ਤਰਨਤਾਰਨ (ਰਾਜੂ)- ਕੇਂਦਰੀ ਸਬ ਜੇਲ੍ਹ ਪੱਟੀ ’ਚ ਬੰਦ ਇਕ ਹਵਾਲਾਤੀ ਦੀ ਕੁੱਟ ਮਾਰ ਕਰਨ ਦੇ ਮਾਮਲੇ ’ਚ ਥਾਣਾ ਸਿਟੀ ਪੱਟੀ ਦੀ ਪੁਲਸ ਨੇ ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ ’ਤੇ ਪੰਜ ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਸਬ ਜੇਲ੍ਹ ਪੱਟੀ ਦੇ ਸੁਪਰਡੈਂਟ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਜੇਲ੍ਹ ’ਚ ਬੰਦ ਹਵਾਲਾਤੀ ਕ੍ਰਿਸ਼ਨਪਾਲ ਉਰਫ਼ ਬੱਬੂ, ਜਤਿੰਦਰ ਸਿੰਘ, ਕੁਲਵਿੰਦਰ ਸਿੰਘ, ਮਹਾਵੀਰ ਸਿੰਘ ਅਤੇ ਪਾਰਸ ਨੇ ਹਮਸਲਾਹ ਹੋ ਕੇ ਹਵਾਲਾਤੀ ਸੁਖਵਿੰਦਰ ਸਿੰਘ ਨਾਲ ਲੜਾਈ ਝਗੜਾ ਕਰਕੇ ਜੇਲ੍ਹ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ।
ਇਹ ਵੀ ਪੜ੍ਹੋ- 3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest Update
ਥਾਣਾ ਸਿਟੀ ਪੱਟੀ ਦੀ ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਹਵਾਲਾਤੀ ਕ੍ਰਿਸ਼ਨਪਾਲ ਉਰਫ਼ ਬੱਬੂ ਵਾਸੀ ਡੱਲ, ਜਤਿੰਦਰ ਸਿੰਘ ਵਾਸੀ ਵਾਂ ਤਾਰਾ ਸਿੰਘ, ਕੁਲਵਿੰਦਰ ਸਿੰਘ ਵਾਸੀ ਬਿਧੀ ਚੰਦ ਛੀਨਾ, ਮਹਾਵੀਰ ਸਿੰਘ ਵਾਸੀ ਪਹਿਲਵਾਨਕੇ ਅਤੇ ਪਾਰਸ ਵਾਸੀ ਚੀਮਾ ਖੁਰਦ ਦੇ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਨੂੰ ਲੈ ਕੇ ਅਹਿਮ ਖ਼ਬਰ: 6 ਮਹੀਨੇ ਤੱਕ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
3 ਅਪ੍ਰੈਲ ਨੂੰ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਲਰਟ, ਪੜ੍ਹੋ ਵਿਭਾਗ ਦੀ Latest Update
NEXT STORY