ਤਰਨਤਾਰਨ (ਰਮਨ ਚਾਵਲਾ)-ਜ਼ਿਲ੍ਹੇ ਦੇ ਪਿੰਡ ਮਾਹਣੇਕੇ ਦੇ ਇਕ ਕਿਸਾਨ ਨੂੰ 20 ਲੱਖ ਰੁਪਏ ਦੀ ਫਿਰੌਤੀ ਸਬੰਧੀ ਫੋਨ ਕਾਲ ਆਈ ਸੀ, ਜੋ ਨਾ ਦੇਣ ਦੇ ਚੱਲਦਿਆਂ ਵਿਦੇਸ਼ ’ਚ ਬੈਠੇ ਗੈਂਗਸਟਰ ਦੇ ਇਸ਼ਾਰੇ ਉਪਰ ਉਸਦੇ ਘਰ ਬਾਹਰ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਸ ਨੇ ਗੈਂਗਸਟਰ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ
ਗੁਰਵਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਮਾਹਣੇਕੇ ਨੇ ਪੁਲਸ ਨੂੰ ਦਿੱਤੇ ਬਿਆਨਾਂ ਵੀ ਦੱਸਿਆ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਬੀਤੀ 4 ਸਤੰਬਰ ਦੀ ਰਾਤ ਕਰੀਬ 12 ਵਜੇ ਉਹ ਆਪਣੇ ਪਰਿਵਾਰ ਸਮੇਤ ਘਰ ਦੀ ਛੱਤ ਉਪਰ ਬੈਠਾ ਸੀ, ਜਿੱਥੇ ਘਰ ਦੇ ਬਾਹਰ ਲੰਘਦੀ ਸੜਕ ਉਪਰ ਦੋ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ, ਜਿਨ੍ਹਾਂ ਨੇ ਮੂੰਹ ਕੱਪੜੇ ਨਾਲ ਬੰਨ੍ਹੇ ਹੋਏ ਸਨ ਅਤੇ ਘਰ ਦੇ ਕੋਲ ਆ ਕੇ ਪਿਸਤੌਲ ਨਾਲ ਇਕ ਹਵਾਈ ਫਾਇਰ ਕੀਤਾ।
ਗੁਰਵਿੰਦਰ ਸਿੰਘ ਨੇ ਦੱਸਿਆ ਕਿ 31 ਅਗਸਤ ਨੂੰ ਉਸਦੇ ਭਰਾ ਸਵਿੰਦਰ ਸਿੰਘ ਦੇ ਫੋਨ ਉਪਰ ਵਟਸਐਪ ਕਾਲ ਰਾਹੀਂ ਫੋਨ ਆਇਆ ਸੀ ਅਤੇ ਫੋਨ ਕਰਨ ਵਾਲੇ ਨੇ ਆਪਣਾ ਨਾਮ ਪ੍ਰਭ ਦਾਸੂਵਾਲ ਦੱਸਦੇ ਹੋਏ 20 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਧਮਕੀਆਂ ਦਿੰਦੇ ਹੋਏ ਕਿਹਾ ਕਿ ਜੇ ਮੇਰੀ ਮੰਗ ਪੂਰੀ ਨਾ ਕੀਤੀ ਤਾਂ ਤੇਰੇ ਪਰਿਵਾਰ ਦਾ ਜਾਨੀ ਨੁਕਸਾਨ ਕਰਾਂਗਾ।
ਇਹ ਵੀ ਪੜ੍ਹੋ- ਜ਼ਰਾ ਬਚ ਕੇ! ਹੁਣ ਹਸੀਨਾਵਾਂ ਨਿਊਡ ਹੋ ਕੇ ਲੱਗੀਆਂ ਭਰਮਾਉਣ, ਵੀਡੀਓ ਕਾਲ ਰਿਕਾਰਡ ਕਰ ਕੇ ਫਿਰ ਕਰਦੀਆਂ...
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਪੱਟੀ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਪ੍ਰਭ ਦਾਸੂਵਾਲ ਜੋ ਵਿਦੇਸ਼ ’ਚ ਮੌਜੂਦ ਹੈ ਦੇ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਜਵਾਈ ਦਾ ਖੌਫ਼ਨਾਕ ਕਾਰਾ, ਸਹੁਰੇ ਪਰਿਵਾਰ ਘਰ ਆ ਕੇ ਕਰ ਗਿਆ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟ੍ਰੈਫਿਕ ਪੁਲਸ ਨੇ ਵੱਖ-ਵੱਖ ਸਕੂਲ ਵੈਨਾਂ ਦੀ ਕੀਤੀ ਚੈਕਿੰਗ, 10 ਬੱਸਾਂ ਦੇ ਚਾਲਾਨ ਕੱਟੇ
NEXT STORY