ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 12 ਸਤੰਬਰ ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਕਤੂਬਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਸ਼ਹਿਰ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਦੇ ਪ੍ਰਤੀਨਿਧਾਂ ਨਾਲ ਇੱਕਤਰਤਾ ਕਰਕੇ ਗੁਰਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਇਹ ਵੀ ਪੜ੍ਹੋ-ਪਿੰਡ ਕੁੱਬਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿਚ ਸਿਆਸੀ ਸ਼ਹਿ ’ਤੇ ਦਖ਼ਲਅੰਦਾਜ਼ੀ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਸਭਾ-ਸੁਸਾਇਟੀਆਂ ਦੇ ਵੱਖ-ਵੱਖ ਨੁਮਾਇੰਦਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸੁਝਾਅ ਦਿੱਤੇ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ ਅਤੇ ਮੈਨੇਜਰ ਮੇਜਰ ਸਿੰਘ ਨੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਪੁਰਬ ਮੌਕੇ ਨਗਰ ਕੀਰਤਨ, ਰਾਗ ਅਤੇ ਪੜਤਾਲ ਗਾਇਨ ਸਮਾਗਮ ਆਯੋਜਿਤ ਕੀਤੇ ਜਾਣਗੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ. ਵੱਲੋਂ ਹਿਮਾਚਲ ਪ੍ਰਦੇਸ਼ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਨਿੰਦਾ
ਇਸ ਤੋਂ ਇਲਾਵਾ ਰਵਾਇਤ ਅਨੁਸਾਰ ਗੁਰਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਜਾਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਣਗੇ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ ਹੋਵੇਗੀ, ਜੋ ਗੁਰਪੁਰਬ ਤੱਕ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਪੁਰਬ ਮੌਕੇ ਸਾਰੇ ਸ਼ਹਿਰ ਨੂੰ ਰੁਸ਼ਨਾਉਣ ਅਤੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾਵੇ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਡੇਂਗੂ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਕੂਲਾਂ, ਹਸਪਤਾਲਾਂ ਤੇ ਲੈਬਾਰਟਰੀਆਂ ’ਚ ਚੈਕਿੰਗ
NEXT STORY