਕੇ ਉਨ੍ਹਾਂ ਤੋਂ 40 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਿਹਾ ਹੈ, ਜਿਸ ਸਬੰਧੀ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਵੀ ਦਰਜ ਕਰਵਾਈ ਹੈ। ਉਕਤ ਵਿਅਕਤੀ ਵੱਲੋਂ ਹੀ ਉਨ੍ਹਾਂ ਦੀ ਦੁਕਾਨ ’ਤੇ ਗੋਲੀ ਚਲਵਾਈ ਗਈ ਹੈ।
ਦਿਨੇਸ਼ ਕੁਮਾਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ 2 ਵਾਰ ਉਨ੍ਹਾਂ ਦੀ ਦੁਕਾਨ ’ਤੇ ਗੋਲੀ ਚੱਲ ਚੁੱਕੀ ਹੈ ਅਤੇ ਗੋਲੀ ਚਲਾਉਣ ਵਾਲੇ ਵਿਅਕਤੀਆਂ ਨੂੰ ਵੀ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗੋਲੀ ਚਲਾਉਣ ਵਾਲੇ ਨੌਜਵਾਨਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ- ਸ਼ਗਨਾਂ ਵਾਲੇ ਦਿਨ ਹੋ ਗਈ ਵੱਡੀ ਵਾਰਦਾਤ, ਰੱਖੜੀ ਬੰਨ੍ਹਵਾਉਣ ਭੈਣ ਕੋਲ ਆਏ ਭਰਾ ਦਾ ਗੁਆਂਢੀਆਂ ਨੇ ਕਰ'ਤਾ ਕਤਲ
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ. ਗੁਰਮੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਐੱਸ.ਐੱਚ.ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਆਸ ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਗੋਲੀ ਚਲਾਉਣ ਵਾਲੇ ਨੌਜਵਾਨਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਕਰਜ਼ੇ ਕਾਰਨ ਉਜੜ ਗਿਆ ਪਰਿਵਾਰ, ਨੌਜਵਾਨ ਨੇ ਪਤਨੀ ਤੇ ਮਾਸੂਮ ਪੁੱਤਰ ਸਣੇ ਰੇਲਗੱਡੀ ਅੱਗੇ ਮਾਰ ਕੀਤੀ ਖ਼ੁਦਕੁਸ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਾਅਲੀ ਬਾਬੇ ਧਾਰਮਿਕ ਸਥਾਨ ਦੇ ਨਾਂ 'ਤੇ ਮੰਗ ਰਹੇ ਸੀ ਪੈਸੇ, ਲੋਕਾਂ ਨੇ ਫੜ ਕੇ ਦਰੱਖ਼ਤ ਨਾਲ ਬੰਨ੍ਹ ਕੇ ਕੀਤੀ 'ਸੇਵਾ'
NEXT STORY