ਪਠਾਨਕੋਟ- ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਕਿਹਾ ਕਿ ਪਹਿਲਾਂ ਸਰਹੱਦੀ ਖੇਤਰਾਂ ਦੀਆਂ ਪੁਲਸ ਚੌਕੀਆਂ ਅਤੇ ਹੁਣ ਘਰਾਂ 'ਤੇ ਹਮਲੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਕਿੰਨੀ ਵਿਗੜ ਚੁੱਕੀ ਹੈ ਜੋ ਇਹੋ ਜਿਹੀਆਂ ਘਟਨਾਵਾਂ ਤੋਂ ਸਾਫ਼ ਦਿਖਾਈ ਦਿੰਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ 'ਚ ਦਾਖ਼ਲ ਹੋ ਲੁਟੇਰਿਆਂ ਨੇ ਚਲਾ 'ਤੀਆਂ ਗੋਲੀਆਂ
ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਅਮਨਦੀਪ ਜੈਂਤੀਪੁਰ ਦੇ ਘਰ 'ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਨੂੰ ਲਾਜ਼ਮੀ ਤੌਰ 'ਤੇ ਅਮਨਦੀਪ ਜੈਂਤੀਪੁਰ ਅਤੇ ਉਸ ਦੇ ਪਰਿਵਾਰ ਦੀ ਸੁਰੱਖਿਆ ਸੁਨਿਸਚਿਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਮਹਿਸੂਸ ਕਰਾਉਣਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ, ਜਿਸ ਨੂੰ ਹਰ ਹਾਲਤ ਵਿੱਚ ਪੂਰਾ ਕਰਨਾ ਚਾਹੀਦਾ ਹੈ ਤਾਂ ਕਿ ਲੋਕ ਡਰ ਅਤੇ ਭੈਅ ਤੋਂ ਮੁਕਤ ਹੋ ਕਿ ਆਪਣਾ ਕਾਰੋਬਾਰ ਕਰ ਸੱਕਣ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ, ਸਰਕਾਰੀ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
20.90 ਲੱਖ ਦੀ ਠੱਗੀ ਮਾਰਨ ਦੇ ਦੋਸ਼ ’ਚ ਪਿਓ-ਧੀ ਖਿਲਾਫ ਕੇਸ ਦਰਜ
NEXT STORY