ਅੰਮ੍ਰਿਤਸਰ (ਬਿਊਰੋ): ਪੰਜਾਬ 'ਚ ਲਾਅ ਐਂਡ ਆਰਡਰ ਲਗਾਤਾਰ ਹੀ ਖ਼ਰਾਬ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਪੰਜਾਬ 'ਚ ਜਗ੍ਹਾ-ਜਗ੍ਹਾ 'ਤੇ ਲੁੱਟਖੋਹ ਦੀਆਂ ਵਾਰਦਾਤਾਂ ਅਤੇ ਗੋਲੀ ਚੱਲਣ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਦਵਾਈਆਂ ਵਾਲੀ ਮਾਰਕੀਟ ਕਟਰਾ ਸ਼ੇਰ ਸਿੰਘ ਦਾ ਹੈ, ਜਿੱਥੇ ਦੇਰ ਰਾਤ ਪੰਜ ਦੇ ਕਰੀਬ ਅਨਪਛਾਤੇ ਵਿਅਕਤੀਆਂ ਵੱਲੋਂ ਪਿਸਤੌਲ ਦੀ ਨੋਕ ਤੇ ਇਕ ਦੁਕਾਨਦਾਰ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਗਿਆ। ਦੁਕਾਨਦਾਰ ਦੇ ਮੁਤਾਬਕ ਕਰੀਬ 10 ਲੱਖ ਰੁਪਏ ਸੇਵੇਰ ਤੋਂ ਲੈ ਕੇ ਸ਼ਾਮ ਤੱਕ ਦੀ ਸੇਲ ਲੁਟੇਰੇ ਲੁੱਟ ਕੇ ਫ਼ਰਾਰ ਹੋ ਗਏ। ਉਥੇ ਹੀ ਮੌਕੇ 'ਤੇ ਪੁਲਸ ਪਹੁੰਚੀ ਅਤੇ ਸੀਸੀਟੀਵੀ ਕੈਮਰੇ ਰਾਹੀਂ ਮੁਲਜ਼ਮਾਂ ਦੀ ਭਾਲ ਕਰਨ 'ਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ- SGPC ਚੋਣਾਂ : ਸ਼੍ਰੋਮਣੀ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਐਲਾਨਿਆ ਉਮੀਦਵਾਰ
ਦੁਕਾਨਦਾਰ ਮੁਤਾਬਕ ਉਹ ਸਵੇਰ ਤੋਂ ਲੈ ਕੇ ਸ਼ਾਮ ਤੱਕ ਦੁਕਾਨ 'ਚ ਆਪਣੀ ਦਵਾਈਆਂ ਵੇਚਣ ਦਾ ਕੰਮ ਕਰ ਰਹੇ ਸਨ ਅਤੇ ਦੇਰ ਰਾਤ 9 ਵਜੇ ਦੇ ਕਰੀਬ ਪੰਜ ਨਕਾਬਪੋਸ਼ ਅਣਪਛਾਤੇ ਵਿਅਕਤੀਆਂ ਵੱਲੋਂ ਦੁਕਾਨ 'ਚ ਪਿਸਤੌਲ ਦੀ ਨੋਕ 'ਤੇ 10 ਲੱਖ ਰੁਪਏ ਦੀ ਲੁੱਟ ਕੀਤੀ ਗਈ। ਪੱਤਰਕਾਰਾਂ ਨੂੰ ਦੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ ਅਤੇ ਅਸੀਂ ਉਹ ਸੀਸੀਟੀਵੀ ਮੀਡੀਆ ਨੂੰ ਵੀ ਜ਼ਰੂਰ ਦੇਣਗੇ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
ਇਸ ਦੌਰਾਨ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹਾਲ ਬਾਜ਼ਾਰ ਦੇ ਅੰਦਰ ਕਟਰਾਸ਼ੇਰ ਸਿੰਘ ਦਵਾਈਆਂ ਵਾਲੀ ਦੁਕਾਨ 'ਚ ਇੱਕ ਲੁੱਟ ਦੀ ਵਾਰਦਾਤ ਹੋਈ ਹੈ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚਗੇ ਅਤੇ ਸੀਸੀਟੀਵੀ ਕੈਮਰੇ ਦੀ ਜਾਂਚ ਰਾਹੀਂ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਸ ਦੇ ਮੁਤਾਬਕ ਪੰਜ ਦੇ ਕਰੀਬ ਵਿਅਕਤੀ ਦੁਕਾਨ 'ਚ ਹਥਿਆਰਬੰਦ ਹੋ ਕੇ ਆਏ ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉੱਥੇ ਉਨ੍ਹਾਂ ਨੇ ਕਿਹਾ ਕਿ ਜੋ ਵੀ ਦੁਕਾਨਦਾਰ ਵੱਲੋਂ ਸ਼ਿਕਾਇਤ ਦਰਜ ਕਰਵਾਈ ਜਾਵੇਗੀ, ਉਸ ਮੁਤਾਬਕ ਹੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿਹਤ ਵਿਭਾਗ ਨੇ ਭਰੇ 13 ਸੈਂਪਲ, ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਵੇਗਾ ਬਰਦਾਸ਼ਤ: ਡੀ.ਸੀ. ਸੰਦੀਪ ਕੁਮਾਰ
NEXT STORY