ਗੁਰਦਾਸਪੁਰ (ਗੁਰਪ੍ਰੀਤ)- ਜ਼ਿਲ੍ਹਾ ਗੁਰਦਾਸਪੁਰ ਦੇ ਅੱਡਾ ਦਾਲਮ ਨੰਗਲ ਵਿਖੇ ਗੁਰੂ ਨਾਨਕ ਮੈਡੀਕਲ ਸਟੋਰ ਦੇ ਮਾਲਕ ਡਾਕਟਰ ਜੋਗਾ ਸਿੰਘ 'ਤੇ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਸਿੱਧੀਆਂ ਗੋਲੀਆਂ ਚਲਾਈਆਂ ਗਈਆਂ। ਗੋਲੀਆਂ ਲੱਗਣ ਨਾਲ ਮੈਡੀਕਲ ਸਟੋਰ ਮਾਲਕ ਜੋਗਾ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੋਇਆ ਗਿਆ। ਉੱਥੇ ਹੀ ਬਟਾਲਾ ਸਿਵਲ ਹਸਪਤਾਲ ਤੋਂ ਅੰਮ੍ਰਿਤਸਰ ਹਸਪਤਾਲ 'ਚ ਇਲਾਜ ਲਈ ਰੈਫਰ ਕੀਤਾ ਗਿਆ।
ਇਹ ਵੀ ਪੜ੍ਹੋ-ਪੰਜਾਬ ‘ਚ ਅਗਲੇ 5 ਦਿਨਾਂ ਦੀ ਪੜ੍ਹੋ Weather Update, ਜਾਣੋ ਕਿਸ ਤਰ੍ਹਾਂ ਦਾ ਹੋਵੇਗਾ ਮੌਸਮ
ਜ਼ਿਕਰਯੋਗ ਹੈ ਕਿ ਇਸ ਵਾਰਦਾਤ ਤੋਂ ਕੁਝ ਘੰਟੇ ਪਹਿਲਾਂ ਹੀ ਇਸ ਪਿੰਡ ਤੋਂ ਕੁਝ ਦੂਰੀ 'ਤੇ ਅੱਡਾ ਵਡਾਲਾ ਬਾਂਗਰ ਵਿਖੇ ਖਹਿਰਾ ਮੈਡੀਕਲ ਸਟੋਰ 'ਤੇ ਫਾਇਰਿੰਗ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨ ਫਰਾਰ ਹੋਏ ਸਨ। ਇਸ ਵਾਰਦਾਤ ਤੋਂ ਬਾਅਦ ਇਲਾਕੇ ਭਰ 'ਚ ਦਹਿਸ਼ਤ ਦਾ ਮਾਹੌਲ ਹੈ । ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਮੱਗਲਿੰਗ ਲਈ ਲਿਜਾਈਆਂ ਜਾ ਰਹੀਆਂ ਗਊਆਂ ਨਾਲ ਭਰਿਆ ਟਰੱਕ ਫੜਿਆ
NEXT STORY