ਅੱਚਲ ਸਾਹਿਬ (ਗੋਰਾ ਚਾਹਲ)- ਥਾਣਾ ਰੰਗੜ ਨੰਗਲ ਦੇ ਅਧੀਨ ਪੈਂਦੇ ਪਿੰਡ ਚਾਹਲ ਖੁਰਦ ਵਿਖੇ ਦੇਰ ਸ਼ਾਮ ਅਣਪਛਾਤੇ ਵਿਅਕਤੀਆਂ ਵੱਲੋਂ ਹਵਾਈ ਫਾਇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਲਵਪ੍ਰੀਤ ਕੌਰ ਪਤਨੀ ਲਵਜੀਤ ਸਿੰਘ ਵਾਸੀ ਚਾਹਲ ਖੁਰਦ ਨੇ ਦੱਸਿਆ ਕਿ ਮੈਂ ਅਤੇ ਮੇਰੇ ਬੱਚੇ ਘਰ ਦੇ ਵਿੱਚ ਮੌਜੂਦ ਸੀ। ਇਸ ਦੌਰਾਨ ਸ਼ਾਮ ਦੇ ਸਮੇਂ ਘਰ ਦੇ ਬਾਹਰ10-12 ਅਣਪਛਾਤੇ ਵਿਅਕਤੀ ਜਿਨ੍ਹਾਂ ਨੇ ਆਪਣੇ ਮੂੰਹ ਢਕੇ ਹੋਏ ਸਨ।
ਇਸ ਦੌਰਾਨ ਉਨ੍ਹਾਂ ਆ ਕੇ ਮੇਰੇ ਪਤੀ ਬਾਰੇ ਪੁੱਛਿਆ, ਪਰ ਜਦੋਂ ਮੈਂ ਕਿਹਾ ਕਿ ਮੇਰਾ ਪਤੀ ਘਰ 'ਚ ਨਹੀਂ ਹੈ ਤਾਂ ਜਾਂਦੇ ਸਮੇਂ ਗਲੀ ਵਿੱਚ ਪੰਜ ਦੇ ਕਰੀਬ ਹਵਾਈ ਫਾਇਰ ਕਰਦੇ ਹੋਏ ਫਰਾਰ ਹੋ ਗਏ। ਜਿਸ ਦੀ ਸੂਚਨਾ ਥਾਣਾ ਰੰਗੜ ਨੰਗਲ ਦੀ ਪੁਲਸ ਨੂੰ ਦੇ ਦਿੱਤੀ ਗਈ ਹੈ।
ਜਦ ਇਸ ਸਬੰਧੀ ਥਾਣਾ ਰੰਗੜ ਨੰਗਲ ਦੇ ਐੱਸ.ਐੱਚ.ਓ. ਮਨਜੀਤ ਸਿੰਘ ਨਾਲ ਫੋਨ 'ਤੇ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ 10 ਤੋਂ 12 ਵਿਅਕਤੀਆਂ ਵੱਲੋਂ ਗਲੀ ਵਿੱਚ ਹਵਾਈ ਫਾਇਰ ਕੀਤੇ ਗਏ ਹਨ। ਇਸ ਮਾਮਲੇ ਦੀ ਜਾਂਚ ਲਈ ਆਸ-ਪਾਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਜਲਦੀ ਹੀ ਦੋਸ਼ੀਆਂ ਨੂੰ ਫੜ ਕੇ ਸਲਾਖਾਂ ਪਿੱਛੇ ਕੀਤਾ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਤਲ ਦੇ ਕੇਸ 'ਚੋਂ ਕਢਵਾਉਣ ਬਦਲੇ ASI ਨੇ ਲਈ 6 ਲੱਖ ਰੁਪਏ ਦੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
NEXT STORY